ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ ਨੇ ਹੋਲਾ ਮਹੱਲਾ ਦੇ ਸੁਚਾਰੂ ਪ੍ਰਬੰਧਾਂ ਤੇ ਪ੍ਰਗਟਾਈ ਤਸੱਲੀ

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨਾਲ ਕੀਤੀ ਮੁਲਾਕਾਤ
ਹੋਲਾ ਮਹੱਲਾ ਦੇ ਸੁਚਾਰੂ ਪ੍ਰਬੰਧਾਂ ਤੇ ਪ੍ਰਗਟਾਈ ਤਸੱਲੀ
ਸ਼੍ਰੀ ਅਨੰਦਪੁਰ ਸਾਹਿਬ 07 ਮਾਰਚ ()
ਹੋਲਾ ਮਹੱਲਾ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਤੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਨਾਲ ਵਿਸੇਸ਼ ਮੁਲਾਕਾਤ ਕੀਤੀ, ਉਨ੍ਹਾਂ ਦੇ ਨਾਲ ਐਸ.ਪੀ ਰਾਜਪਾਲ ਸਿੰਘ ਹੁੰਦਲ, ਮੇਲਾ ਅਫਸਰ ਕਮ ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਸੂਚਨਾ ਅਫਸਰ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਇਸ ਵਾਰ ਹੋਲਾ ਹਮੱਲਾ ਮੌਕੇ ਸੰਗਤਾਂ ਦੀ ਭਾਰੀ ਆਮਦ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦੇ ਹੋਏ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਡੇਢ ਮਹੀਨੇ ਤੋਂ ਲਗਾਤਾਰ ਮੀਟਿੰਗਾਂ ਅਧਿਕਾਰੀਆਂ ਨਾਲ ਕੀਤੀਆ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਿੰਘ ਸਾਹਿਬ ਵੱਲੋਂ ਸਿੰਗਲ ਯੂਜ ਪਲਾਸਟਿਕ ਨਾ ਵਰਤਣ, ਹੁੱਲੜਬਾਜੀ ਬੰਦ ਕਰਨ, ਵਹੀਕਲਾਂ ਤੇ ਸਟੰਟ ਨਾ ਕਰਨ, ਲੰਗਰਾਂ ਵਿਚ ਮਿਆਰੀ ਪਦਾਰਥਾਂ ਦੀ ਵਰਤੋਂ, ਸਵੱਛਤਾ ਆਦਿ ਦੀ ਅਪੀਲ ਦਾ ਜਮੀਨੀ ਪੱਧਰ ਤੇ ਭਾਰੀ ਅਸਰ ਹੋਵੇਗਾ। ਉਨ੍ਹਾਂ ਨੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਵਿਸੇਸ਼ ਤੌਰ ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਸਮੁੱਚੇ ਪ੍ਰਬੰਧਾਂ ਲਈ ਪ੍ਰਸਾਸ਼ਨ ਨੂੰ ਸਮੇਂ ਸਮੇਂ ਸਹਿਯੋਗ ਦਿੱਤਾ ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਹਾਜ਼ਰ ਸਾਰੀਆਂ ਮਾਣਯੋਗ ਸਖਸੀਅਤਾਂ ਨੇ ਰਲ ਮਿਲ ਕੇ ਕੀਤੀ ਸੇਵਾ ਤੇ ਤਸੱਲੀ ਪ੍ਰਗਟ ਕੀਤੀ ਅਤੇ ਭਵਿੱਖ ਵਿੱਚ ਹੋਰ ਵਧੇਰੇ ਸੁਚਾਰੂ ਪ੍ਰਬੰਧ ਕਰਨ ਬਾਰੇ ਵੀ ਵਿਚਾਰ ਵਟਾਦਰਾ ਕੀਤਾ।
ਗੁਲਨੀਤ ਸਿੰਘ ਖੁਰਾਨਾ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੇ ਦੱਸਿਆ ਕਿ ਇਸ ਵਾਰ ਸੁਰੱਖਿਆ ਫੋਰਸ ਪਹਿਲਾ ਤੋ ਵਧੇਰੇ ਮੁਸਤੈਦ ਹੈ। ਸਾਡੇ ਸੁਰੱਖਿਆ ਕਰਮਚਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨਗੇ ਤੇ ਹੋਲਾ ਮਹੱਲਾ ਸਮਾਪਤ ਹੋਣ ਤੋ ਬਾਅਦ ਹੀ ਸਮੁੱਚਾ ਟ੍ਰੈਫਿਕ ਸੁਚਾਰੂ ਹੋਣ ਤੇ ਹੀ ਸੁਰੱਖਿਆਂ ਫੋਰਸਾਂ ਵਾਪਸ ਜਾਣਗੀਆਂ। ਉਨ੍ਹਾਂ ਨੇ ਦੱਸਿਆ ਕਿ ਨਾਕਿਆਂ ਉਤੇ ਤੈਨਾਤ ਕਰਮਚਾਰੀ ਸ਼ਰਧਾਲੂਆਂ ਨੂੰ ਜਰੂਰੀ ਜਾਣਕਾਰੀ ਦੇਣਗੇ ਤੇ ਲੋੜ ਪੈਣ ਤੇ ਉਨ੍ਹਾਂ ਦੀ ਮੱਦਦ ਵੀ ਕਰਨਗੇ।