ਹੋਲੇ ਮੁਹੱਲੇ ਦੌਰਾਨ ਡਿਊਟੀ ਉਤੇ ਤੈਨਾਤ ਅਧਿਕਾਰੀ ਅਤੇ ਕਰਮਚਾਰੀ ਵੈਕਸੀਨ ਲਗਵਾਉਣ ਲੱਗੇ

ਸ੍ਰੀ ਅਨੰਦਪੁਰ ਸਾਹਿਬ 19 ਮਾਰਚ (NSB News)

ਹੋਲੇ ਮੁਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਡਿਊਟੀ ਉਤੇ ਤੈਨਾਤ ਹੋਣ ਵਾਲੇ ਜਿਲ੍ਹੇ ਦੇ ਅਧਿਕਾਰੀ ਅਤੇ ਕਰਮਚਾਰੀ ਲਗਾਤਾਰ ਵੈਕਸੀਨ ਲਗਵਾ ਰਹੇ ਹਨ। ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਚੰਦ ਸਿੰਘ, ਤਹਿਸੀਲਦਾਰ ਰਾਜਪਾਲ ਸਿੰਘ ਸ਼ੇਖੋ, ਤਹਿਸੀਲਦਾਰ ਰਾਮ ਕ੍ਰਿਸ਼ਨ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਸਟਾਫ ਮੈਂਬਰਾਂ ਨਾਲ ਵੈਕਸੀਨ ਲਗਵਾਈ। ਬੀ.ਡੀ.ਪੀ.ਓ ਚੰਦ ਸਿੰਘ ਨੇ ਦੱਸਿਆਂ ਕਿ ਉਨ੍ਹਾਂ ਵਲੋਂ ਇਲਾਕੇ ਦੇ ਪੰਚਾਂ, ਸਰਪੰਚਾਂ ਨੂੰ ਵੀ ਵੈਕਸੀਨ ਲਗਵਾਉਣ ਅਤੇ ਹੋਰ ਲੋਕਾਂ ਨੂੰ ਇਸ ਵਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਵਲੋਂ ਵੀ ਲਗਾਤਾਰ ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਦੇ ਹੋਏ ਕਰੋਨਾ ਨੂੰ ਹਰਾਉਣ ਦੀ ਅਪੀਲ ਕੀਤੀ ਜਾ ਰਹੀ ਹੈ।