ਅਨੰਦਪੁਰ ਸਾਹਿਬ : ਡੀ ਐਸ ਪੀ ਰਮਿੰਦਰ ਸਿੰਘ ਕਾਹਲੋਂ ਵਲੋਂ ਪੁਲਿਸ ਮੁਲਾਜਮਾਂ ਨੂੰ ਮਿਸ਼ਨ ਫਤਿਹ ਬੈਚ ਲਗਾਉਣ ਤੇ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦੀ ਪਰ੍ਰੇਣਾ
ਅਨੰਦਪੁਰ ਸਾਹਿਬ / 20 ਜੂਨ / ਨਿਊ ਸੁਪਰ ਭਾਰਤ ਨਿਊਜ
ਡੀ ਐਸ ਪੀ ਰਮਿੰਦਰ ਸਿੰਘ ਕਾਹਲੋਂ ਦੀ ਪਰ੍ਰੇਣਾ ਸਦਕਾ ਪੁਲਿਸ ਅਧਿਕਾਰੀ/ਕਰਮਚਾਰੀ ਕੋਵਿਡ ਤੋਂ ਬਚਾਅ ਲਈ ਜਰੂਰੀ ਸਾਵਧਾਨੀਆਂ ਅਪਣਾਉਣ ਲਈ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਉਹਨਾਂ ਵਲੋਂ ਮਿਸ਼ਨ ਫਤਿਹ ਵੋਰੀਅਰਜ਼ ਦੇ ਬੈਚ ਲਗਾ ਕੇ ਟੋਲ ਨਾਕਿਆਂ ਅਤੇ ਹੋਰ ਥਾਵਾਂ ਉਤੇ ਪੰਪਲੇਟਸ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਸਮਾਜਿਕ ਦੂਰੀ, ਆਪਸੀ ਫਾਸਲਾ ਬਣਾ ਕੇ ਰੱਖਣ, ਮਾਸਕ ਪਾਉਣ ਅਤੇ ਵਾਰ ਵਾਰ ਹੱਥ ਥੋਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਮਹਾਂਮਾਰੀ ਉਤੇ ਫਤਿਹ ਪਾਈ ਜਾ ਸਕੇ।
ਡੀ ਐਸ ਪੀ ਰਮਿੰਦਰ ਸਿੰਘ ਕਾਹਲੋਂ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਪੁਲਿਸ ਮੁਲਾਜਮਾਂ ਨੂੰ ਕੋਵਾ ਐਪ ਉਤੇ ਆਪਣੀ ਸੈਲਫੀ ਅੱਪਲੋਡ ਕਰਨ ਦੀ ਜਾਣਕਾਰੀ ਦਿੱਤੀ। ਸਥਾਨਕ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਜਿਥੇ ਦਿਨ ਰਾਤ ਹਿਮਾਚਲ ਦੇ ਨਾਲ ਲੱਗਦੇ ਅੰਤਰਰਾਜੀ ਨਾਕਿਆ ਉਤੇ ਦਿਨ ਰਾਤ ਪੂਰੀ ਮੁਸ਼ਤੈਦੀ ਨਾਲ ਡਿਊਟੀ ਦੇ ਰਹੇ ਹਨ ਉਹਨਾਂ ਵਲੋਂ ਕੋਵਿਡ ਤੋਂ ਬਚਾਅ ਦੀਆਂ ਸਾਰੀਆਂ ਸਾਵਧਾਨੀਆਂ ਨੂੰ ਅਪਣਾ ਕੇ ਜਰੂਰੀ ਹਦਾਇਤਾ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਹ ਪੁਲਿਸ ਕਰਮਚਾਰੀ ਲੋਕਾਂ ਨੂੰ ਪਰ੍ਸਾਸ਼ਨ ਅਤੇ ਪੁਲਿਸ ਦਾ ਸਾਥ ਦੇਣ ਦੀ ਅਪੀਲ ਕਰ ਰਹੇ ਹਨ ਤਾਂ ਜੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਉਲੀਕੇ ਮਿਸ਼ਨ ਫਤਿਹ ਨੂੰ ਕਾਮਯਾਬ ਬਣਾ ਕੇ ਕਰੋਨਾ ਮਹਾਂਮਾਰੀ ਉਤੇ ਫਤਿਹ ਦਰਜ ਕੀਤੀ ਜਾ ਸਕੇ।