ਝੋਨੇ ਦੀ ਸਿੱਧੀ ਬਿਜਾਈ ਨਾਲ ਕਿਸਾਨਾਂ ਨੂੰ ਪੈਸੇ, ਲੇਬਰ ਅਤੇ ਪਾਣੀ ਦੀ ਬੱਚਤ ਹੋਵੇਗੀ -ਕੁਸ਼ਲਦੀਪ ਸਿੰਘ ਢਿੱਲੋਂ *****ਫ਼ਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠ 10 ਹਜ਼ਾਰ ਏਕੜ ਰਕਬਾ ਆਉਣ ਦੀ ਉਮੀਦ
ਫ਼ਰੀਦਕੋਟ, 17 ਮਈ ( ਏਨਏਸਬੀ ਨਿਊਜ਼ )-

ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਪਿਛਲੇ ਸਮੇਂ ਵਿਚ ਕੀਤੀਆਂ ਗਈਆਂ ਖੋਜਾਂ ਅਤੇ ਇਸ ਤੋਂ ਇਲਾਵਾ ਪੰਜਾਬ ਵਿੱਚ ਲੇਬਰ ਦੀ ਕਮੀ ਕਾਰਨ ਇਸ ਸੀਜ਼ਨ ਦੌਰਾਨ ਕਿਸਾਨਾਂ ਦਾ ਝੋਨੇ ਦੀ ਸਿੱਧੀ ਬਿਜਾਈ ਵੱਲ ਰੁਝਾਨ ਵਧ ਰਿਹਾ ਹੈ ।ਇਹ ਗੱਲ ਫ਼ਰੀਦਕੋਟ ਤੋਂ ਵਿਧਾਇਕ ਅਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਸਾਦਿਕ ਵਿਖੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਦੇ ਫਾਰਮ ਤੇ ਝੋਨੇ ਦੀ ਸਿੱਧੀ ਬਿਜਾਈ ਦੇ ਟਰਾਇਲ ਦਾ ਨਿਰੀਖਣ ਕਰਨ ਉਪਰੰਤ ਕਹੀ ।

ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਕਿਸਾਨਾਂ ਦੇ ਖੇਤੀ ਖਰਚੇ ਘੱਟ ਜਾਂਦੇ ਹਨ ਉੱਥੇ ਇਸ ਨਾਲ ਝੋਨੇ ਦੇ ਝਾੜ ਤੇ ਵੀ ਕੋਈ ਫਰਕ ਨਹੀਂ ਪੈਂਦਾ ਅਤੇ ਕਿਸਾਨਾਂ ਦੇ ਪੈਸੇ , ਪਾਣੀ ਅਤੇ ਲੇਬਰ ਦੀ ਬੱਚਤ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਵਾਲੇ ਝੋਨੇ ਵਿਚ ਨਦੀਨਾਂ ਦੀ ਰੋਕਥਾਮ ਲਈ ਵੀ ਖੇਤੀਬਾੜੀ ਵਿਭਾਗ ਵੱਲੋਂ ਪਿਛਲੇ ਸਮੇਂ ਵਿੱਚ ਖੋਜਾਂ ਕੀਤੀਆਂ ਗਈਆਂ ਹਨ ਤੇ ਉਨ੍ਹਾਂ ਵੱਲੋ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ ਹਰਨੇਕ ਸਿੰਘ ਰੋਡੇ ਨੇ ਇਸ ਮੌਕੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠ 10 ਹਜ਼ਾਰ ਏਕੜ ਰਕਬਾ ਆਉਣ ਦੀ ਉਮੀਦ ਹੈ ।ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਕਿਸਾਨਾਂ ਨੂੰ ਵਾਧੂ ਲੇਬਰ ਦੀ ਲੋੜ ਨਹੀਂ ਪੈਂਦੀ ਉੱਥੇ ਉਨ੍ਹਾਂ ਦੇ ਖੇਤੀ ਖ਼ਰਚੇ ਵੀ ਘੱਟ ਜਾਂਦੇ ਹਨ ਅਤੇ ਫ਼ਸਲ ਵੀ ਬਹੁਤ ਵਧੀਆ ਹੁੰਦੀ ਹੈ ।ਉਨ੍ਹਾਂ ਇਹ ਵੀ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਝੋਨੇ ਨੂੰ ਘੱਟ ਖਾਦਾਂ ਅਤੇ ਘੱਟ ਸਪਰੇਆਂ ਦੀ ਲੋੜ ਪੈਂਦੀ ਹੈ ਉਥੇ ਵੱਡੀ ਪੱਧਰ ਤੇ ਇਸ ਨਾਲ ਪਾਣੀ ਦੀ ਵੀ ਬਚਤ ਹੁੰਦੀ ਹੈ ।ਉਨ੍ਹਾਂ ਇਸ ਮੌਕੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਹਾਜ਼ਰ ਕਿਸਾਨਾਂ ਨੂੰ ਉਨ੍ਹਾਂ ਦੇ ਸਵਾਲਾਂ ਦੇ ਜੁਆਬ ਵੀ ਦਿੱਤੇ ਤੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਲਾਹੇਵੰਦ ਰਹੇਗੀ ।
ਇਸ ਮੌਕੇ ਚੇਅਰਮੈਨ ਦੀਪਕ ਕੁਮਾਰ ਸੋਨੂੰ , ਚੇਅਰਮੈਨ ਹਰਵਿੰਦਰ ਸਿੰਘ ਟਿੱਕਾ ਸੰਧੂ ,ਬਲਜਿੰਦਰ ਸਿੰਘ ਔਲਖ ਡਾਇਰੈਕਟਰ ਕੋਆਪਰੇਟਿਵ ਬੈਂਕ , ਡਾ ਯਾਦਵਿੰਦਰ ਸਿੰਘ ਏ ਡੀ.ਓ , ਡਾ . ਰਣਦੀਪ ਸਿੰਘ ਏ.ਡੀ.ਓ. , ਡਾ , ਰਮਨਦੀਪ ਸਿੰਘ ਏ.ਡੀ.ਓ., ਡਾ . ਦਰਸ਼ਨ ਸਿੰਘ ਏ.ਈ.ਓ ,ਸਰਪੰਚ ਸਰਬਣ ਸਿੰਘ ਡੋਡ , ਸਾਬਕਾ ਸਰਪੰਚ ਦਲਜੀਤ ਸਿੰਘ ਢਿੱਲੋਂ , ਜਗਬੀਰ ਸਿੰਘ ਐਸ.ਐਚ.ਓ. ਥਾਣਾ ਸਾਦਿਕ ,ਡਾ , ਸੁਖਦੀਪ ਸਿੰਘ ਸਬ ਇੰਸਪੈਕਟਰ ਆਦਿ ਵੀ ਹਾਜ਼ਰ ਸਨ ।