ਕਰੀਬ 51 ਦਿਨ ਬਾਅਦ ਫਰੀਦਕੋਟ ਜਿਲ੍ਹਾ ਹੋਇਆ ਕਰੋਨਾ ਮੁਕਤ
*ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚੋਂ ਆਖਰੀ 10 ਮਰੀਜਾਂ ਨੂੰ ਮਿਲੀ ਛੁੱਟੀ **ਹੁਣ ਤੱਕ ਜਿਲ੍ਹੇ ਦੇ 62 ਮਰੀਜ਼ ਹੋਏ ਸਿਹਤਯਾਬ
ਫ਼ਰੀਦਕੋਟ / 25 ਮਈ / ਨਿਊ ਸੁਪਰ ਭਾਰਤ ਨਿਊਜ
ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਆਈਸੋਲੇਸ਼ਨ ਵਾਰਡ ਵਿੱਚੋਂ ਅੱਜ ਬਾਕੀ ਦੇ ਰਹਿੰਦੇ 10 ਕਰੋਨਾ ਪਾਜੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ। ਇਹ ਲੋਕ ਹਜ਼ੂਰ ਸਾਹਿਬ ਨੰਦੇੜ ਤੋਂ ਪਰਤੇ ਸ਼ਰਧਾਲੂ ਸਜਿਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਉਣ ਮਗਰੋਂ ਉਨ੍ਹਾਂ ਨੂੰ ਇੱਥੋਂ ਦੀ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਗਿਆ ਸੀ ।ਇਹਨਾ 10 ਲੋਕਾਂ ਦੇ ਸਿਹਤਯਾਬ ਨਾਲ ਹੀ ਅੱਜ ਫਰੀਦਕੋਟ ਜਿਲ੍ਹਾ ਕਰੋਨਾ ਮੁਕਤ ਜਿਲ੍ਹਿਆ ਦੀ ਗਿਣਤੀ ਵਿੱਚ ਆ ਗਿਆ ਹੈ।
ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੀ ਆਈਸੋਲੇਸ਼ਨ ਵਾਰਡ ਵਿੱਚੋਂ ਇਨ੍ਹਾਂ ਲੋਕਾਂ ਨੂੰ ਘਰ ਭੇਜਣ ਸਮੇਂ ਬਾਬਾ ਫਰੀਦ ਯੂਨੀਵਰਸਿਟੀ ਦੇ ਵੀ.ਸੀ. ਡਾ. ਰਾਜ ਬਹਾਦਰ ਨੇ ਦੱਸਿਆ ਕਿ ਇਹ ਸਾਰੇ ਹੀ ਮਰੀਜ਼ ਸਿਹਤਯਾਬ ਹਨ ਅਤੇ ਇਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਨਵੀਆਂ ਗਾਈਡਲਾਈਨ ਅਨੁਸਾਰ ਘਰ ਭੇਜਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਅਣਥੱਕ ਮਿਹਨਤ ਸਦਕ ਅੱਜ ਫਰੀਦਕੋਟ ਜਿਲ੍ਹਾ ਕਰੋਨਾ ਮੁਕਤ ਜਿਲ੍ਹਿਆਂ ਦੀ ਗਿਣਤੀ ਵਿੱਚ ਆ ਗਿਆ ਹੈ। ਇਸ ਮੌਕੇ ਉਨ੍ਹਾਂ ਘਰ ਜਾਂਦੇ ਮਰੀਜਾਂ ਨੂੰ ਸ੍ਰੀ ਗੁਟਕਾ ਸਾਹਿਬ ਭੇਟ ਕਰ ਸੁਭਕਾਮਨਾਮਵਾਂ ਦਿੱਤੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿੱਚ ਜ਼ਿਲ੍ਹੇ ਨਾਲ ਸਬੰਧਤ 10 ਕਰੋਨਾ ਪਾਜਟਿਵ ਮਰੀਜ਼ ਸਨ, ਜਿਨ੍ਹਾਂ ਨੂੰ ਸਿਹਤਯਾਬ ਹੋਣ ਅਤੇ ਇਨ੍ਹਾਂ ਦੀ ਕਰੋਨਾ ਰਿਪੋਰਟ ਨੈਗਟਿਵ ਆਉਣ ਮਗਰੋਂ ਛੁੱਟੀ ਦਿੱਤੀ ਗਈ ਹੈ ਅਤੇ ਹੁਣ ਤੱਕ ਜਿਲ੍ਹੇ ਦੇ 62 ਮਰੀਜ ਕਰੋਨਾ ਪਾਜੀਟਿਵ ਪਾਏ ਗਏ ਹਨ ਅਤੇ ਸਾਰੇ ਦੇ ਸਾਰੇ ਹੀ ਤੰਦਰੁਸਤ ਹੋਣ ਮਗਰੋਂ ਘਰ ਪਰਤ ਗਏ ਹਨ।
ਇਕ ਮੌਕੇ ਗੁਰੂ ਗੋਬਿੰਦ ਸਿਘ ਮੈਡੀਕਲ ਕਾਲਜ ਮੈਡੀਕਲ ਸੁਪਰਡੈਂਟ ਡਾ ਰਜੀਵ ਜੋਸ਼ੀ ਨੇ ਦੱਸਿਆ ਕਿ ਹਸਪਤਾਲ ਤੋਂ ਘਰ ਭੇਜੇ ਗਏ ਵਿਅਕਤੀ ਦੇ ਮੋਬਾਈਲ ਵਿੱਚ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ ਜਿਸ ਅਨੁਸਾਰ ਇੱਕ ਤਾਂ ਇਸ ਐਪ ਵਿੱਚ ਜੀ ਪੀ ਐੱਸ ਟਰੈਕਰ ਰਾਹੀਂ ਇਨ੍ਹਾਂ ਵਿਅਕਤੀਆਂ ਨੂੰ ਟਰੈਕ ਕੀਤਾ ਜਾਵੇਗਾ ਕਿ ਇਨ੍ਹਾਂ ਵਿੱਚੋਂ ਕੋਈ ਵੀ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਤਾਂ ਨਹੀਂ ਕਰਦਾ ਅਤੇ ਦੂਜਾ ਰੋਜ਼ਾਨਾ ਇਸ ਐਪ ਵਿੱਚ ਇਨ੍ਹਾਂ ਵਿਅਕਤੀਆਂ ਵੱਲੋਂ ਆਪਣੀ ਹੈਲਥ ਸਬੰਧੀ ਅੱਪਡੇਟ ਵੀ ਕੀਤਾ ਜਾਵੇਗਾ ।
ਇਸ ਮੌਕੇ ਘਰ ਜਾਣ ਵਾਲੇ ਲੋਕਾਂ ਨੇ ਉਨ੍ਹਾਂ ਦੀ ਚੰਗੀ ਦੇਖਭਾਲ, ਵਧੀਆ ਖਾਣੇ ਅਤੇ ਸਮੇਂ ਸਿਰ ਦਵਾਈ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਮੈਡੀਕਲ ਕਾਲਜ ਦੇ ਸਟਾਫ਼, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਧੰਨਵਾਦ ਕੀਤਾ।