Site icon NewSuperBharat

2 ਮਰੀਜ਼ ਕੋਰੋਨਾ ਤੋਂ ਹੋਏ ਸਿਹਤਯਾਬ, ਮਿਲੀ ਹਸਪਤਾਲ ਤੋਂ ਛੁੱਟੀ

**ਫਰੀਦਕੋਟ ‘ਚ 2 ਹੋਰ ਕੋਰੋਨਾ ਪਾਜ਼ੀਟਿਵ


***ਛੋਟੀ ਜਿਹੀ ਲਾਪਰਵਾਹੀ ਵੀ ਪੈ ਸਕਦੀ ਹੈ ਭਾਰੀ-ਸਿਵਲ ਸਰਜਨ

ਫਰੀਦਕੋਟ / 27 ਜੁਲਾਈ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਫਰੀਦਕੋਟ ਜਿਲ•ੇ ਵਿੱਚ ਸਿਹਤ ਵਿਭਾਗ ਵੱਲੋਂ ਕਰੋਨਾ ਦੇ ਸ਼ੱਕੀ ਮਰੀਜਾਂ ਦੀ ਜਾਂਚ ਲਈ ਸੈਂਪਲਿੰਗ ਕਾ ਕੰਮ ਪੂਰੇ ਜ਼ੋਰਾ ਤੇ ਜਾਰੀ ਹੈ ਤੇ ਜਿਲ•ੇ ਵਿੱਚ ਹੁਣ ਤੱਕ 14608 ਸੈਂਪਲ ਲਏ ਗਏ ਹਨ ਜਿੰਨਾ ਵਿਚੋਂ 13758 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਜਦਕਿ 732 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਅਤੇ ਜਿਲ•ਾ ਨੋਡਲ ਅਫਸਰ ਸ: ਮਨਜੀਤ ਸਿੰਘ ਭੱਲਾਂ ਨੇ ਦੱਸਿਆ ਕਿ ਜ਼ਿਲੇ ਭਰ ‘ਚ ਕੋਰੋਨਾ ਦੀ ਰੋਕਥਾਮ ਲਈ ਜਾਗਰੂਕਤਾ ਸਰਗਰਮੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅੱਜ ਫਰੀਦਕੋਟ ਦੇ 2 ਮਰੀਜ਼ਾਂ ਨੂੰ ਕੋਰੋਨਾ ਤੋਂ ਸਿਹਤਯਾਬ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਜਦ ਕੇ 2 ਹੋਰ ਕੇਸਾਂ ਦੇ ਪਾਜ਼ੀਟਿਵ ਆਉਣ ਦੀ ਪੁਸ਼ਟੀ ਹੋਈ ਹੈ ਜਿੰਨਾਂ ਵਿੱਚ ਪਹਿਲਾਂ ਪਾਜ਼ੀਟਿਵ ਆਏ ਪੁਲਿਸ ਦੇ ਆਈ.ਜੀ ਕੋਸਤੂਬ ਸ਼ਰਮਾ ਦੇ ਦਫਤਰ ਦੀ 55 ਸਾਲਾ ਲੇਖਾਕਾਰ ਅਤੇ ਗੁਰੂ ਤੇਗ ਬਹਾਦਰ ਨਗਰ ਦਾ 40 ਸਾਲਾ ਵਿਅਕਤੀ ਸ਼ਾਮਿਲ ਹਨ। ਉਨਾਂ ਕਿਹਾ ਕਿ ਕੋਰੋਨਾ ਦੀ ਚੇਨ ਤੋੜਨ ਲਈ ਸਾਨੂੰ ਲਾਪਰਵਾਰੀ ਛੱਡ ਕੇ ਸੁਚੇਤ ਹੋਣ ਦੀ ਲੋੜ ਹੈ, ਵਿਭਾਗ ਵੱਲੋਂ ਜਾਰੀ ਅਡਵਾਇਜ਼ਰੀਆਂ ਨੂੰ ਅਪਣਾਉਣ ਵਿੱਚ ਹੀ ਸਾਰਿਆਂ ਦਾ ਭਲਾ ਹੈ,ਬਹੁਤ ਜਰੂਰੀ ਕੰਮ ਹੋਣ ਤੇ ਹੀ ਘਰੋਂ ਬਾਹਰ ਜਾਓ ਤੇ ਬਾਹਰ ਜਾਣ ਲੱਗਿਆਂ ਸਾਵਧਾਨੀਆਂ ਵਰਤੋ ਕਿਉਂਕਿ ਇਹ ਛੂਤ ਦੀ ਬਿਮਾਰੀ ਹੈ,ਲਾਗ ਨਾਲ ਇਹ ਬਿਮਾਰੀ ਅੱਗੇ ਫੈਲਦੀ ਹੈ।ਉਨਾਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਸਲਾਹ ਵੀ ਦਿੱਤੀ।

ਜਾਣਕਾਰੀ ਦਿੰਦੇ ਹੋਏ ਡਾ.ਰਜਿੰਦਰ ਕੁਮਾਰ, ਸਿਵਲ ਸਰਜਨ ਫਰੀਦਕੋਟ

ਇਸ ਮੌਕੇ ਜ਼ਿਲਾ ਐਪੀਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ,ਡਾ.ਅਨੀਤਾ ਚੌਹਾਨ ਅਤੇ ਮੀਡੀਆ ਇੰਚਾਰਜ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਦਿੱਤੀ ਕਿ ਜ਼ਿਲੇ ਅੰਦਰ ਕੋਰੋਨਾ ਦੇ ਕੁੱਲ ਕੇਸ 260 ਹੋ ਗਏ ਹਨ ਅਤੇ ਅੱਜ ਤੱਕ 185 ਵਿਅਕਤੀਆਂ ਕੋਰੋਨਾ ਤੋਂ ਸਿਹਤਯਾਬ ਹੋ ਚੁੱਕੇ ਹਨ,ਜਦ ਕੇ ਐਕਟਿਵ ਕੇਸ 75 ਹਨ।ਕੋਵਿਡ-19 ਤਹਿਤ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਆਸ਼ਾ ਵਰਕਰਾਂ ਘਰ-ਘਰ ਨਿਗਰਾਨੀ ਐਪ ਰਾਹੀ ਸਰਵੇ ਕਰ ਰਹੀਆਂ ਹਨ,ਜ਼ਿਲੇ ਵਿਚ ਫਲੂ ਕਾਰਨਰ ਫਰੀਦਕੋਟ, ਕੋਟਕਪੂਰਾ, ਜੈਤੋ, ਬਾਜਾਖਾਨਾ, ਸਾਦਿਕ ਵਿਖੇ ਚੱਲ ਰਹੇ ਹਨ। ਕੋਈ ਵੀ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਕੋਰੋਨਾ ਦਾ ਸੈਂਪਲ ਦੇ ਸਕਦਾ ਹੈ।ਉਨਾਂ ਮਿਸ਼ਨ ਫਤਿਹ ਨਾਲ ਜੁੜਕੇ ਯੋਗਦਾਨ ਪਾਉਣ ਲਈ ਕੋਵਾ ਪੰਜਾਬ ਐਪ ਡਾਉਨਲੋਡ ਕਰਨ ਅਤੇ ਐਪ ਤੋਂ ਸਹੀ ਜਾਣਕਾਰੀ-ਅੰਕੜੇ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ।ਉਨਾਂ ਦੱਸਿਆ ਕਿ ਪਾਜ਼ੀਟਿਵ ਆਏ ਮਰੀਜ਼ ਦੇ ਸੰਪਰਕ ‘ਚ ਆਏ ਵਿਅਕਤੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਵੀ ਜਲਦ ਤੋਂ ਜਲਦ ਕੋਰੋਨਾ ਸੈਂਪਲ ਇਕੱਤਰ ਕਰਕੇ ਲੈਬ ਵਿੱਚ ਜਾਂਚ ਭੇਜੇ ਜਾ ਸਕਣ।ਅੱਜ ਸਿਹਤ ਵਿਭਾਗ ਵੱਲੋਂ 165 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ।

Exit mobile version