ਫ਼ਰੀਦਕੋਟ / 28 ਜੁਲਾਈ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12 ਵੀਂ ਜਮਾਤ ਦੇ ਨਤੀਜੇ ‘ਚ ਸਰਕਾਰੀ ਸਕੂਲਾਂ ‘ਚੋਂ ਸ਼ਾਨਦਾਰ ਅੰਕ ਪ੍ਰਾਪਤ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਬੇਟੀ ਜਸਵਿੰਦਰ ਕੌਰ ਸਰਕਾਰੀ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੋਲੇਵਾਲਾ ਦੀ ਵਿਦਿਆਰਥਣ ਜਸਵਿੰਦਰ ਕੌਰ ਨੂੰ 98.44 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਲਈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀ ਵਿਦਿਆਰਥਣ ਪ੍ਰਵੀਨ ਬਾਲਾ ਨੂੰ 98 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਤੇ ਪੂਨਮ ਸਿੰਘ ਐੱਸ.ਡੀ.ਐੱਮ. ਫ਼ਰੀਦਕੋਟ ਨੇ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਰੂਪ ‘ਚ ਸਨਮਾਨਿਤ ਕੀਤਾ।
ਇਸ ਮੌਕੇ ਮਿਸ ਪੂਨਮ ਸਿੰਘ ਨੇ ਸਖ਼ਤ ਮਿਹਨਤ ਕਰਨ ਉਤਸ਼ਾਹਿਤ ਕਰਦਿਆਂ ਭਵਿੱਖ ਦੀ ਪਾਲਨਿੰਗ ਬਾਰੇ ਵੀ ਗਾਈਡ ਕੀਤਾ। ਉਨਾਂ ਵਿਦਿਆਰਥਣਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ। ਉਨਾਂ ਵਿਦਿਆਰਥਣਾਂ, ਉਨਾਂ ਦੇ ਮਾਪਿਆਂ, ਸਕੂਲ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ। ਇਸ ਮੌਕੇ ਪਰਮਿੰਦਰ ਸਿੰਘ ਬਰਾੜ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਨੇ ਦੱਸਿਆ ਕਿ ਇਸ ਵਾਰ ਸਰਕਾਰੀ ਸਕੂਲਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਜ਼ਿਲੇ ਦੇ 42 ਸਰਕਾਰੀ ਸਕੂਲਾਂ ‘ਚੋਂ 37 ਸਕੂਲਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ।
ਉਨਾਂ ਦੱਸਿਆ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬਹੁਤ ਹੀ ਚੰਗੇ ਨਾਲ ਪ੍ਰੀਖਿਆ ‘ਚ ਸਫ਼ਲ ਹੋਏ ਹਨ। ਇਸ ਮੌਕੇ ਪ੍ਰਿੰਸੀਪਲ ਸੁਰਿੰਦਰਪਾਲ ਕੌਰ ਗੋਲੇਵਾਲਾ, ਲੈਕਚਰਾਰ ਭੁਪਿੰਦਰ ਕੌਰ, ਲੈਕਚਰਾਰ ਰਾਕੇਸ਼ ਬਾਲਾ, ਲੈਕਚਰਾਰ ਸੁਮਨ ਲੂਣਾਂ, ਸੁਖਵਿੰਦਰ ਸਿੰਘ ਰੀਡਰ-ਟੂ-ਐੱਸ.ਡੀ.ਐੱਮ, ਰਾਜਿੰਦਰ ਕੌਰ ਸਟੈਨੋ, ਦਿਲਬਾਗ ਸਿੰਘ, ਅਮਰੀਕ ਸਿੰਘ ਸੰਧੂ ਜ਼ਿਲਾ ਪ੍ਰਧਾਨ ਪੀ.ਐੱਸ.ਐੱਮ.ਐੱਸ.ਯੂ. ਫ਼ਰੀਦਕੋਟ ਵੀ ਹਾਜ਼ਰ ਸਨ। ਸਨਮਾਨਿਤ ਹੋਣ ਵਾਲੀਆਂ ਵਿਦਿਆਰਥਣਾਂ ਨੂੰ ਪ੍ਰਦੀਪ ਦਿਓੜਾ-ਜਸਮਿੰਦਰ ਸਿੰਘ ਹਾਂਡਾ ਦੋਨੋਂ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ, ਗੁਰਮਨਦੀਪ ਸਿੰਘ ਬਰਾੜ ਸਹਾਇਕ ਜ਼ਿਲਾ ਸਿੱਖਿਆ ਅਫ਼ਸਰ ਖੇਡਾਂ, ਜਸਬੀਰ ਸਿੰਘ ਜੱਸੀ ਜ਼ਿਲਾ ਗਾਈਡੈਂਸ ਕਾਊਂਸਲਰ ਨੇ ਵਧਾਈ ਦਿੱਤੀ ਹੈ।