ਪੰਜਾਬ ਸਰਕਾਰ ਦੀਆਂ ਗਾਈਡਲਾਈਨ ਅਨੁਸਾਰ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ- ਐਸ.ਡੀ.ਐਮ.
*15 ਅਗਸਤ ਨੂੰ ਹੋਣ ਵਾਲੇ ਜਿਲਾ ਪੱਧਰੀ ਸਮਾਗਮ ਲਈ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ
ਫਰੀਦਕੋਟ / 28 ਜੁਲਾਈ / ਨਿਊ ਸੁਪਰ ਭਾਰਤ ਨਿਊਜ
15 ਅਗਸਤ 2020 ਨੂੰ ਹੋਣ ਵਾਲੇ ਜਿਲਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ. ਮਿਸ ਪੂਨਮ ਸਿੰਘ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਮਿਸ ਪੂਨਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਣ ਵਾਲੀਆਂ ਗਾਈਡਲਾਈਨਜ਼ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦਿਵਸ ਸਮਾਰੋਹ ਮਨਾਇਆ ਜਾਵੇਗਾ ਤੇ ਇਸ ਲਈ ਕਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਣ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨਾਂ ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗ ਦੀਆਂ ਲਗਾਈਆਂ ਗਈਆਂ ਡਿਊਟੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਲਗਨ ਨਾਲ ਨਿਭਾਉਣ ਤਾਂ ਜੋ ਇਸ ਜਿਲਾ ਪੱਧਰੀ ਸਮਾਗਮ ਨੂੰ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਸਕੇ। ਉਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ 15 ਅਗਸਤ ਵਾਲੇ ਦਿਨ ਆਪਣੇ ਦਫਤਰਾਂ, ਘਰਾਂ ਤੇ ਆਲੇ ਦੁਆਲੇ ਦੀ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਉਨਾਂ ਇਸ ਮੌਕੇ ਇਹ ਵੀ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਨੂੰ ਮੁੱਖ ਰੱਖ ਕੇ 7 ਅਗਸਤ ਤੋਂ 15 ਅਗਸਤ ਤੱਕ ਵੱਖ ਵੱਖ ਵਿਭਾਗਾਂ ਵੱਲੋਂ ਸ਼ੋਸ਼ਲ ਮੀਡੀਆ ਤੇ ਵਿਸ਼ੇਸ਼ ਕੰਪੇਨ ਚਲਾਈ ਜਾਵੇਗੀ ਅਤੇ ਵੱਖ ਵੱਖ ਵਿਭਾਗਾਂ ਦੁਆਰਾ ਆਪਣੀਆਂ ਗਤੀਵਿਧੀਆਂ ਦਾ ਸੋਸ਼ਲ ਮੀਡੀਆ ਰਾਹੀਂ ਪ੍ਰਚਾਰ ਵੀ ਕੀਤਾ ਜਾਵੇਗਾ। ਉਨਾਂ 15 ਅਗਤਸ ਦੇ ਸਮਾਗਮ ਨੂੰ ਮੁੱਖ ਰਖਦਿਆ ਨਹਿਰੂ ਸਟੇਡੀਅਮ ਦੀ ਸਾਫ ਸਫਾਈ, ਬੈਰੀਕੇਟਿੰਗ, ਰਾਸ਼ਟਰੀ ਝੰਡਾ, ਵੀ.ਆਈ.ਪੀ. ਤੇ ਲੋਕਾਂ ਦੇ ਬੈਠਣ ਦੀ ਵਿਵਸਥਾ,ਸਟੇਡੀਅਮ ਦੀ ਸਾਫ ਸਫਾਈ, ਟਰੈਫਿਕ ਪਲਾਨ, ਪਾਰਕਿੰਗ, ਸ਼ਹਿਰਾ ਦੇ ਚੋਂਕਾਂ ਆਦਿ ਦੀ ਸਫਾਈ ਆਦਿ ਸਬੰਧੀ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੀਟਿੰਗ ਵਿੱਚ ਸ: ਪਰਮਜੀਤ ਸਿੰਘ ਬਰਾੜ ਤਹਿਸੀਲਦਾਰ ਫਰੀਦਕੋਟ, ਮੈਡਮ ਛਿੰਦਰਪਾਲ ਕੌਰ ਸੀ.ਡੀ.ਪੀ.ਓ., ਸ੍ਰੀ ਅਵਤਾਰ ਚੰਦ ਡੀ.ਐਸ.ਪੀ., ਨਾਇਬ ਤਹਿਸੀਲਦਾਰ ਸ੍ਰੀ ਅਨਿਲ ਸ਼ਰਮਾ, ਸੁਪਰਡੈਂਟ ਸ: ਜਸਪਾਲ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।