Site icon NewSuperBharat

ਫਰੀਦਕੋਟ ਜ਼ਿਲ੍ਹੇ ਵਿੱਚ ਹੁਣ ਤੱਕ 291 ਵਿੱਚੋਂ 246 ਕਰੋਨਾ ਪਾਜਟਿਵ ਮਰੀਜ਼ ਇਲਾਜ ਅਤੇ ਸਾਵਧਾਨੀਆਂ ਵਰਤ ਕੇ ਹੋਏ ਤੰਦਰੁਸਤ- ਸਿਵਲ ਸਰਜਨ

ਸਿਵਲ ਸਰਜਨ ਫ਼ਰੀਦਕੋਟ ਡਾ ਰਾਜਿੰਦਰ ਕੁਮਾਰ

*45 ਐਕਟਿਵ ਮਰੀਜ਼ਾਂ ਦਾ ਕੋਵਿਡ ਕੇਅਰ ਸੈਂਟਰਾਂ ਅਤੇ ਆਈਸੋਲੇਸ਼ਨ ਵਾਰਡਾਂ ਵਿੱਚ ਚੱਲ ਰਿਹਾ ਹੈ ਸਫ਼ਲਤਾ ਪੂਰਵਕ ਇਲਾਜ **ਕਰੋਨਾ ਸੰਕਟ ਕਾਲ ਵਿੱਚ ਵੀ ਸਿਹਤ ਵਿਭਾਗ ਵੱਲੋਂ ਸਿਹਤ ਸੇਵਾਵਾਂ, ਓਟ ਸੈਂਟਰਾਂ ਨਸ਼ਾ ਛੁਡਾਊ ਕੇਂਦਰਾਂ ਦੀਆਂ ਸੇਵਾਵਾਂ ਲਗਾਤਾਰ ਜਾਰੀ ***ਸਿਹਤ ਵਿਭਾਗ ਵੱਲੋਂ ਕਰੋਨਾ ਤੋਂ ਬਚਾਅ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਸਾਵਧਾਨੀਆਂ ਵਰਤਣ ਦੀ ਅਪੀਲ 

ਫ਼ਰੀਦਕੋਟ / 1ਅਗਸਤ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੇ ਟਾਕਰੇ ਅਤੇ ਲੋਕਾਂ ਨੂੰ ਇਸ ਸਬੰਧੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕਰਨ ਵਾਸਤੇ  ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ 2 ਲੱਖ 42 ਹਜ਼ਾਰ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਕੇ ਜਿੱਥੇ ਉਨ੍ਹਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਪ੍ਰਤੀ ਜਾਗਰੂਕ ਕੀਤਾ ਗਿਆ, ਉਥੇ ਹੀ ਹੁਣ ਤੱਕ ਇਸ ਮੁਹਿੰਮ ਤਹਿਤ 10500 ਲੋਕਾਂ ਨੇ ਕੋਵਾ ਐਪ ਡਾਊਨਲੋਡ ਕਰਕੇ 5550  ਫੋਟੋ ਡਾਊਨਲੋਡ ਕੀਤੀਆਂ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਕੋਵਾ ਐਪ ਰਾਹੀਂ ਮਿਸ਼ਨ ਯੋਧਾ ਮੁਹਿੰਮ ਵਿੱਚ ਭਾਗ ਲੈ ਕੇ  ਮੁੱਖ ਮੰਤਰੀ ਦੇ ਦਸਤਖ਼ਤਾਂ ਵਾਲੇ ਗੋਲਡ, ਸਿਲਵਰ ਅਤੇ ਬਰਾਊਨਜ਼ ਸਰਟੀਫਿਕੇਟ ਪ੍ਰਾਪਤ ਕਰ ਕੀਤੇ ਹਨ।

ਸਿਵਲ ਸਰਜਨ ਫ਼ਰੀਦਕੋਟ ਡਾ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਵੱਲੋਂ ਕਰੋਨਾ ਮਹਾਂਮਾਰੀ ਦੇ ਟਾਕਰੇ ਲਈ ਚੌਵੀ ਘੰਟੇ ਆਪਣੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 291 ਲੋਕ ਕਰੋਨਾ ਮਹਾਂਮਾਰੀ ਤੋਂ ਲੋਕ ਪ੍ਰਭਾਵਿਤ ਹੋਏ, ਜਿਨ੍ਹਾਂ ਵਿੱਚੋਂ 246 ਲੋਕ ਸਾਵਧਾਨੀ ਵਰਤਨ ਅਤੇ ਵਧੀਆ ਇਲਾਜ ਕਾਰਨ ਪੂਰੀ ਤਰ੍ਹਾਂ ਤੰਦਰੁਸਤ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ ਕਰੋਨਾ ਤੋਂ ਪ੍ਰਭਾਵਿਤ 45 ਐਕਟਿਵ ਮਰੀਜ਼ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਫੈਲਾਈ ਜਾਗਰੂਕਤਾ ਅਤੇ ਵਧੀਆ ਇਲਾਜ ਕਾਰਨ ਜ਼ਿਲ੍ਹੇ ਵਿੱਚ ਅਜੇ ਤੱਕ ਕਰੋਨਾ ਤੋਂ ਪ੍ਰਭਾਵਿਤ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ ਜੋ ਕਿ ਸੰਤੁਸ਼ਟੀ ਵਾਲੀ ਗੱਲ ਹੈ।

ਉਨ੍ਹਾ ਕਿਹਾ ਕਿ ਕੋਵਿਡ -19 ਦੇ ਸਕੰਟ ਨਾਲ ਜਿੱਥੇ ਪੂਰੀ ਦੁਨੀਆਂ ਮੁਕਾਬਲਾ ਕਰ ਰਹੀ ਹੈ, ਉਥੇ ਇਸ ਮੁਸਕਿਲ ਦੌਰ ਵਿਚ ਵੀ ਸਾਡਾ ਡਾਕਟਰੀ ਅਤੇ ਪੈਰਾ ਮੈਡੀਕਲ ਸਟਾਫ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਸਿਹਤ ਸਹੁਲਤਾਂ ਮੁਹਈਆ ਕਰਵਾਉਣ ਲਈ ਦਿਨ ਰਾਤ ਕੰਮ ਕਰ ਰਿਹਾ ਹੈ। ਕੋਵਿਡ ਦਾ ਡਰ ਵੀ ਸਾਡੇ ਇੰਨਾਂ ਯੋਧਿਆ ਦਾ ਹੌਂਸਲਾ ਨਹੀਂ ਤੋੜ ਸਕਿਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਜਿੱਥੇ ਸਿਹਤ ਵਿਭਾਗ ਕੋਵਿਡ ਨਾਲ ਜੰਗ ਲੜ ਰਿਹਾ ਹੈ ਉਥੇ ਹੀ ਇਹ ਦੁਸਰੇ ਰੋਗਾਂ ਨਾਲ ਪੀੜਤ ਲੋਕਾਂ ਨੂੰ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਦਿਨ ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਜ਼ਿਲ੍ਹੇ ਵਿੱਚ 22 ਹਜ਼ਾਰ ਤੋਂ ਵੱਧ ਲੋਕ ਨਸ਼ਾ ਛੁਡਾਉਣ ਲਈ ਵੱਖ ਵੱਖ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਸੈਂਟਰਾਂ ਵਿੱਚ ਰਜਿਸਟਰਡ ਹੋਏ ਹਨ ਅਤੇ ਰੋਜ਼ਾਨਾ ਦੋ ਹਜ਼ਾਰ ਲੋਕ ਆਪਣੇ ਇਲਾਜ ਲਈ ਓਟ ਸੈਂਟਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਵਿਚ ਗਰਭਵਤੀ ਔਰਤਾਂ ਦੇ ਇਲਾਜ, ਡਿਲਵਰੀ, ਬੱਚਿਆਂ ਦੇ ਟੀਕਾਕਰਨ ਅਤੇ ਹੋਰ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਸਾਰੇ ਪ੍ਰਬੰਧ ਹਨ ਅਤੇ ਕਰੋਨਾ ਦੀ ਰੋਕਥਾਮ ਤੋਂ ਇਲਾਵਾ ਆਮ ਬਿਮਾਰੀਆਂ ਦਾ ਇਲਾਜ ਵੀ ਨਿਰੰਤਰ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲਾਕਡਾਊਨ ਅਤੇ ਕਰੋਨਾ ਸੰਕਟ ਦੇ ਦੌਰਾਨ ਲੋਕ ਈ ਸੰਜੀਵਨੀ ਐਪ ਰਾਹੀਂ  ਆਪਣੀ ਬਿਮਾਰੀ ਜਾਣ ਕੇ ਉਸ ਦਾ ਇਲਾਜ ਕਰਵਾ ਰਹੇ ਹਨ ਜੋ ਕਿ ਲੋਕਾਂ ਲਈ ਕਾਰਗਰ ਸਿੱਧ ਹੋ ਰਿਹਾ ਹੈ। ਡਾ ਰਾਜਿੰਦਰ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਮਹਾਂਮਾਰੀ ਦੇ ਟਾਕਰੇ ਅਤੇ ਇਸ ਦੇ ਖਾਤਮੇ ਲਈ ਸਰਕਾਰ ਵੱਲੋਂ ਅਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਤੇ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਲੋੜ ਤੋਂ ਬਿਨਾ  ਘਰੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਲੋਕ ਮਾਸਕ ਪਾਉਣ, ਸਮਾਜਕ ਦੂਰੀ ਬਣਾ ਕੇ ਰੱਖਣ ਅਤੇ ਸਮੇਂ ਸਮੇਂ ਤੇ ਹੱਥ ਧੋਣ ਵਰਗੀਆਂ ਹਦਾਇਤਾਂ /ਸਾਵਧਾਨੀਆਂ ਦੀ ਪਾਲਣਾ ਕਰਨ ਤਾਂ ਜੋ ਇਸ ਬਿਮਾਰੀ ਤੇ ਫਤਹਿ ਹਾਸਲ ਕੀਤੀ ਜਾ ਸਕੇ।

ਇਸ ਮੌਕੇ ਡਾ ਵਿਕਰਮਜੀਤ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ, ਮੀਡੀਆ ਇੰਚਾਰਜ ਕੋਵਿਡ- 19 ਡਾ ਪ੍ਰਭਦੀਪ ਸਿੰਘ ਚਾਵਲਾ ਅਤੇ ਪ੍ਰਿਤਪਾਲ ਸਿੰਘ ਡਾਟਾ ਮੈਨੇਜਰ ਆਈ ਡੀ ਐੱਸ ਪੀ ਬ੍ਰਾਂਚ ਹਾਜਰ ਸਨ।

Exit mobile version