ਰਾਸ਼ਟਰੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਸਲਾਂ ਵਿੱਚ ਕੂੜਾ ਪ੍ਰਬੰਧਨ ਕੀਤਾ ਜਾਵੇ- ਸੇਤੀਆ
*ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਜਿਲ੍ਹਾ ਪੱਧਰੀ ਮੀਟਿੰਗ
ਫਰੀਦਕੋਟ / 06 ਅਗਸਤ / ਨਿਊ ਸੁਪਰ ਭਾਰਤ ਨਿਊਜ
ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਜਿਲ੍ਹਾ ਪੱਧਰੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਡੋਰ ਟੂ ਡੋਰ ਕੁਲੈਕਸ਼ਨ, ਸੈਗਰੀਗੇਸ਼ਨ, ਸੋਲਿਡ ਵੇਸਟ ਮੈਨੇਜਮੈਂਟ ਆਦਿ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲਾਂ ਵਿਚੋਂ ਕੂੜਾ ਪ੍ਰਬੰਧਨ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਡੋਰ ਟੂ ਡੋਰ ਕੁਲੈਕਸ਼ਨ ਰਾਹੀਂ 100 ਪ੍ਰਤੀਸ਼ਤ ਘਰਾਂ ਤੱਕ ਪਹੁੰਚ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨਗਰ ਕੌਸਲ ਫਰੀਦਕੋਟ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਟਕਪੂਰਾ ਰੋਡ ਤੇ ਬਣੇ ਨਗਰ ਕੌਸਲ ਦੇ ਡੰਪ ਵਿੱਚ ਪਏ ਕੂੜਾ ਕਰਕਟ ਤੋਂ ਦੇਸ਼ੀ ਖਾਦ ਤਿਆਰ ਕੀਤੀ ਜਾਵੇ ਜਿਸ ਨਾਲ ਜਿੱਥੇ ਵਾਤਾਵਰਨ ਦੀ ਸੰਭਾਲ ਵਿੱਚ ਮਦਦ ਮਿਲੇਗੀ ਉੱਥੇ ਹੀ ਨਗਰ ਕੌਸਲ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਨਗਰ ਕੌਂਸਲ ਦੀ ਮੰਗ ਤੇ ਤਹਿਸੀਲਦਾਰ ਫਰੀਦਕੋਟ ਨੂੰ ਹਦਾਇਤ ਕੀਤੀ ਕਿ ਨਗਰ ਕੌਸਲ ਦੇ ਕੂੜਾ ਪ੍ਰਬੰਧਨ ਲਈ ਵੱਖ ਵੱਖ ਪਿੰਡਾਂ ਵਿੱਚ ਪਈ ਜਮੀਨ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉੱਥੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਕੂੜਾ ਪ੍ਰਬੰਧਨ ਕੀਤਾ ਜਾ ਸਕੇ। ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ ਨੂੰ ਸਾਫ ਰੱਖਣ ਅਤੇ ਪਿੰਡਾਂ ਸ਼ਹਿਰਾਂ ਦੀ ਚੱਲ ਰਹੀ ਸਫਾਈ ਮੁਹਿੰਮ ਤਹਿਤ ਆਪਣੇ ਆਲੇ ਦੁਆਲੇ ਨੂੰ ਸਾਫ ਸੁੱਥਰਾ ਰੱਖਣ ਲਈ ਯੋਗਦਾਨ ਪਾਉਣ।
ਇਸ ਮੌਕੇ ਨਗਰ ਕੌਸਲ ਫਰੀਦਕੋਟ ਦੇ ਈ.ਓ. ਸ੍ਰੀ ਅਮ੍ਰਿੰਤ ਲਾਲ ਨੇ ਦੱਸਿਆ ਕਿ ਨਗਰ ਸੇਵਾ ਸੁਸਾਇਟੀ ਫ਼ਰੀਦਕੋਟ ਵੱਲੋਂ ਸਫ਼ਾਈ ਕਰਮਚਾਰੀਆਂ ਰਾਹੀਂ ਸ਼ਹਿਰ ਦੇ 25 ਵਾਰਡਾ ਚੋਂ ਘਰ ਘਰ ਤੋਂ ਕੂੜਾ ਇਕੱਠਾ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਕੋਈ ਵੀ ਘਰ ਕੂੜਾ ਦੇਣ ਤੋਂ ਵਿਰਵਾ ਨਾ ਰਹੇ ਜਿਸ ਲਈ 60 ਦੇ ਕਰੀਬ ਰਿਕਸ਼ਾ ਰੇਹੜੀਆਂ ਫ਼ਰੀਦਕੋਟ ਸ਼ਹਿਰ ਦੇ ਹਰ ਵਾਰਡ ਵਿਚ ਜਾਂਦੀਆਂ ਹਨ ਅਤੇ ਇਸ ਵਿਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਇਕੱਠਾ ਕਰਕੇ ਵੱਖ ਵੱਖ ਕਰਕੇ ਹੀ ਪਿੱਟਸ ਵਿਚ ਪਾਇਆ ਜਾ ਰਿਹਾ ਹੈ। ਗਿੱਲਾ ਅਤੇ ਸੁੱਕਾ ਕੂੜਾ ਇੱਕਠਾ ਕੀਤਾ ਜਾਂਦਾ ਹੈ। ਜਿਸ ਨਾਲ ਆਰਗੈਨਿਕ ਖਾਦ ਤਿਆਰ ਕੀਤੀ ਜਾਂਦੀ ਹੈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ. ਫਰੀਦਕੋਟ ਮਿਸ ਪੂਨਮ ਸਿੰਘ, ਐਸ.ਡੀ.ਐਮ. ਕੋਟਕਪੂਰਾ ਸ੍ਰੀ ਅਮਿਤ ਸਰੀਨ, ਡੀ.ਡੀ.ਪੀ.ਓ. ਮੈਡਮ ਬਲਜੀਤ ਕੌਰ, ਡਾ. ਚੰਦਰ ਸ਼ੇਖਰ ਸੀਨੀਅਰ ਮੈਡੀਕਲ ਅਫਸਰ, ਤਹਿਸੀਲਦਾਰ ਫਰੀਦਕੋਟ ਸ: ਪਰਮਜੀਤ ਸਿੰਘ ਮੋਜੂਦ ਹਨ।