ਵਧੀਕ ਜਿਲਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ **ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ
ਫਰੀਦਕੋਟ / 07 ਅਗਸਤ / ਨਿਊ ਸੁਪਰ ਭਾਰਤ ਨਿਊਜ
ਵਧੀਕ ਜਿਲਾ ਮੈਜਿਸਟ੍ਰੇਟ ਸ: ਗੁਰਜੀਤ ਸਿੰਘ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 27 ਸਤੰਬਰ 2020 ਤੱਕ ਲਾਗੂ ਰਹਿਣਗੇ।
ਵਧੀਕ ਜਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜਿਲਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜਿਲਾ ਫਰੀਦਕੋਟ ਅੰਦਰ ਵਿਦਿਅਕਤ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰ, ਅਰਧ ਨਗਨ ਪੋਸਟਰ, ਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜਿਲਾ ਫਰੀਦਕੋਟ ਅੰਦਰ ਸਾਲਾਨਾ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਅਤੇ ਪ੍ਰੀਖਿਆਵਾਂ ਦੌਰਾਨ ਲਾਉਡ ਸਪੀਕਰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।