ਡਿਪਟੀ ਕਮਿਸ਼ਨਰ ਵੱਲੋਂ ਨਹਿਰੂ ਸਟੇਡੀਅਮ ਫ਼ਰੀਦਕੋਟ ਦਾ ਦੌਰਾ **ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਫ਼ਰੀਦਕੋਟ / 11 ਅਗਸਤ / ਨਿਊ ਸੁਪਰ ਭਾਰਤ ਨਿਊਜ
15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਨਹਿਰੂ ਸਟੇਡੀਅਮ ਫਰੀਦਕੋਟ ਦਾ ਦੌਰਾ ਕੀਤਾ ਗਿਆ ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਅਧਿਕਾਰੀਆਂ ਤੋਂ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ ।

ਉਨਾਂ ਕਿਹਾ ਕਿ ਕਰੋਨਾ ਸੰਕਟ ਕਾਰਨ ਇਸ ਵਾਰ ਆਜ਼ਾਦੀ ਦਿਵਸ ਸਮਾਰੋਹ ਸ਼ਰਧਾਪੂਰਵਕ ਅਤੇ ਸਾਦੇ ਢੰਗ ਨਾਲ ਮਨਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਆਜ਼ਾਦੀ ਦਿਵਸ ਸਮਾਰੋਹ ਵਿੱਚ ਕਰੋਨਾ ਮਹਾਂਮਾਰੀ ਦੇ ਸੰਕਟ ਕਾਰਨ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਸ੍ਰੀ ਬਲਜਿੰਦਰ ਸਿੰਘ ਜਿਲਾ ਖੇਡ ਅਫਸਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।