ਰੁਜ਼ਗਾਰ ਅਤੇ ਸਵੈ ਰੁਜ਼ਗਾਰ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਚੁੰਚਾਇਆ ਜਾਵੇ- ਸੇਤੀਆ

*24 ਸਤੰਬਰ ਤੋਂ 30 ਸਤੰਬਰ ਤੱਕ ਲੱਗਣਗੇ ਰੁਜ਼ਗਾਰ ਮੇਲੇ **ਕੋਵਿਡ ਦੇ ਮੱਦੇਨਜਰ ਨੌਜਵਾਨਾਂ ਦੀ ਰਜਿਸਟਰੇਸ਼ਨ WWW.PGRKAM.COM ਤੇ ਕੀਤੀ ਜਾ ਸਕਦੀ ਹੈ
ਫ਼ਰੀਦਕੋਟ / 13 ਅਗਸਤ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜਗਾਰ ਯੋਜਨਾ ਤਹਿਤ ਬੇਰੋਜਗਾਰ ਨੌਜਵਾਨਾਂ ਨੂੰ ਰੁਜ਼ਗਾਰ/ ਸਵੈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮਿਤੀ 24 ਸਤੰਬਰ ਤੋਂ 30 ਸਤੰਬਰ 2020 ਤੱਕ ਹਫ਼ਤਾਵਾਰੀ ਰੁਜ਼ਗਾਰ ਮੇਲੇ ਕੋਵਿਡ-19 ਦੀਆਂ ਹਦਾਇਤਾਂ ਅਤੇ ਸਾਵਧਾਨੀਆਂ ਨੂੰ ਧਿਆਨ ਵਿੱਚ ਰੱਖਦਿਆਂ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਵਿਮਲ ਕੁਮਾਰ ਸੇਤੀਆ, ਆਈ.ਏ.ਐਸ ਨੇ ਜ਼ਿਲੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਜ਼ਿਲਾ ਰੋਜ਼ਗਾਰ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਜ਼ਿਲੇ ਅੰਦਰ ਆਉਂਦੇ ਪਿੰਡ/ਸ਼ਹਿਰਾਂ ਦੇ ਨੌਜਵਾਨਾਂ ਨੂੰ ਵੈਬਸਾਈਟ WWW.PGRKAM.COM ਤੇ ਕਾਮਨ ਸਰਵਿਸ ਸੈਂਟਰਾਂ ਰਾਹੀਂ ਰਜਿਸਟਰ ਕਰਨਗੇ ਤਾਂ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਨਾਂ ਲੀਡ ਬੈਂਕ ਅਧਿਕਾਰੀ ਨੂੰ ਵਿੱਤੀ ਸਾਲ 2019-20 ਵਿਚ ਸਵੈ ਰੁਜ਼ਗਾਰ ਸਬੰਧੀ ਹਰ ਤਰਾਂ ਦੇ ਪੈਡਿੰਗ ਕੇਸਾਂ ਦਾ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨਾਂ ਦੱਸਿਆ ਕਿ ਸਵੈ ਰੁਜ਼ਗਾਰ ਕਰਜ਼ਾ ਦੀ ਵੰਡ ਲਈ ਅਕਤੂਬਰ ਮਹੀਨੇ ਦੌਰਾਨ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿਚ 4 ਲੱਖ 40 ਹਜ਼ਾਰ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਸਕੀਮਾਂ ਅਧੀਨ ਕਰਜ਼ਾ ਦਿਵਾਉਣ ਦਾ ਟੀਚਾ ਹੈ। ਉਨਾਂ ਦੱਸਿਆ ਕਿ ਨੌਜਵਾਨਾਂ ਤੋਂ ਕਰਜ਼ੇ ਸਬੰਧੀ ਅਰਜੀਆਂ ਇੰਨਾਂ ਰੁਜ਼ਗਾਰ ਮੇਲੇ ਖਤਮ ਹੋਣ ਉਪਰੰਤ ਮੁਕੰਮਲ ਕਰ ਲਈਆਂ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ ਡੀ ਐਮ ਮਿਸ ਪੂਨਮ ਸਿੰਘ ਜ਼ਿਲਾ ਰੁਜ਼ਗਾਰ ਅਤੇ ਉਤਪਤੀ ਅਫ਼ਸਰ ਮੈਡਮ ਪਰਮਿੰਦਰ ਕੌਰ, ਜ਼ਿਲਾ ਲੀਡ ਬੈਂਕ ਮੈਨੇਜਰ ਸ੍ਰੀ ਹਰਵਿੰਦਰ ਸਿੰਘ, ਸਹਾਇਕ ਡਾਇਰੈਕਟਰ ਪਸੂ ਪਾਲਣ ਡਾ. ਛਾਬੜਾ , ਸਹਾਇਕ ਡਾਇਰੈਕਟਰ ਡੇਅਰੀ ਰਣਦੀਪ ਹਾਂਡਾ, ਡਾ. ਜਸਵਿੰਦਰ ਗਰਗ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ, ਜਨਰਲ ਉਦਯੋਗ ਮੈਨੇਜਰ ਮੈਡਮ ਸੁਸ਼ਮਾ ਕੁਮਾਰੀ,ਵਿਸ਼ਾਲ ਚਾਵਲਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।