January 11, 2025

ਡਿਪਟੀ ਸਪੀਕਰ ਸ. ਅਜਾਇਬ ਸਿੰਘ ਭੱਟੀ ਨੇ ਨਹਿਰੂ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ **ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੇ ਲਈ ਪ੍ਰੇਰਨਾ ਸਰੋਤ: ਅਜਾਇਬ ਸਿੰਘ ਭੱਟੀ

0

*ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਲਈ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੇ ਵਿਕਾਸ ਕਾਰਜਾਂ ਬਾਰੇ ਦਿੱਤੀ ਜਾਣਕਾਰੀ **ਕੋਵਿਡ 19 ਕਾਰਨ ਸਾਦੇ ਢੰਗ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ

ਫਰੀਦਕੋਟ / 15 ਅਗਸਤ / ਨਿਊ ਸੁਪਰ ਭਾਰਤ ਨਿਊਜ

ਅੱਜ ਇਥੋ ਦੇ ਨਹਿਰੂ ਸਟੇਡੀਅਮ ਵਿਖੇ 15 ਅਗਸਤ ਅਜ਼ਾਦੀ ਦਿਵਸ ਸਮਾਰੋਹ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਕੋਵਿਡ-19 ਮਹਾਂਮਾਰੀਦੇ ਚੱਲਦਿਆਂ ਇਸ ਵਾਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਮਨਾਇਆ ਗਿਆ।ਮੁੱਖ ਮਹਿਮਾਨ ਸ ਅਜਾਇਬ ਸਿੰਘ ਭੱਟੀ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਅਤੇ ਐਸ ਐਸ ਪੀ ਸ ਸਵਰਨਦੀਪ ਸਿੰਘ ਹਾਜ਼ਰ ਸਨ।

ਇਸ ਮੌਕੇ ਜ਼ਿਲ੍ਹਾ ਵਾਸੀਆਂ ਦੇ ਨਾਂ ਆਪਣੇ ਸੰਦੇਸ਼ ਵਿਚ ਡਿਪਟੀ ਸਪੀਕਰ ਸ ਅਜਾਇਬ ਸਿੰਘ ਭੱਟੀ ਨੇ ਸਮੂਹ ਜ਼ਿਲ੍ਹਾ ਵਾਸੀਆ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਉਤੇ ਸਾਡੇ ਗੁਰੂਆਂ, ਪੀਰਾਂ, ਪੈਗੰਬਰਾਂ, ਸੂਫੀ ਸੰਤਾਂ ਦਾ ਆਸ਼ੀਰਵਾਦ ਹੈ ਤੇ ਮੈਨੂੰ ਮਾਨ ਹੈ ਕਿ ਮੈਨੂੰ ਅੱਜ ਬਾਬਾ ਫਰੀਦ ਜੀ ਦੀ ਵਰਸੋਈ ਨਗਰੀ ਵਿਚ ਆਉਣ ਦਾ ਮਾਨ ਪ੍ਰਾਪਤ ਹੋਇਆ ਹੈ। ਉਨ੍ਹਾਂ ਇਸ ਮੌਕੇ ਆਜ਼ਾਦੀ ਲਹਿਰ ਵਿਚ ਹਿੱਸਾ ਲੈਣ ਵਾਲੇ ਅਤੇ ਵੱਖ ਵੱਖ ਲਹਿਰਾਂ ਦੀ ਅਗਵਾਈ ਕਰਨ ਵਾਲੇ ਅਜ਼ਾਦੀ ਸੰਗਰਮੀਆਂ, ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਕਿਹਾ ਕਿ ਸ਼ਹੀਦਾਂ ਦੀਆਂ ਇਨ੍ਹਾਂ ਕੁਰਬਾਨੀਆਂ ਸਦਕਾ ਹੀ ਅਸੀਂ ਅਜ਼ਾਦ ਫਿਜ਼ਾ ਵਿਚ ਵਿਚਰ ਰਹੇ ਹਾਂ।ਇਸ ਮੌਕੇ ਉਨ੍ਹਾਂ ਤਿੰਨਾਂ ਸੈਨਾਵਾਂ ਥਲ ਸੈਨਾ, ਜਲ ਸੈਨਾ, ਹਵਾਈ ਸੈਨਾ ਵੱਲੋਂ ਰਾਜ ਤੇ ਦੇਸ਼ ਦੀ ਅਮਨ ਕਾਨੂੰਨ ਦੀ ਸਥਿਤੀ ਵਿਚ ਪਾਏ ਗਏ ਯੋਗਦਾਨ ਲਈ ਸ਼ਲਾਘਾ ਕੀਤੀ। ਉਨ੍ਹਾਂ ਇਸ ਮੌਕੇ ਜੈਤੋ ਦੇ ਇਤਿਹਾਸਿਕ ਮੋਰਚੇ, ਮਰਹੂਮ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਵੱਲੋਂ ਪਰਜਾ ਮੰਡਲ ਵਿਚ ਪਾਏ ਯੋਗਦਾਨ ਸਮੇਤ ਵੱਖ ਵੱਖ ਆਜ਼ਾਦੀ ਲਹਿਰਾਂ ਦਾ ਵੀ ਜ਼ਿਕਰ ਕੀਤਾ।

ਸ੍ਰੀ ਭੱਟੀ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਸਾਡੇ ਸੂਬੇ, ਦੇਸ਼ ਸਮੇਤ ਪੂਰਾ ਵਿਸ਼ਵ ਕਰੋਨਾ ਸੰਕਟ  ਵਿਚੋਂ ਗੁਜ਼ਰ ਰਹੇ ਹਨ ਤੇ ਇਸ ਦਾ ਮੁਕਾਬਲਾ ਹੌਂਸਲੇ, ਹਿੰਮਤ ਅਤੇ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਨਾਲ ਹੀ ਕੀਤਾ ਜਾ ਸਕਦਾ ਹੈ ਤੇ ਅਸੀਂ ਮਿਸ਼ਨ ਫਤਿਹ ਤਹਿਤ ਆਖਿਰ ਸਾਵਧਾਨੀਆਂ ਵਰਤੇ ਕੇ ਇਸ ਤੇ ਫਤਿਹ ਹਾਸਲ ਕਰ ਸਕਦੇ ਹਾਂ।

ਇਸ ਮੌਕੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ, ਬਿਜਲੀ , ਬੁਨਿਆਦੀ ਢਾਂਚੇ ਦੇ ਵਿਕਾਸ,ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ, ਸਨਅਤ, ਨਾਗਰਿਕ ਸੇਵਾਵਾਂ ਸਮੇਤ ਵੱਖ ਵੱਖ ਖੇਤਰਾਂ ਵਿੱਚ ਕੀਤੇ ਗਏ ਇਤਿਹਾਸਿਕ ਕੰਮਾਂ, ਨਸ਼ਾ ਖੋਰੀ, ਨਜਾਇਜ਼ ਸ਼ਰਾਬ ਦੇ ਖਾਤਮੇ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਕੋਵਿਡ-19 ਦੇ ਖਾਤਮੇ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਸਥਾਪਤ ਪਲਾਜ਼ਮਾ ਬੈਂਕ ਕਰੋਨਾ ਜਾਂਚ ਲੈਬ, ਫਰੀਦਕੋਟ ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਸਬੰਧੀ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਉਨ੍ਹਾਂ ਪੰਜਾਬ  ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਯੋਜਨਾ ਦਾ ਵੀ ਜ਼ਿਕਰ ਕੀਤਾ।

ਇਸ ਮੌਕੇ ਜਨਾਬ ਮੁਹੰਮਦ ਸਦੀਕ ਐਮ ਪੀ ਫਰੀਦਕੋਟ, ਮਾਸਟਰ ਬਲਦੇਵ ਸਿੰਘ ਵਿਧਾਇਕ ਜੈਤੋ, ਡਾ ਰਾਜ ਬਹਾਦਰ ਵੀ ਸੀ ਬਾਬਾ ਫਰੀਦ ਯੂਨੀਵਰਸਿਟੀ, ਸ੍ਰੀ ਰਵਿੰਦਰ ਕੁਮਾਰ ਕੌਸ਼ਿਕ ਫਰੀਦਕੋਟ ਡਵੀਜਨ, ਡਾ ਕੁਸਤੁਭ ਸ਼ਰਮਾ ਆਈ ਜੀ ਫਰੀਦਕੋਟ ਰੇਂਜ,ਸ੍ਰੀ ਸੁਮੀਤ ਮੋਲਹੋਤਰਾ ਜ਼ਿਲ੍ਹਾ ਤੇ ਸੈਸ਼ਨ ਜੱਜ,ਅਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜੇਸ਼ ਕੁਮਾਰ,ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਮੈਡਮ ਰਾਜਵੰਦ ਕੌਰ, ਸ੍ਰੀ ਉਪਿੰਦਰ ਸ਼ਰਮਾ ਸਾਬਕਾ ਮੰਤਰੀ,ਸ੍ਰੀ ਪਵਨ ਗੋਇਲ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਏ ਡੀ ਸੀ (ਜੀ) ਸ ਗੁਰਜੀਤ ਸਿੰਘ,ਐਸ ਡੀ ਐਮ ਮਿਸ ਪੂਨਮ ਸਿੰਘ,ਸ ਪਰਮਦੀਪ ਸਿੰਘ ਆਰ ਟੀ ਏ, ਸਿਵਲ ਸਰਜਨ ਡਾ ਰਜਿੰਦਰ ਕੁਮਾਰ, ਸਕੱਤਰ ਰੈਡ ਕਰਾਸ ਸ੍ਰੀ ਸੁਭਾਸ਼ ਕੁਮਾਰ, ਸ੍ਰੀ ਸੁਰਿੰਦਰ ਗੁਪਤਾ ਸੀਨੀਆਰ ਕਾਂਗਰਸੀ ਆਗੂ, ਇੰਦਰਜੀਤ ਸੇਖੋ , ਡਾ ਜੰਗੀਰ ਸਿੰਘ, ਡਾ ਰੇਸ਼ਮ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *