Site icon NewSuperBharat

6 ਕੋਰੋਨਾ ਮਰੀਜ਼ਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ ** ਫਰੀਦਕੋਟ ਜ਼ਿਲੇ ਦੇ 1 ਹੋਰ ਕੋਰੋਨਾ ਮਰੀਜ਼ ਦੀ ਮੌਤ,29 ਹੋਰ ਆਏ ਪਾਜ਼ੀਟਿਵ,ਐਕਟਿਵ ਕੇਸ 211


ਫਰੀਦਕੋਟ 17 ਅਗਸਤ ( ਨਿਊ ਸੁਪਰ ਭਾਰਤ ਨਿਊਜ਼  )

 ਮਿਸ਼ਨ ਫਤਿਹ ਤਹਿਤ ਅੱਜ ਫਰੀਦਕੋਟ ਜ਼ਿਲੇ ਦੇ 6 ਕੋਰੋਨਾ ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਪਹੁੰਚ ਗਏ ਪਰ ਦੂਜੇ ਪਾਸੇ ਕੋਰੋਨਾ ਨੇ 29 ਹੋਰ ਆਪਣੀ ਲਪੇਟ ਵਿੱਚ ਲੈ ਲਏ ਅਤੇ ਲੁਧਿਆਣਾ ਵਿਖੇ ਨਿੱਜੀ ਹਸਪਤਾਲ ਵਿਖੇ ਦਾਖਲ ਪਿੰਡ ਕੋਟਸੁਖੀਆ ਦੇ 49 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ।

ਕੋਰਨਾ ਪਾਜ਼ੀਟਿਵ ਮਰੀਜ਼ਾਂ ਦੀ ਇੱਕੋ ਦਿਨ ਵਿੱਚ ਸਾਹਮਣੇ ਆਉਣਾ ਅਤੇ ਜ਼ਿਲੇ ਦੇ 3 ਕੋਰੋਨਾ ਮਰੀਜ਼ਾਂ ਦੀ ਮੌਤ ਚਿੰਤਾਜਨਕ ਹੈ।ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਕਾਰਜਕਾਰੀ ਸਿਵਲ ਸਰਜਨ ਡਾ. ਸੰਜੀਵ ਸੇਠੀ ਨੇ ਲੋਕਾਂ ਨੂੰ ਜਾਰੀ ਸਾਵਧਾਨੀਆਂ ਵਰਤਣ ਅਤੇ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲਿੰਗ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਸਾਰਿਆਂ ਦੇ ਸਹਿਯੋਗ ਨਾਲ ਜਲਦ ਤੋਂ ਜਲਦ ਫਰੀਦਕੋਟ ਜ਼ਿਲੇ ਨੂੰ ਕੋਰੋਨਾ ਮੁਕਤ ਕੀਤਾ ਜਾ ਸਕੇ।


ਕਾਰਜਕਾਰੀ ਸਿਵਲ ਸਰਜਨ ਡਾ.ਸੰਜੀਵ ਸੇਠੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿੱਚ 18891 ਸੈਂਪਲ ਲਏ ਗਏ ਹਨ।ਜਿੰਨਾਂ ਵਿੱਚੋਂ 17616 ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆਂ ਹਨ,419 ਰਿਪੋਰਟਾਂ ਦੇ ਨਤੀਜੇ ਆਉਣੇ ਬਾਕੀ ਹਨ ।ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿੱਚ ਜ਼ਿਲਾ ਫਰੀਦਕੋਟ ਨਾਲ ਸਬੰਧਤ 29 ਕੇਸਾਂ ਦੀ ਕੋਰੋਨਾ ਪਾਜ਼ੀਟਿਵ ਵੱਜੋਂ ਪੁਸ਼ਟੀ ਹੋਈ ਹੈ,ਜਿੰਨਾਂ ਵਿੱਚ ਕੋਟਕਪੂਰਾ ਦੇ 8 ,ਫਰੀਦਕੋਟ ਸ਼ਹਿਰ ਨਾਲ ਸਬੰਧਤ 8 ਕੇਸ,ਜੈਤੋ ਦੇ 2,ਪਿੰਡ ਨਵਾਂ ਕਿਲਾ ਦਾ 1 ਵਿਅਕਤੀ,ਮਚਾਕੀ ਮਲ ਸਿੰਘ ਦਾ 1,ਔਲਖ ਦਾ 1 ਕੇਸ,ਨੱਥੇਵਾਲਾ ਦਾ 1,ਕਾਨਿਆਂਵਾਲੀ ਦਾ 1 ਕੇਸ,ਪਿੰਡ ਜਨੇਰੀਆਂ ਦੇ 3, ਢਿਲਵਾਂ ਕਲਾਂ ਦਾ 1,ਜਲਾਲੇਆਣਾ ਦਾ 1 ਅਤੇ ਪਿੰਡ ਰਾਜੋਵਾਲਾ ਦਾ 1 ਵਿਅਕਤੀ ਸ਼ਾਮਿਲ ਹੈ।ਇਸ ਮੌਕੇ ਜ਼ਿਲਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਦਿੱਤੀ ਕਿ ਜ਼ਿਲੇ ਅੰਦਰ ਕੋਰੋਨਾ ਦੇ ਕੁੱਲ ਕੇਸ 583 ਹੋ ਗਏ ਹਨ, ਜਦ ਕੇ ਐਕਟਿਵ ਕੇਸ 211 ਹਨ ਅੱਜ  6 ਮਰੀਜ਼ਾਂ ਨੂੰ ਕੋਰੋਨਾ ਤੋਂ ਸਿਹਤਯਾਬ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਐਪੀਡਿਮੋਲੋਜਿਸਟ ਡਾ.ਅਨੀਤਾ ਚੌਹਾਨ ਨੇ ਦੱਸਿਆ ਕਿ ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਦੇ ਸਪੰਰਕ ਵਿੱਚ ਆਏ ਵਿਅਕਤੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਵੀ ਕੋਰੋਨਾ ਸੈਂਪਲ ਜਲਦ ਤੋਂ ਜਲਦ ਇਕੱਤਰ ਕਰਕੇ ਜਾਂਚ ਲਈ ਲੈਬ ਵਿੱਚ ਭੇਜੇ ਜਾ ਸਕਣ।ਜ਼ਿਲੇ ਵਿਚ ਸਿਹਤ ਸੰਸਥਾਵਾਂ ਵਿਖੇ ਫਲੂ ਕਾਰਨਰ ਫਰੀਦਕੋਟ,ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਵਿਖੇ ਚੱਲ ਰਹੇ ਹਨ।ਕੋਈ ਵੀ ਕੋਰੋਨਾ ਦਾ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਦਾ ਸੈਂਪਲ ਦੇ ਸਕਦਾ ਹੈ।ਅੱਜ ਸਿਹਤ ਵਿਭਾਗ ਵੱਲੋਂ 250 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਲੈਬ ਵਿੱਚ ਭੇਜੇ ਗਏ।
ਕੋਰੋਨਾ ਸੈਂਪਲ ਇਕੱਤਰ ਕਰਦੀ ਸਿਹਤ ਵਿਭਾਗ ਦੀ ਟੀਮ।ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾ.ਸੰਜੀਵ ਸੇਠੀ।

Exit mobile version