Site icon NewSuperBharat

ਡਿਪਟੀ ਕਮਿਸ਼ਨਰ ਵੱਲੋਂ ਜਿਲਾ ਵਾਸੀਆਂ ਨੂੰ ਕਰੋਨਾ ਦੀ ਰੋਕਥਾਮ ਲਈ ਪਾਬੰਦੀਆਂ/ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

*ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਹੋਣਗੇ ਚਲਾਨ **ਅਣਗਹਿਲੀਆਂ ਵਰਤਣ ਅਤੇ ਹਦਾਇਤਾਂ ਦੀ ਪਾਲਣਾ ਨਾ ਕਰਨ ਕਾਰਨ ਵੱਧ ਰਿਹੈ ਕਰੋਨਾ ਦਾ ਪ੍ਰਕੋਪ

ਫਰੀਦਕੋਟ / 25 ਅਗਸਤ / ਨਿਊ ਸੁਪਰ ਭਾਰਤ ਨਿਊਜ

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਜਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼ਾ, ਲਾਗੂ ਕੀਤੀਆਂ ਪਾਬੰਦੀਆਂ, ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਤਾਂ ਜ਼ੋ ਇਸ ਬਿਮਾਰੀ ਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਮਹਾਮਾਰੀ ਦਾ ਪ੍ਰਕੋਪ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਇਸਦਾ ਇੱਕ ਵੱਡਾ ਕਾਰਨ ਸਾਡੇ ਵੱਲੋਂ ਬਚਾਅ ਸੰਬੰਧੀ ਸਾਵਧਾਨੀਆਂ ਵਰਤਣ ਤੋਂ ਅਵੇਸਲੇ ਹੋਣਾ ਵੀ ਹੈ।ਉਨ੍ਹਾ ਕਿਹਾ ਕਿ ਇਹ ਅਣਗਹਿਲੀਆਂ ਸਾਡੇ ਖੁੱਦ ਤੇ ਦੂਜਿਆਂ ਲਈ ਘਾਤਕ ਸਿੱਧ ਹੋ ਸਕਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਆਮ ਲੋਕਾਂ, ਧਾਰਮਿਕ ਸੰਸਥਾਵਾਂ ਦੇ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਸੂਬੇ ਵਿੱਚ ਧਾਰਮਿਕ, ਜਨਤਕ  ਥਾਵਾਂ ‘ਤੇ ਮਾਸਕ ਪਹਿਨਣ ਸਮੇਤ ਕੋਵਿਡ-19 ਸਬੰਧੀ ਹੋਰ ਸੁਰੱਖਿਆ ਉਪਾਵਾਂ ਅਤੇ ਸਮਾਜਿਕ ਦੂਰੀ ਦੀਆਂ ਬੰਦਿਸ਼ਾਂ ਦੇ ਪਾਲਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨਾਂ ਨੇ ਧਾਰਮਿਕ ਸ਼ਖਸੀਅਤਾਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਸਥਾਨਾਂ ਅਤੇ ਹੋਰ ਥਾਵਾਂ ਤੋਂ ਅਨਾਊਸਮੈਂਟ ਰਾਹੀ ਇਸ ਸਬੰਧ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਜਾਗੂਰਕ ਕਰਨ ਤਾਂ ਜ਼ੋ ਇਸ ਭਿਆਨਕ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ।

ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਮਿਸ਼ਨ ਫਤਿਹ ਤਹਿਤ ਇੰਨਾਂ ਹਦਾਇਤਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾ ਰਹੇ ਹਨ ਅਤੇ ਉਸ ਤੋਂ ਇਲਾਵਾ ਇੰਨਾ ਦੇ ਜੁਰਮਾਨੇ ਵਿੱਚ ਵੀ ਭਾਰੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾਂ ਮਹਾਮਾਰੀ ਦੀ ਰੋਕਥਾਮ /ਖ਼ਾਤਮੇ ਲਈ ਆਪਣਾ ਸਹਿਯੋਗ ਦੇਣ ਅਤੇ ਇਸ ਮੁਸ਼ਕਿਲ ਦੇ ਸਮੇਂ ਵਿੱਚ ਸਾਵਧਾਨੀਆਂ ਵਰਤ ਕੇ ਆਪਣੇ ਪਰਿਵਾਰਾਂ ਅਤੇ ਦੂਜਿਆਂ ਨੂੰ ਸੁਰੱਖਿਅਤ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

Exit mobile version