*ਕੋਰੋਨਾ ਮਹਾਂਮਾਰੀ ਦੇ ਵੱਧ ਤੋਂ ਵੱਧ ਟੈਸਟ ਕਰਵਾਉਣ ਲਈ ਸਮਾਜਸੇਵੀ ਖੁਦ ਅਤੇ ਪਰਿਵਾਰ ਕਰਵਾਉਣਗੇ ਕਰੋਨਾ ਟੈਸਟ **ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਹੋਣ ਲਈ ਕਿਹਾ
ਫ਼ਰੀਦਕੋਟ / 1 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਜ਼ਿਲਾ ਪ੍ਰਸ਼ਾਸ਼ਨ ਫ਼ਰੀਦਕੋਟ ਨੇ ਜ਼ਿਲੇ ਦੀਆਂ ਵੱਖ ਵੱਖ ਸਮਾਜਸੇਵੀ ਸੰਸਥਾਵਾਂ,ਧਾਰਮਿਕ ਸੰਸਥਾਵਾਂ ਆਦਿ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਅਤੇ ਇਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਸੈਂਪਲਿੰਗ ਕਰਵਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਕੋਰੋਨਾ ਦੇ ਮਰੀਜ਼ਾਂ ਦਾ ਪਤਾ ਲਗਾਕੇ ਉਨਾਂ ਦਾ ਸਮੇਂ ਸਿਰ ਇਲਾਜ ਕੀਤਾ ਜਾਵੇ ਅਤੇ ਇਸ ਮਹਾਂਮਾਰੀ ਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਸਕੇ। ਇਸ ਸਬੰਧ ਵਿਚ ਤਹਿਸੀਲਦਾਰ ਸ. ਪਰਮਜੀਤ ਸਿੰਘ ਬਰਾੜ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਧੀਰ ਵੱਲੋਂ ਮੀਟਿੰਗ ਅਸ਼ੋਕਾਂ ਚੱਕਰ ਹਾਲ ਵਿਖੇ ਮੀਟਿੰਗ ਕੀਤੀ ਗਈ।
ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਦੀ ਅਗਵਾਈ ਹੇਠ ਜ਼ਿਲੇ ਦੀਆਂ ਵੱਖ ਵੱਖ ਸੰਸਥਾਵਾਂ ਨੂੰ ਤਹਿਸੀਲਦਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਅਪੀਲ ਕੀਤੀ ਕਿ ਜ਼ਿਲਾ ਪ੍ਰਸ਼ਾਸ਼ਨ ਕੋਰੋਨਾ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਅਤੇ ਇਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਲਈ ਵੱਧ ਤੋਂ ਵੱਧ ਸੈਪਲਿੰਗ ਕਰਵਾਉਣ ਲਈ ਪ੍ਰਰਿਤ ਕਰਨ ਤਾਂ ਜੋ ਉਨਾਂ ਦਾ ਸਮੇਂ ਸਿਰ ਇਲਾਜ ਕਰਵਾਉਣ ਲਈ ਸਮਾਜਸੇਵੀ ਸੰਸਥਾਵਾਂ ਤੋਂ ਸਹਿਯੋਗ ਦੀ ਮੰਗ ਕੀਤੀ।
ਇਸ ਮੌਕੇ ਸਮਾਜਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਜ਼ਿਲਾ ਪ੍ਰਸ਼ਾਸ਼ਨ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਭਰਮ ਦੂਰ ਕਰਨ ਲਈ ਖੁਦ ਦਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਉਣਗੇ ਜਿਸ ਲਈ ਕੈਂਪ ਲਗਾਉਣ ਦੀ ਯੋਜਨਾ ਹੈ ਜਿਸ ਵਿਚ ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਵੱਲੋਂ ਡੋਗਰ ਬਸਤੀ, ਬਾਲਾ ਜੀ ਕਲੌਨੀ, ਪਾਰਕ ਐਵਨਿਊ, ਸਬਜ਼ੀ ਮੰਡੀ ਆਦਿ ਵਿਖੇ ਜਲਦ ਹੀ ਕੈਂਪ ਲਗਾਏ ਜਾ ਰਹੇ ਹਨ ਜਦਕਿ ਐਂਟੀ ਕੋਰੋਨਾ ਟਾਸਕ ਫੋਰਸ ਸ਼੍ਰੀ ਸੁਰੇਸ਼ ਅਰੋੜਾ ਦੀ ਅਗਵਾਈ ਹੇਠ ਮਿਤੀ 28 ਅਗਸਤ ਦਿਨ ਸ਼ੁੱਕਰਵਾਰ ਨੂੰ ਸਿਟੀ ਕੋਤਵਾਲੀ ਦੇ ਸਾਹਮਣੇ ਬਾਬਾ ਫ਼ਰੀਦ ਮਾਰਕਿਟ ਵਿਖੇ ਸਵੇਰੇ 6 ਵਜੇ ਤੋਂ ਲਗਾਇਆ ਜਾਵੇਗਾ। ਅਜਿਹੇ ਹੋਰ ਕੈਂਪ ਸ਼ਹੀਦ ਬਲਵਿੰਦਰ ਸਿੰਘ ਨਗਰ,ਬਾਜੀਗਰ ਬਸਤੀ, ਘੰਟਾ ਘਰ ਵਾਲੀ ਗਲੀ ਆਦਿ ਵਿਖੇ ਲਗਾਏ ਜਾਣਗੇ।
ਮੀਟਿੰਗ ਦੌਰਾਨ ਤਹਿਸੀਲਦਾਰ ਪਰਮਜੀਤ ਸਿੰਘ ਬਰਾੜ ਅਤੇ ਡਾਕਟਰ ਕੁਲਦੀਪ ਧੀਰ ਨੇ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਲੋੜ ਹੈ ਅਤੇ ਇਸ ਸੰਕਟ ਦੀ ਘੜੀ ਵਿਚ ਆਪਣੇ ਕੋਰੋਨਾ ਸੈਂਪਲ ਕਰਵਾਉਣ ਚਾਹੀਦੇ ਹਨ। ਉਨਾਂ ਕਿਹਾ ਕਿ ਇਹ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਪ੍ਰਭਾਵਿਤ ਮਰੀਜ਼ਾਂ ਦੇ ਅੰਗ ਕੱਢ ਲਏ ਜਾਂਦੇ ਹਨ ਅਤੇ ਸਰਕਾਰ ਵੱਲੋਂ ਕੋਰੋਨਾ ਮਰੀਜ਼ਾਂ ਲਈ 3 ਲੱਖ ਰੁਪਏ ਦੀ ਰਾਸ਼ੀ ਆਉਂਦੀ ਹੈ। ਇਹ ਸਾਰੀਆਂ ਅਫ਼ਵਾਹਾਂ ਹਨ ਜਿਸ ਤੋਂ ਸਾਨੂੰ ਬਚਣ ਦੀ ਲੋੜ ਹੈ ਅਤੇ ਸਮਾਜਸੇਵੀ ਸੰਸਥਾਵਾਂ ਨੂੰ ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁੜ ਅਪੀਲ ਕੀਤੀ। ਉਨਾਂ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੀ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ। ਇਸ ਲਈ ਕੋਵਿਡ-19 ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ ਨੂੰ ਸਾਂਝੀ ਸ਼ਮੂਲੀਅਤ ਨਾਲ ਹੀ ਜਿੱਤਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਕੋਵਿਡ ਪਾਜਟਿਵ ਕੇਸਾਂ ਨੂੰ ਲੱਭਣ ਲਈ ਵੱਧ ਤੋਂ ਵੱਧ ਸੈਂਪਲਿੰਗ ਕਰਵਾਉਣ ਤੇ ਜ਼ੋਰ ਦੇਣ ਦੀ ਲੋੜ ਹੈ। ਪਾਜੇਟਿਵ ਆਉਣ ਵਾਲੇ ਵਿਅਕਤੀਆਂ ਦੀ ਸੰਪਰਕ ਸੂਚੀ ਤਿਆਰ ਕਰਕੇ ਉਨਾਂ ਦੇ ਵੀ ਜਲਦੀ ਤੋਂ ਜਲਦੀ ਸੈਂਪਲ ਕਰਵਾਏ ਜਾਣ ਲਈ ਪ੍ਰੇਰਿਤ ਕੀਤਾ ਜਾਵੇ।
ਮੀਟਿੰਗ ‘ਚ ਨਾਇਬ ਤਹਿਸੀਲਦਾਰ ਸ੍ਰੀ ਅਨਿਲ ਸ਼ਰਮਾਂ, ਡਾ. ਸੰਜੀਵ ਗੋਇਲ, ਸਕੱਤਰ ਰੈਡ ਕਰਾਸ ਸੁਸਾਇਟੀ ਸੁਭਾਸ਼ ਚੰਦਰ, ਸਮਾਜਸੇਵੀ ਰਿਟਾ: ਕੈਪਟਨ ਧਰਮ ਸਿੰਘ ਗਿੱਲ, ਪ੍ਰਵੀਨ ਕਾਲਾ, ਸੁਰੇਸ਼ ਅਰੋੜਾ, ਭਾਰਤ ਭੂਸ਼ਨ ਰੋਟਰੀ ਕਲੱਬ, ਰਜਨੀਸ਼ ਗਰੋਵਰ, ਨੈਸ਼ਨਲ ਯੂਥ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਪੰਜਾਬ ਮੋਟਰਜ ਤੋਂ ਇਲਾਵਾ ਹੋਰ ਨੁਮਾਇੰਦੇ ਵੀ ਹਾਜ਼ਰ ਸਨ।