ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ‘ਚ ਸਾਜ਼ ਵਾਦਨ ਪ੍ਰਤੀਯੋਗਤਾ ਸ਼ੁਰੂ
ਫ਼ਰੀਦਕੋਟ / 1 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੰਜਵੀਂ ਪ੍ਰਤੀਯੋਗਤਾ ਸਾਜ਼ ਵਾਦਨ ਸ਼ੁਰੂ ਹੋ ਗਈ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨ, ਗੀਤ ਗਾਇਨ, ਕਵਿਤਾ ਉਚਾਰਨ ਤੇ ਭਾਸ਼ਨ ਮੁਕਾਬਲੇ ਹੋ ਚੁੱਕੇ ਹਨ।
ਫ਼ਰੀਦਕੋਟ ਜ਼ਿਲੇ ਦੇ ਸਰਕਾਰੀ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀ ਸ਼ਾਜ਼ ਵਾਦਨ ਪ੍ਰਤੀਯੋਗਤਾ ‘ਚ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਪਦੇਸ਼ਾਂ, ਕੁਰਬਾਨੀ ਤੇ ਉਸਤਤ ‘ਤੇ ਅਧਾਰਤ ਪੇਸ਼ਕਾਰੀਆਂ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਪਰਮਿੰਦਰ ਸਿੰਘ ਬਰਾੜ ਤੇ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਕਮਲਜੀਤ ਤਾਹੀਮ ਨੇ ਦੱਸਿਆ ਸਾਜ਼ ਵਾਦਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 4 ਸਤੰਬਰ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਇਸ ਮੁਕਾਬਲੇ ਲਈ ਪ੍ਰਾਇਮਰੀ ਵਰਗ ਦਾ ਸਮਾਂ 3 ਤੋਂ 4 ਮਿੰਟ, ਮਿਡਲ ਤੇ ਸੈਕੰਡਰੀ ਵਰਗ ਲਈ 4 ਤੋਂ 6 ਮਿੰਟ ਦਾ ਸਮਾਂ ਹੋਵੇਗਾ। 5 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜ਼ਿਲਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।
ਇਸ ਮੌਕੇ ਪ੍ਰਦੀਪ ਦਿਓੜਾ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ, ਜ਼ਿਲਾ ਨੋਡਲ ਅਫਸਰ ਐਲੀਮੈਂਟਰੀ-ਕਮ-ਉਪ ਜ਼ਿਲਾ ਸਿੱਖਿਆ ਐਲੀਮੈਂਟਰੀ ਮਨਿੰਦਰ ਕੌਰ ਤੇ ਜ਼ਿਲਾ ਨੋਡਲ ਅਫਸਰ ਸੈਕੰਡਰੀ ਫ਼ਰੀਦਕੋਟ ਜਸਬੀਰ ਸਿੰਘ ਜੱਸੀ ਨੇ ਕਿਹਾ ਸਾਜ਼ ਵਾਦਨ ਮੁਕਾਬਲੇ ਪ੍ਰਤੀ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹੈ ਹੈ। ਉਨਾਂ ਸਮੂਹ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਮੁੱਖ ਅਧਿਆਪਕਾਂ, ਸੈਂਟਰ ਹੈੱਡ ਟੀਚਰਜ਼, ਮਿਡਲ ਸਕੂਲਾਂ ਦੇ ਇੰਚਾਰਜ਼, ਹੈੱਡ ਟੀਚਰਜ਼ ਅਤੇ ਗਾਈਡ ਅਧਿਆਪਕਾਂ ਦਾ ਮੁਕਾਬਿਲਆਂ ‘ਚ ਸ਼ਮੂਲੀਅਤ ਲਈ ਧੰਨਵਾਦ ਕੀਤਾ।