December 27, 2024

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ‘ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ’ ਸੇਵਾ ਲਾਗੂ

0

*ਸਕੀਮ ਤਹਿਤ ਪੰਜਾਬ ‘ਚੋਂ ਕਿਸੇ ਵੀ ਰਾਸ਼ਨ ਡਿਪੂ ਤੋਂ ਅਨਾਜ ਪ੍ਰਾਪਤ ਕਰ ਸਕਣਗੇ ਲਾਭਪਾਤਰੀ: ਰਾਜ ਰਿਸ਼ੀ ਮਹਿਰਾ ***12 ਸਤੰਬਰ ਨੂੰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸ. ਕੁਸ਼ਲਦੀਪ ਸਿੰਘ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਸਾਦੇ ਸਮਾਗਮ ਦੋਰਾਨ ਯੋਜਨਾ ਦਾ ਆਗਾਜ ਕਰਨਗੇ

ਫ਼ਰੀਦਕੋਟ / 10  ਸਤੰਬਰ / ਨਿਊ ਸੁਪਰ ਭਾਰਤ ਨਿਊਜ 

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਸਮਾਰਟ ਰਾਸ਼ਨ ਕਾਰਡਾਂ ‘ਤੇ ਪੰਜਾਬ ਸਰਕਾਰ ਵੱਲੋਂ ‘ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ’ ਸੇਵਾ ਨੂੰ ਲਾਗੂ ਕਰਦੇ ਹੋਏ ਪੰਜਾਬ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਅਨਾਜ ਪ੍ਰਾਪਤ ਕਰਨ ਦੀ ਯੋਜਨਾ ਨੂੰ ਲਾਗੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦਿੱਤੀ। ਉਨਾ ਦੱਸਿਆ ਕਿ ਇਸ ਸਬੰਧੀ ਕੋਵਿਡ ਮਹਾਂਮਾਰੀ ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲਾ ਪੱਧਰੀ ਸਮਾਗਮ ਮਿਤੀ 12 ਸਤੰਬਰ 2020 ਨੂੰ  ਫ਼ਰੀਦਕੋਟ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਫ਼ਰੀਦਕੋਟ ਸ: ਕੁਸ਼ਲਦੀਪ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਜਦਕਿ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ, ਆਈ.ਏ.ਐਸ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਉਨ੍ਹਾ ਦੱਸਿਆ ਕਿ ਇਹ ਸਮਾਗਮ ਬਲਾਕ ਪੱਧਰ ਤੇ ਕੋਟਕਪੂਰਾ ਅਤੇ ਜੈਤੋ ਵਿਖੇ ਵੀ ਕਰਵਾਏ ਜਾ ਰਹੇ ਹਨ।  

ਉਨਾਂ ਦੱਸਿਆ ਕਿ ਜ਼ਿਲੇ ਵਿੱਚ 84984 ਰਾਸ਼ਨ ਕਾਰਡ ਹਨ ਜਿੰਨਾਂ ਦੇ 3 ਲੱਖ 28 ਹਜ਼ਾਰ 591 ਮੈਂਬਰ ਹਨ ਨੂੰ ਸਮਾਰਟ ਰਾ ਸ਼ਨ ਕਾਰਡਾਂ ਦੀ ਵੰਡ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ—2013 ਤਹਿਤ ਇਨਾਂ ਸਮਾਰਟ ਕਾਰਡਾਂ ‘ਤੇ ਅਪ੍ਰੈਲ 2020 ਤੋਂ ਸਤੰਬਰ 2020 ਤੱਕ ਕੁੱਲ ਛੇ ਮਹੀਨਿਆਂ ਦੀ ਕਣਕ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਜੁਲਾਈ 2020 ਤੋਂ ਨਵੰਬਰ 2020 ਤੱਕ ਕੁੱਲ ਪੰਜ ਮਹੀਨਿਆਂ ਦੀ ਕਣਕ ਪੰਜ ਕਿੱਲੋ ਪ੍ਰਤੀ ਜੀਅ ਪ੍ਰਤੀ ਮਹੀਨਾ ਅਤੇ ਦਾਲ ਇੱਕ ਕਿਲੋ ਪ੍ਰਤੀ ਕਾਰਡ ਪ੍ਰਤੀ ਮਹੀਨਾ ਬਿਲਕੁਲ ਮੁਫਤ ਵੰਡਣ ਦੀ ਸ਼ੁਰੂਆਤ ਜਲਦ ਹੀ ਕੀਤੀ ਜਾਵੇਗੀ।ਉਨਾਂ ਕਿਹਾ ਕਿ ਲਾਭਪਾਤਰੀ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਜਾਰੀ ਕਰਨ ਦੀ ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 12 ਸਤੰਬਰ, 2020 ਨੂੰ ਕੀਤੀ ਜਾਵੇਗੀ।

Leave a Reply

Your email address will not be published. Required fields are marked *