ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲਾ ਸਿੱਖਿਆ ਪੱਧਰੀ ਭਾਸ਼ਣ ਮੁਕਾਬਲਾ ਸੰਪੰਨ
ਫ਼ਰੀਦਕੋਟ / 10 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਸਿੱਖਿਆ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਦਾਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ਦੀ ਲੜੀ ’ਚ ਜ਼ਿਲਾ ਪੱਧਰੀ ਭਾਸ਼ਣ ਮੁਕਾਬਲਾ ਪਰਮਿੰਦਰ ਸਿੰਘ ਬਰਾੜ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ, ਕਮਲਜੀਤ ਤਾਹੀਮ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਦੀ ਅਗਵਾਈ ਹੇਠ ਕਰਵਾਇਆ ਗਿਆ।
ਇਸ ਮੌਕੇ ਦੋਹਾਂ ਜ਼ਿਲਾ ਸਿੱਖਿਆ ਅਫ਼ਸਰਾਂ ਨੇ ਮੁਕਾਬਲਿਆਂ ਦੀ ਸਫ਼ਲਤਾ ਵਾਸਤੇ ਸਕੂਲ ਪ੍ਰਿੰਸੀਪਲ, ਮੁੱਖ ਅਧਿਆਪਕ, ਇੰਚਾਰਜ਼ ਸਾਹਿਬਾਨ, ਬੀ.ਪੀ.ਈ.ਓ, ਸੈਂਟਰ ਹੈੱਡ ਟੀਚਰ, ਹੈੱਡ ਟੀਚਰ, ਗਾਈਡ ਅਧਿਆਪਕਾਂ ਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਦੀਪ ਦਿਓੜਾ ਊਂਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਨੇ ਦੱਸਿਆ ਜ਼ਿਲੇ ਦੇ ਜੇਤੂ ਬੱਚੇ ਅੱਗੇ ਰਾਜ ਪੱਧਰ ਦੇ ਮੁਕਾਬਲਿਆਂ ’ਚ ਆਨਲਾਈਨ ਭਾਗ ਲੈਣਗੇ। ਇਸ ਮੋਕੇ ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ-ਕਮ-ਨੋਡਲ ਅਫ਼ਸਰ ਅਫ਼ਸਰ ਐਲੀਮੈਂਟਰੀ ਅਤੇ ਵਿੱਦਿਅਕ ਮੁਕਾਬਲਿਆਂ ਦੇ ਜ਼ਿਲਾ ਨੋਡਲ ਅਫ਼ਸਰ ਸੈਕੰਡਰੀ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਅੰਤਿਮ ਨਤੀਜੇ ਇਸ ਪ੍ਰਕਾਰ ਰਹੇ: ਪ੍ਰਾਇਮਰੀ ਵਰਗ ਦੇ ਮੁਕਾਬਿਲਆਂ ’ਚ ਜੈਸਮੀਨ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਸੇਢਾ ਸਿੰਘ ਵਾਲਾ ਨੇ ਪਹਿਲਾ, ਰੁਬੀਨਾ ਸਰਕਾਰੀ ਪ੍ਰਾਇਮਰੀ ਸਕੂਲ ਬਾਜ਼ੀਗਰ ਬਸਤੀ ਫ਼ਰੀਦਕੋਟ ਨੇ ਦੂਜਾ ਅਤੇ ਪ੍ਰਵੀਨ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਮਿਡਲ ਵਰਗ ਦੇ ਮੁਕਾਬਲਿਆਂ ’ਚ ਮਨਦੀਪ ਕੌਰ ਸਰਕਾਰੀ ਹਾਈ ਸਕੂਲ ਨੇ ਪਹਿਲਾ, ਗੁਰਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ-ਦਬੜੀਖਾਨਾ ਨੇ ਦੂਜਾ, ਅਮਿਤ ਸ਼ਰਮਾ ਸਰਕਾਰੀ ਮਿਡਲ ਸਕੂਲ ਹਰਦਿਆਲੇਆਣਾ ਨੇ ਤੀਜਾ ਸਥਾਨ ਹਾਸਲ ਕੀਤਾ। ਸੀਨੀਅਰ ਸੈਕੰਡਰੀ ਵਰਗ ’ਚ ਪ੍ਰਣਾਮ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੀਰੋੜੀ-ਡੱਗੋਰੋਮਾਣਾ ਨੇ ਪਹਿਲਾ, ਸੁਖਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ-ਦਬੜੀਖਾਨਾ ਨੇ ਦੂਜਾ ਅਤੇ ਖੁਸ਼ਵੀਰ ਕੌਰ ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀ.ਸੈ.ਸਕੂਲ ਕੋਟਕਪੂਰਾ ਨੇ ਤੀਜਾ ਸਥਾਨ ਹਾਸਲ ਕੀਤਾ।