Site icon NewSuperBharat

ਮਿਸ਼ਨ ਫ਼ਤਿਹ: ਪੰਜਾਬ ਸਰਕਾਰ ਨੇ ਕੋਵਾ ਐਪ ਵਿੱਚ ਸ਼ਾਮਿਲ ਕੀਤੀਆਂ ਨਵੀਆਂ ਸਹੂਲਤਾਂ- ਸੇਤੀਆ

*ਹੁਣ ਕੋੋਵਿਡ-19 ਦੇ ਟੈਸਟ ਦੇ ਨਤੀਜੇ ਵੀ ਕੋੋਵਾ ਐਪ ਤੇ ਵੇਖੇ ਜਾ ਸਕਣਗੇ **ਟੈਸਟ ਸੈਂਟਰਾਂ ਦੀ ਜਾਣਕਾਰੀ ਪਹਿਲਾ ਹੀ ‘ਕੋਵਾ ਐਪ‘ ਵਿੱਚ ਸ਼ਾਮਿਲ ਕੀਤੀ ਗਈ ***ਲੋਕ ਆਪਣੇ ਮੋਬਾਇਲ ਫੋਨਾਂ ਵਿੱਚ ਕੋਵਾ ਐਪ ਨੂੰ ਜ਼ਰੂਰ ਡਾਊਨਲੋਡ ਕਰਨ

ਫਰੀਦਕੋਟ / 11 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਵਿਡ-19 ਸਬੰਧੀ ਹਰ ਜਾਣਕਾਰੀ ਤੋਂ ਅਪਡੇਟ ਕਰਵਾਉਣ, ਕਰਫਿਊ /ਲਾਕ ਡਾਊਨ ਦੌਰਾਨ ਜ਼ਰੂਰੀ ਕੰਮਾਂ ਲਈ ਆਉਣ-ਜਾਣ ਲਈ ਕਰਫਿਊ ਪਾਸ ਦੀ ਸਹੂਲਤ ਅਤੇ ਹੋਰ ਕਈ ਜ਼ਰੂਰੀ ਜਾਣਕਾਰੀਆਂ ਮੁਹੱਈਆ ਕਰਵਾਉਣ ਲਈ ਪੰਜਾਬ ਕੋਵਾ ਐਪ ਬਣਾਈ ਗਈ , ਕੋੋਪਾ ਐਪ ਸੰਕਟ ਸਮੇਂ ਸੂਬਾ ਵਾਸੀਆਂ ਲਈ ਕਾਫ਼ੀ ਲਾਭਦਾਇਕ ਸਿੱਧ ਹੋਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ।

ਉਨਾਂ ਦੱਸਿਆ ਕਿ ਇਸ ਐਪ ਰਾਹੀਂ ਜਿੱਥੇ ਸੂਬਾ ਵਾਸੀਆਂ ਨੂੰ ਪੰਜਾਬ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਪਤਾ ਚੱਲਦਾ ਹੈ, ਉਥੇ ਹੀ ਦੇਸ਼ ਵਿੱਚ ਕੋਰੋਨਾ ਸਬੰਧੀ ਹਾਲਾਤਾਂ ਬਾਰੇ ਵੀ ਜਾਣਕਾਰੀ ਹਾਸਿਲ ਹੁੰਦੀ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਹੁਣ ਇਸ ਕੋਵਾ ਐਪ ਵਿੱਚ ਕੁਝ ਹੋਰ ਮਹੱਤਵਪੂਰਣ ਸੁਵਿਧਾਵਾਂ ਦਰਜ ਕੀਤੀਆਂ ਗਈਆਂ ਹਨ, ਜਿਨਾਂ ਰਾਹੀਂ ਲੋਕਾਂ ਨੂੰ ਕਈ ਹੋਰ ਨਵੀਆਂ ਜਾਣਕਾਰੀਆਂ ਪ੍ਰਾਪਤ ਹੋ ਸਕਦੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਰਾਜ ਦੇ ਲੋੋਕਾਂ ਲਈ ਕਰੋੋਨਾ ਸੰਕਟ ਦੌੌਰਾਨ ਹੁੁਣ ਕੋੋਵਿਡ-19 ਦੇ ਟੈਸਟ ਦੇ ਨਤੀਜੇ ਵੀ ਕੋੋਵਾ ਐਪ ਵਿੱਚ ਸ਼ਾਮਲ ਕਰਕੇ ਨਿਵੇਕਲੀ ਪਹਿਲ ਕੀਤੀ ਹੈ ਜਿਸ ਰਾਹੀਂ ਹੁਣ ਰਾਜ ਦੇ ਲੋੋਕਾਂ ਨੂੰ ਆਪਣੇ ਕਰੋਨਾ ਟੈਸਟ ਸਬੰਧੀ ਸਹੀ ਜਾਣਕਾਰੀ ਸਮੇਂ ਸਿਰ ਮਿਲ ਸਕੇਗੀ।

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਾ ਐਪ ਵਿੱਚ ਪਹਿਲਾ ਹੀ  ਜਾਣਕਾਰੀ ਦਰਜ ਕੀਤੀ ਗਈ ਹੈ ਜਿਸ ਰਾਹੀਂ ਸਾਨੂੰ ਜ਼ਿਲੇ ਦੇ ਹਸਪਤਾਲਾਂ ਵਿੱਚ ਕਰੋਨਾ ਮਰੀਜ਼ਾਂ ਲਈ ਬੈੱਡਾਂ ਦੀ ਸੰਖਿਆ ਦੀ ਜਾਣਕਾਰੀ ਪ੍ਰਾਪਤ ਹੋ ਸਕਦੀ ਹੈ। ਇਸ ਤੋਂ ਇਲਾਵਾ ਜ਼ਿਲੇ ਅੰਦਰ ਕਿੱਥੇ-ਕਿੱਥੇ ਅਸੀਂ ਕੋਰੋਨਾ ਟੈਸਟ ਕਰਵਾ ਸਕਦੇ ਹਾਂ ਉਸ ਸਬੰਧੀ ਜਾਣਕਾਰੀ ਵੀ ਮਿਲਦੀ ਹੈ। ਇਸ ਤੋਂ ਇਲਾਵਾ ਕੋਵਿਡ-19 ਨਾਲ ਪੀੜਤ ਲੋਕਾਂ ਦੀ ਜਾਨ ਦੀ ਰੱਖਿਆ ਲਈ ਆਪਣਾ ਪਲਾਜ਼ਮਾ ਕਿੱਥੇ ਦਾਨ ਕਰਨਾ ਹੈ, ਉਸ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮੋਬਾਇਲ ਫੋਨਾਂ ਵਿੱਚ ਕੋਵਾ ਐਪ ਨੂੰ ਜ਼ਰੂਰ ਡਾਊਨਲੋਡ ਕਰਨ, ਤਾਂ ਜੋ ਕੋਵਿਡ-19 ਸਬੰਧੀ ਹਰੇਕ ਨਵੀਂ ਅਪਡੇਟ ਤੋਂ ਜਾਣੂ ਹੋ ਸਕਣ ਅਤੇ ਐਪ ਵਿੱਚ ਦਰਜ ਹੋਰ ਵਿਸ਼ੇਸ਼ ਜਾਣਕਾਰੀਆਂ ਪ੍ਰਾਪਤ ਕਰ ਸਕਣ।

Exit mobile version