December 27, 2024

ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਨੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਕੀਤੀ ਸ਼ੁਰੂਆਤ

0

*ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਪੰਜਾਬ ਵਿੱਚੋਂ ਕਿਸੇ ਵੀ ਡਿਪੂ ਤੇ ਅਨਾਜ ਪ੍ਰਾਪਤ ਕਰ ਸਕਣਗੇ ਲਾਭਪਾਤਰੀ: ਢਿੱਲੋਂ  ਫ਼ਰੀਦਕੋਟ ਦੇ 3,25000 ਦੇ ਕਰੀਬ ਲੋਕਾਂ ਨੂੰ ਮਿਲੇਗਾ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਮੁਫਤ ਰਾਸ਼ਨ **ਕਾਰਡ ਹੋਲਡਰ ਤੇ ਪਰਿਵਾਰ ਨੂੰ ਪੰਜ ਲੱਖ ਤੱਕ ਦਾ ਮਿਲੇਗਾ ਕੈਸ਼ ਲੈਸ ਸਕੀਮ ਤਹਿਤ ਮੁਫ਼ਤ ਇਲਾਜ 

ਫ਼ਰੀਦਕੋਟ / 12 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਖੁਰਾਕ ਤੇ ਸਿਵਲ ਸਪਲਾਈ ਖਪਤਕਾਰ ਮਾਮਲੇ ਵਿਭਾਗ ਪੰਜਾਬ ਵੱਲੋਂ ਅੱਜ ਪੂਰੇ ਸੂਬੇ ਵਿੱਚ ਸ਼ੁਰੂ ਕੀਤੀ ਗਈ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਇੱਕ ਰਾਸ਼ਟਰ ਇੱਕ ਕਾਰਡ ਸੇਵਾ ਸ਼ੁਰੂ ਕੀਤੀ ਗਈ ।ਜਿਸ ਤਹਿਤ ਜ਼ਿਲ੍ਹਾ ਪੱਧਰ ਅਤੇ ਸਮਾਰਟ ਰਾਸ਼ਨ ਕਾਰਡ ਵੰਡ ਸਮਾਰੋਹ ਇੱਥੋਂ ਦੇ ਆਫ਼ੀਸਰ ਕਲੱਬ ਵਿੱਚ ਕੋਵਿਡ 19 ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸਾਦੇ ਢੰਗ ਨਾਲ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਫਰੀਦਕੋਟ ਤੋਂ ਵਿਧਾਇਕ ਸਰਦਾਰ ਕੁਸ਼ਲਦੀਪ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ,ਜਦਕਿ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।ਇਸ ਮੌਕੇ ਆਪਣੇ ਸੰਬੋਧਨ ਵਿਚ ਵਿਧਾਇਕ ਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਸਰਦਾਰ ਕੁਸ਼ਲਦੀਪ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਪਹਿਲਾਂ 2018 ਵਿੱਚ ਰਾਸ਼ਨ ਵੰਡ ਦੇ ਖੇਤਰ ਵਿੱਚ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਦੇਖ ਕੇ ਈ ਪੋਜ ਮਸ਼ੀਨਾਂ ਰਾਹੀਂ ਰਾਸ਼ਨ ਦੀ ਵੰਡ ਰਾਸ਼ਨ ਡਿਪੂਆਂ ਰਾਹੀਂ ਸ਼ੁਰੂ ਕੀਤੀ ਗਈ ਸੀ। ਪਰ ਹੁਣ ਇਸ ਵਿੱਚ ਹੋਰ ਸੁਧਾਰ ਕਰਦਿਆਂ ਪੰਜਾਬ ਸਰਕਾਰ ਵੱਲੋਂ ਪੂਰੇ ਰਾਜ ਵਿੱਚ ਅੱਜ ਮੁੱਖ ਮੰਤਰੀ ਪੰਜਾਬ ਸ.ਕੈਪਟਨ ਅਮਰਿੰਦਰ  ਸਿੰਘ ਦੀ ਯੋਗ ਅਗਵਾਈ  ਹੇਠ ਸਮਾਰਟ ਰਾਸ਼ਨ ਕਾਰਡ ਸਕੀਮ ਸ਼ੁਰੂ ਕੀਤੀ ਗਈ। ਜਿਸ ਵਿੱਚ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਬਣੇਗਾ। ਉਨ੍ਹਾਂ ਕਿਹਾ ਕਿ ਇਹ ਨਵੀਂ ਸਕੀਮ ਦੀ ਖਾਸੀਅਤ ਇਹ ਹੈ ਕਿ ਸਮਾਰਟ ਰਾਸ਼ਨ ਕਾਰਡ ਦੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਆਧਾਰ ਕਾਰਡ ਨੂੰ ਉਨ੍ਹਾਂ ਦੇ ਰਾਸ਼ਨ ਕਾਰਡ ਨਾਲ ਲਿੰਕ ਕੀਤਾ ਗਿਆ ਹੈ, ਜਿਸ ਤਹਿਤ ਹੁਣ ਕਿਸੇ ਵੀ ਅਯੋਗ ਬੰਦੇ ਨੂੰ ਰਾਸ਼ਨ ਨਹੀਂ ਮਿਲ ਸਕੇਗਾ, ਸਿਰਫ਼ ਯੋਗ ਲਾਭਪਾਤਰੀਆਂ ਨੂੰ ਹੀ ਅਤੇ ਜੋ ਲੋੜਵੰਦ ਹਨ ਉਨ੍ਹਾਂ ਨੂੰ ਹੀ ਰਾਸ਼ਨ ਮਿਲੇਗਾ।

ਉਨ੍ਹਾਂ ਕਿਹਾ ਕਿ ਇਸ ਇਤਿਹਾਸਿਕ ਕੰਮ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵਧਾਈ ਦੇ ਹੱਕਦਾਰ ਹਨ। ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਸਕੀਮ ਤਹਿਤ ਫ਼ਰੀਦਕੋਟ ਦੇ 3,25000 ਤੋਂ ਵੱਧ ਲੋਕਾਂ ਨੂੰ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਜਾਵੇਗੀ ਅਤੇ 85000 ਤੋਂ ਵੱਧ ਪਰਿਵਾਰ ਕਵਰ ਕੀਤੇ ਜਾਣਗੇ ।ਉਨ੍ਹਾਂ ਕਿਹਾ ਕਿ ਇਸ ਸਮਾਰਟ ਰਾਸ਼ਨ ਕਾਰਡ ਦੀ ਖਾਸੀਅਤ ਅਤੇ ਵਿਲੱਖਣਤਾ ਇਹ ਵੀ ਹੈ ਕਿ ਹੁਣ ਕੋਈ ਵੀ ਲਾਭਪਾਤਰੀ ਆਪਣੇ ਪਿੰਡ ਜਾਂ ਵਾਰਡ ਦੇ ਰਾਸ਼ਨ ਡਿਪੂ ਤੋਂ ਇਲਾਵਾ ਕਿਸੇ ਵੀ ਹੋਰ ਰਾਸ਼ਨ ਡਿਪੂ ਜੋ ਕਿ ਪੰਜਾਬ ਵਿੱਚ ਸਥਿਤ ਹੈ ਤੋਂ ਆਪਣਾ ਰਾਸ਼ਨ ਪ੍ਰਾਪਤ ਕਰ ਸਕਦਾ ਹੈ ।ਉਨ੍ਹਾਂ ਕਿਹਾ ਕਿ ਇਸ ਨਾਲ ਗਰੀਬ ਤੇ ਲੋੜਵੰਦ ਲੋਕ ਜੋ ਕਿ ਦੂਜੇ ਜ਼ਿਲ੍ਹਿਆਂ ਵਿੱਚ ਲੇਬਰ ਕਰਦੇ ਹਨ, ਉਨ੍ਹਾਂ ਨੂੰ ਬਹੁਤ ਹੀ ਵਧੀਆ ਸਹੂਲਤ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਕਾਰਡ ਰਾਹੀਂ ਲਾਭਪਾਤਰੀ ਲੲੀ ਪੰਜ ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫਤ ਬੀਮਾ ਸਕੀਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ।ਉਹ ਸਰਕਾਰ ਵੱਲੋਂ ਇੰਪੈਨਲਡ ਕਿਸੇ ਵੀ ਪ੍ਰਾਈਵੇਟ ਦੇ ਸਰਕਾਰੀ ਹਸਪਤਾਲ ਵਿੱਚ ਜਿਸ ਵਿੱਚ ਤਕਰੀਬਨ ਹਰ ਤਰ੍ਹਾਂ ਦੀ ਬਿਮਾਰੀ ਸ਼ਾਮਿਲ ਹੈ, ਆਪਣਾ ਇਲਾਜ ਕਰਵਾ ਸਕਦਾ ਹੈ।ਇਸ ਮੌਕੇ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਕੈਪਟਨ  ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਿਆਨਬਾਜ਼ੀ ਵਿਚ ਨਹੀਂ ਸਗੋਂ ਕੰਮ ਵਿੱਚ ਵਿਸ਼ਵਾਸ ਰੱਖਦੀ ਹੈ ਤੇ ਇਸ ਤਹਿਤ ਉਨ੍ਹਾਂ ਨੇ ਆਪਣੇ ਹਲਕੇ ਫਰੀਦਕੋਟ ਵਿੱਚ ਰਿਕਾਰਡ ਤੋੜ ਵਿਕਾਸ ਕਰਵਾਏ ਹਨ ਅਤੇ ਜਿਹੜੇ ਵਿਕਾਸ ਕਾਰਜ ਚੱਲ ਰਹੇ ਹਨ,ਉਸ ਵਿੱਚ ਵੱਖ ਵੱਖ ਵਿਭਾਗਾਂ  ਨੂੰ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਹਨ। ਉਹਨਾਂ ਕਿਹਾ ਕਿ ਉਹ ਸਾਢੇ ਚਾਰ ਸਾਲ ਦੇ ਵਿੱਚ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰਨਗੇ।

ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਲੱਖਣ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਜਿਹੜੇ ਵੀ ਪਰਿਵਾਰਾਂ ਦੀ ਸਾਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਘੱਟ ਹੈ ਉਹ ਪਰਿਵਾਰ ਛੇ ਮਹੀਨੇ ਲਈ ਪ੍ਰਤੀ ਜੀਅ 2 ਰੁਪਏ ਕਿਲੋ ਦੇ ਹਿਸਾਬ ਨਾਲ 30 ਕਿਲੋ ਗ੍ਰਾਮ ਕਣਕ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਅੰਤੋਦਿਆ ਕਾਰਡ ਧਾਰਕਾਂ ਨੂੰ 2 ਰੁਪਏ ਪ੍ਰਤੀ ਕਿਲੋ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ਨ ਮਿਲੇਗਾ। ਡਿਪਟੀ ਕਮਿਸ਼ਨਰ  ਨੇ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਦੀ ਵਰਤੋਂ ਕਰਕੇ ਲਾਭਪਾਤਰੀ ਬਿਨਾਂ ਕਿਸੇ ਵਾਧੂ ਦਸਤਾਵੇਜ਼ਾਂ ਨੂੰ ਨਾਲ ਲਿਆਏ ਵਗੈਰ ਈ-ਪੋਜ ਮਸ਼ੀਨ ਰਾਹੀਂ ਸਰਕਾਰੀ ਡਿਪੂਆਂ ਤੋਂ ਅਨਾਜ ਲੈ ਸਕਦੇ ਹਨ। ਸਮਾਰਟ ਰਾਸ਼ਨ ਕਾਰਡ ਪਰਿਵਾਰ ਦੇ ਵੇਰਵੇ ਹਾਸਲ ਕਰਨ ਲਈ ਈ-ਪੋਜ਼ ਮਸ਼ੀਨ ‘ਤੇ ਸਵਾਇਪ ਕੀਤਾ ਜਾਵੇਗਾ ਜਿਸ ਤੋਂ ਬਾਅਦ ਪਰਿਵਾਰ ਦੇ ਮੈਂਬਰ ਦੀ ਬਾਇਓ-ਮੈਟ੍ਰਿਕ ਪ੍ਰਮਾਣਿਕਤਾ ਅਨਾਜ ਦੇਣ ਲਈ ਕੀਤੀ ਜਾਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਰਾਸ਼ਨ ਕਾਰਡ ਸਕੀਮ ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾਂ ਤਹਿਤ ਵੀ ਕਣਕ ਦੀ ਸਪਲਾਈ ਜਲਦੀ ਸ਼ੁਰੂ ਕੀਤੀ ਜਾਵੇਗੀ ।ਡਿਪਟੀ ਕਮਿਸ਼ਨਰ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕੋਈ ਵੀ ਲੋੜਵੰਦ ਲਾਭਪਾਤਰੀ ਸਮਾਰਟ ਰਾਸ਼ਨ ਕਾਰਡ ਸਕੀਮ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਜਿਹੜੇ ਵੀ ਯੋਗ ਲਾਭਪਾਤਰੀਆਂ ਦਰਖ਼ਾਸਤਾਂ ਆਉਂਦੀਆਂ ਹਨ ਉਨ੍ਹਾਂ ਦੇ ਕਾਰਡ ਬਣਾਏ ਜਾਣ। ਉਨ੍ਹਾਂ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਨੂੰ ਜ਼ਿਲ੍ਹੇ ਵਿੱਚ ਜ਼ਮੀਨੀ ਪੱਧਰ ਤੇ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ 

ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਨੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਤੇ ਸਮੂਹ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਕੋਵਿਡ 19 ਦੌਰਾਨ ਲੋਕਾਂ ਨੂੰ ਰਾਸ਼ਨ, ਗੈਸ ਤੇ ਹੋਰ ਜ਼ਰੂਰੀ ਵਸਤਾਂ ਸਪਲਾਈ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਸੀ। ਇਹ ਰਾਸ਼ਨ ਕਾਰਡ ਸਕੀਮ ਲਾਗੂ ਕਰਨ ਵਿਚ ਵੀ ਕੋਈ ਕਸਰ ਨਹੀਂ ਛੱਡੀ ਜਾਵੇਗੀ ।ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਝੋਨੇ ਦੀ ਖ਼ਰੀਦ ਸਬੰਧੀ ਵਿਭਾਗ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ ਵੱਖ ਸਬ ਡਵੀਜ਼ਨਾਂ ਵਿਚ ਵੀ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਰਸਮ ਅਦਾ ਕੀਤੀ ਜਾ ਰਹੀ ਹੈ ।ਇਸ ਤੋਂ ਪਹਿਲਾਂ  ਰਾਜ ਪੱਧਰੀ ਸਮਾਗਮ ਵਿੱਚ ਵਰਚੁਅਲ ਵੀਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਮੁੱਖ ਸਕੱਤਰ ਮੈਡਮ ਵਿਨੀ ਮਹਾਜਨ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ ਅਤੇ ਇਸ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਵਿਲੱਖਣਤਾ ਬਾਰੇ ਜਾਣਕਾਰੀ ਦਿੱਤੀ ।

ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਲਲਿਤ ਗੁਪਤਾ, ਚੇਅਰਮੈਨ ਮਾਰਕੀਟ ਕਮੇਟੀ ਗਿੰਦਰ ਸਿੰਘ ਸੇਖੋਂ, ਸਕੱਤਰ ਮਾਰਕੀਟ ਕਮੇਟੀ ਸਾਦਿਕ ਦੀਪਕ ਕੁਮਾਰ ਸੋਨੂੰ, ਡੀ ਐਫ਼ ਐਸ ਓ ਕਸ਼ਮੀਰ ਸਿੰਘ, ਏ ਐਫ ਐਸ ਓ ਗੁਰਚਰਨ ਪਾਲ, ਇੰਸਪੈਕਟਰ ਕੁਲਦੀਪ ਸਿੰਘ, ਡਾ. ਜੰਗੀਰ ਸਿੰਘ ਅਤੇ ਮੰਚ ਸੰਚਾਲਨ ਇੰਸਪੈਕਟਰ ਪ੍ਰਵੇਸ਼ ਰੇਹਾਨ ਵਲੋਂ ਕੀਤਾ ਗਿਆ।

Leave a Reply

Your email address will not be published. Required fields are marked *