ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਪੋਸਟਰ ਮੇਕਿੰਗ ਪ੍ਰਤੀਯੋਗਤਾ ਅਜ ਤੋਂ ਸ਼ੁਰੂ ਹੋਵੇਗੀ
ਫ਼ਰੀਦਕੋਟ / 13 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿਖਿਆ ਵਿਭਾਗ ਵਲੋਂ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਛੇਵੀਂ ਪ੍ਰਤੀਯੋਗਤਾ ਪੋਸਟਰ ਮੇਕਿੰਗ 14 ਸਤੰਬਰ ਤੋਂ ਆਰੰਭ ਹੋਵੇਗੀ।
ਰਾਜ ਸਿਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵਲੋਂ ਆਯੋਜਿਤ ਇਨ੍ਹਾਂ ਮੁਕਾਬਲਿਆਂ ਦੀਆ ਹੁਣ ਤਕ ਪੰਜ ਪ੍ਰਤੀਯੋਗਤਾਵਾਂ ਹੋ ਚੁਕੀਆਂ ਹਨ, ਜਿੰਨ੍ਹਾਂ ‘ਚ ’ਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 1.27 ਲਖ ਵਿਦਿਆਰਥੀਆ ਨੇ ਪੂਰੇ ਉਤਸ਼ਾਹ ਨਾਲ ਹਿਸਾ ਲੈ ਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿਸਾ ਲਿਆ। ਇਨ੍ਹਾਂ ਮੁਕਾਬਲਿਆਂ ਸਬੰਧੀ ਜ਼ਿਲਾ ਸਿਖਿਆ ਅਫਸਰ ਸੈਕੰਡਰੀ ਪਰਮਿੰਦਰ ਸਿੰਘ ਬਰਾੜ ਤੇ ਜ਼ਿਲਾ ਸਿਖਿਆ ਅਫਸਰ ਐਲੀਮੈਂਟਰੀ ਕਮਲਜੀਤ ਤਾਹੀਮ ਨੇ ਦਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਹਿਸਾ ਲੈਣ ਵਾਲੇ ਪ੍ਰਤੀਯੋਗੀ 14 ਤੋਂ 19 ਸਤੰਬਰ ਰਾਤ 12 ਵਜੇ ਤਕ ਆਪਣੇ ਪੋਸਟਰਾਂ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਦੇ ਵਖ-ਵਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ।
ਪ੍ਰਤੀਯੋਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਫਲਸਫੇ ਨਾਲ ਸਬੰਧਤ ਪੋਸਟਰ ਬਣਾਉਣਗੇ। 20 ਸਤੰਬਰ ਨੂੰ ਵਖ-ਵਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਤਸਵੀਰਾਂ/ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵਲੋਂ ਦਿਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅਗੇ ਬਲਾਕ, ਜ਼ਿਲਾ ਤੇ ਰਾਜ ਪਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ-ਜਸਮਿੰਦਰ ਸਿੰਘ ਹਾਂਡਾ, ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ-ਕਮ-ਨੋਡਲ ਅਫ਼ਸਰ ਵਿੱਦਿਅਕ ਮੁਕਾਬਲੇ ਐਲੀਮੈਂਟਰੀ ਮਨਿੰਦਰ ਕੌਰ ਅਤੇ ਜਸਬੀਰ ਸਿੰਘ ਜੱਸੀ ਜ਼ਿਲਾ ਨੋਡਲ ਅਫ਼ਸਰ ਸੈਕੰਡਰੀ ਨੇ ਸਮੂਹ ਪਿ੍ਰੰਸੀਪਲ, ਬੀ.ਪੀ.ਈ.ਓ, ਮੁੱਖ ਅਧਿਆਪਕ, ਸੈਂਟਰ ਹੈੱਡ ਟੀਚਰ, ਇੰਚਾਰਜ਼, ਹੈੱਡ ਟੀਚਰਜ਼ ਅਤੇ ਗਾਈਡ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੱਚਿਆਂ ਨੂੰ ਪੋਸਟਰ ਮੁਕਾਬਲੇ ਲਈ ਪ੍ਰੇਰਿਤ ਕੀਤਾ ਜਾਵੇਗਾ।