January 1, 2025

ਫਰੀਦਕੋਟ ਜਿਲ•ੇ ਦੀਆਂ ਪੰਚਾਇਤਾਂ/ਸਵੈ ਸੇਵੀ ਸੰਸਥਾਵਾਂ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਟੈਸਟ ਕਰਵਾਉਣ ਲਈ ਕਰ ਰਹੀਆਂ ਹਨ ਜਾਗਰੂਕ-ਡਿਪਟੀ ਕਮਿਸ਼ਨਰ

0

ਮਹਾਂਮਾਰੀ ਤੇ ਕਾਬੂ ਪਾਉਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਅਤੇ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ

ਫਰੀਦਕੋਟ 14 ਸਤੰਬਰ (ਨਿਊ ਸੁਪਰ ਭਾਰਤ ਨਿਊਜ਼)

ਫਰੀਦਕੋਟ ਜਿਲ•ੇ ਨਾਲ ਸਬੰਧਤ ਗਰਾਮ ਪੰਚਾਇਤਾਂ, ਸਵੈ ਸੇਵੀ ਸੰਸਥਾਵਾਂ ਜਿੱਥੇ ਕਰੋਨਾ ਮਹਾਂਮਾਰੀ ਤੇ ਕਾਬੂ ਪਾਉਣ ਲਈ ਜਿਲ•ੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰ ਰਹੀਆਂ ਹਨ , ਉੱਥੇ ਹੀ ਉਨ•ਾਂ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਦੇ ਟਾਕਰੇ ਅਤੇ ਰੋਕਥਾਮ ਲਈ ਵੱਧ ਤੋਂ ਵੱਧ ਟੈਸਟ ਕਰਵਾਉਣ ਦੀ ਅਪੀਲ ਕਰਕੇ ਜਨ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ।

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਨੇ ਪੂਰੇ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ ਤੇ ਅਸੀਂ ਸਾਵਧਾਨੀਆਂ ਵਰਤ ਕੇ ਅਤੇ ਇਸ ਦੀ ਜਾਂਚ ਲਈ ਵੱਧ ਤੋਂ ਵੱਧ ਟੈਸਟ ਕਰਵਾ ਕੇ ਹੀ ਇਸ ਦੇ ਫੈਲਾਅ ਨੂੰ ਅੱਗੇ ਵੱਧਣ ਤੋਂ ਰੋਕ ਸਕਦੇ ਹਾਂ। ਉਨ•ਾਂ ਕਿਹਾ ਕਿ ਇਸ ਸਭ ਲਈ ਪੰਚਾਇਤਾਂ, ਸਵੈ ਸੇਵੀ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਸਮੇਤ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ•ਾਂ ਪਿਛਲੇ ਦਿਨਾਂ ਤੋਂ ਇਸ ਸਬੰਧ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਵੈ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਪ੍ਰਸੰਸ਼ਾ ਕੀਤੀ । ਉਨ•ਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਦੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਕਰੋਨਾ ਦੇ ਮਰੀਜਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਸਹੀ ਨਹੀਂ ਹੋ ਰਿਹਾ। ਉਨ•ਾਂ ਕਿਹਾ ਕਿ ਜਿਲ•ਾ ਪ੍ਰਸ਼ਾਸਨ ਦੀ ਪ੍ਰੇਰਨਾ ਸਦਕਾ ਜਿੱਥੇ ਪਿੰਡਾਂ ਦੀਆਂ ਪੰਚਾਇਤਾਂ ਇਨ•ਾਂ ਝੂਠੀਆਂ ਅਫਵਾਹਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ, ਉੱਥੇ ਹੀ ਪਿੰਡਾਂ ਦੇ ਨੁਮਾਇੰਦਿਆਂ ਖਾਸ ਕਰਕੇ ਸਰਪੰਚਾਂ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਟੈਸਟ ਕਰਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਟੈਸਟ ਲਈ ਪਿੰਡਾਂ ਵਿੱਚ ਆਉਣ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਜਾ ਰਿਹਾ ਹੈ।


ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਜਨ ਜਾਗਰੂਕਤਾ ਮੁਹਿੰਮ ਸ਼ੁਰੂ ਕਰਕੇ ਜਿੱਥੇ ਸੋਸ਼ਲ ਮੀਡੀਆ, ਗੁਰੂ ਘਰਾਂ ਤੇ ਹੋਰ ਜਨਤਕ ਥਾਵਾਂ ਤੇ ਲੋਕਾਂ ਨੂੰ ਵੱਧ ਤੋਂ ਵੱਧ ਟੈਸਟ ਕਰਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ, ਉੱਥੇ ਹੀ ਉਨ•ਾਂ ਵੱਲੋਂ ਲੋਕਾਂ ਨੂੰ ਝੂਠੀਆ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਇਸ ਸਬੰਧ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੁੱਚਾ ਅਮਲਾ ਵਿਸ਼ੇਸ਼ ਭੂਮਿਕਾ ਨਿਭਾ ਰਿਹਾ ਹੈ।ਇਸ ਸਬੰਧ ਵਿੱਚ ਗ੍ਰਾਮ ਪੰਚਾਇਕ ਪਿੰਡ ਦੀਪ ਸਿੰਘ ਵਾਲਾ ਦੇ ਸਰਪੰਚ ਸ: ਸ਼ਾਮ ਸਿੰਘ, ਸਰਬਜੀਤ ਸਿੰਘ ਸਰਪੰਚ ਹਰਦਿਆਲੇਆਣਾ, ਪ੍ਰੀਤਮ ਸਿੰਘ ਸਰਪੰਚ ਪਿੰਡ ਭੋਲੂਵਾਲਾ, ਜਸਬੀਰ ਸਿੰਘ ਸਰਪੰਚ ਸੰਗਰਾਹੂਰ, ਚਰਨਜੀਤ ਕੌਰ ਸਰਪੰਚ ਪਿੰਡਾਂ ਸਿੱਖਾਵਾਲਾਂ, ਗ੍ਰਾਮ ਪੰਚਾਇਤ ਪਿੰਡ ਨਵਾਂ ਮਹਿਮੂਆਣਾ, ਗਰਾਮ ਪੰਚਾਇਤ ਚੰਦਬਾਜਾ ਲਵਪ੍ਰੀਤ ਕੌਰ, ਗ੍ਰਾਮ ਪੰਚਾਇਤ ਪਿੰਡ ਰਾਮੇਆਣਾ, ਗ੍ਰਾਮ ਪੰਚਾਇਤ ਰੁਮਾਣਾ ਅਲਬੇਲ ਸਿੰਘ, ਗ੍ਰਾਮ ਪੰਚਾਇਤ ਪਿੰਡ ਚਮੇਲੀ, ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੀਆਂ ਪੰਚਾਇਤਾਂ/ਸਰਪੰਚਾਂ ਵੱਲੋਂ ਲੋਕਾਂ ਨੂੰ ਕਰੋਨਾ ਟੈਸਟ ਕਰਾਉਣ ਅਤੇ ਅਫਵਾਹਾਂ ਤੋਂ ਸੁਚੇਤ ਰਹਿਣ ਲਈ ਪ੍ਰੇਰਿਆ ਜਾ ਰਿਹਾ ਹੈ।  

Leave a Reply

Your email address will not be published. Required fields are marked *