ਸਾਦਿਕ/ਫਰੀਦਕੋਟ 13 ਸਤੰਬਰ ( ਨਿਊ ਸੁਪਰ ਭਾਰਤ ਨਿਊਜ਼ )
ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਸ: ਸੰਦੀਪ ਸਿੰਘ ਸੰਨੀ ਬਰਾੜ ਨੇ ਬੀਤੇ ਦਿਨੀਂ ਬਾਰਿਸ਼ ਨਾਲ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਨਣ ਲਈ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਪੀੜਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ।
ਉਨ•ਾਂ ਪਿੰਡ ਡੋਡ, ਢਿੱਲਵਾਂ ਖੁਰਦ ਆਦਿ ਪਿੰਡਾਂ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਕੇ ਰਿਪੋਰਟ ਪੰਜਾਬ ਸਰਕਾਰ ਨੂੰ ਭੇਜਣ ਤਾਂ ਜੋ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਇਆ ਜਾ ਸਕੇ। ਉਨ•ਾਂ ਇਲਾਕਾ ਨਿਵਾਸੀਆਂ ਨੂੰ ਯਕੀਨ ਦਵਾਇਆ ਕਿ ਉਹ ਬਰਸਾਤੀ ਪਾਣੀ ਦੇ ਨਿਕਾਸ ਦੇ ਢੁੱਕਵੇਂ ਹੱਲ ਲਈ ਸਰਕਾਰ ਨੂੰ ਲਿਖਣਗੇ। ਉਨ•ਾਂ ਇਹ ਵੀ ਦੱਸਿਆ ਕਿ ਢਿੱਲਵਾਂ ਰੋਡ ਤੋਂ ਲੰਘਦੇ ਸੇਮ ਨਾਲੇ ਦੇ ਪੁੱਲ ਲਈ 8 ਲੱਖ ਰੁਪਏ ਮਨਜ਼ੂਰ ਹੋ ਚੁੱਕੇ ਹਨ ਤੇ ਜਲਦੀ ਕੰਮ ਸ਼ੁਰੂ ਹੋ ਜਾਵੇਗਾ। ਉਨ•ਾਂ ਕਿਸਾਨਾਂ ਨੂੰ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ।