ਡਿਜੀਟਲ ਤਰੀਕੇ ਰਾਹੀਂ ਕਿਸਾਨੀ ਨਾਲ ਸਬੰਧਤਾਂ ਤੱਕ ਖੇਤੀ ਸੂਚਨਾਂਵਾਂ ਪਹੁੰਚਾਉਣਾ ਸ਼ਲਾਘਾਯੋਗ ਕੰਮ- ਸ. ਕੁਸ਼ਲਦੀਪ ਸਿੰਘ ਢਿੱਲੋਂ
*ਖੇਤੀਬਾੜੀ ਤੇ ਨਿਰਭਰ ਕਰਦੀ ਹੈ ਆਰਥਿਕਤਾ- ਵਿਮਲ ਸੇਤੀਆ ***ਪੀ.ਏ.ਯੂ ਲੁਧਿਆਣਾ ਵੱਲੋਂ ਕਰਵਾਏ ਕਿਸਾਨ ਮੇਲੇ ਦਾ ਵਰਚੂਅਲ ਤਕਨੀਕ ਰਾਹੀਂ ਫ਼ਰੀਦਕੋਟ ਦੇ ਕਿਸਾਨਾਂ ਨੇ ਦੇਖਿਆ ਪ੍ਰਸਾਰਨ
ਫਰੀਦਕੋਟ / 18 ਸਤੰਬਰ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋਂ ਲਗਾਏ ਗਏ ਕਿਸਾਨ ਮੇਲੇ ਦਾ ਵਰਚੂਅਲ (ਇੰਟਰਨੈੱਟ) ਤਕਨੀਕ ਰਾਹੀਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵਿਖੇ ਪ੍ਰਸਾਰਿਤ ਕੀਤਾ ਗਿਆ। ਇਸ ਮੇਲੇ ਵਿਚ ਹਲਕਾ ਵਿਧਾਇਕ ਅਤੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ, ਆਈ.ਏ.ਐਸ ਨੇ ਮੇਲੇ ਦੀ ਪ੍ਰਧਾਨਗੀ ਕੀਤੀ। ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਭਾਗ ਵੱਲੋਂ ਸੀਮਤ ਕਿਸਾਨਾਂ ਦੀ ਸ਼ਮੂਲੀਅਤ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ:ਗੁਰਜੀਤ ਸਿੰਘ ਅਤੇ ਐਸ.ਡੀ.ਐਮ ਫ਼ਰੀਦਕੋਟ ਮਿਸ ਪੂਨਮ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਆਖਿਆ ਕਿ ਕਰੋਨਾ ਮਹਾਂਮਾਰੀ ਕਾਰਣ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਇਸ ਦੋ ਦਿਨੀਂ ਕਿਸਾਨ ਮੇਲਾ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਂਚ ਕੀਤਾ ਗਿਆ ਹੈ ਨੂੰ ਜ਼ਿਲਾ ਅਧਿਕਾਰੀਆਂ ਵੱਲੋਂ ਜ਼ਿਲੇ ‘ਚ ਕਿਸਾਨੀ ਨਾਲ ਸਬੰਧਤਾਂ ਤੱਕ ਡਿਜੀਟਲ ਤਰੀਕੇ ਰਾਹੀਂ ਘਰ ਘਰ ਪਹੁੰਚਾਉਣ ਦਾ ਸ਼ਲਾਘਾਯੋਗ ਕੰਮ ਕੀਤਾ ਹੈ। ਉਨਾਂ ਕਿਹਾ ਕਿ ਫ਼ਸਲਾਂ ਦੀਆਂ ਨਵੀਆਂ ਕਿਸਮਾਂ ਅਤੇ ਤਕਨੀਕੀ ਮਸ਼ੀਨਰੀ ਦੀ ਸਾਰੀ ਸੂਚਨਾਂਵਾਂ ਮੇਲਿਆਂ ‘ਚ ਜਾਣਕਾਰੀ ਦਿੱਤੀ ਜਾਂਦੀ ਸੀ ਪਰ ਕੋਰੋਨਾ ਮਹਾਂਮਾਰੀ ਕਾਰਣ ਅਜਿਹੇ ਮੇਲੇ ਕਰਵਾਉਣੇ ਸੰਭਵ ਨਹੀਂ ਹਨ ਪਰ ਕਿਸਾਨਾਂ ਤੱਕ ਉਨਾਂ ਨਾਲ ਸਬੰਧਤ ਜਾਣਕਾਰੀ ਵੈੱਬਨਾਰ ਰਾਹੀਂ ਸੰਭਵ ਹੋ ਸਕੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆਂ ਨੇ ਆਪਣੇ ਪ੍ਰਧਾਨਗੀ ਭਾਸ਼ਨ ‘ਚ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਤੇ ਦੇਸ਼ ਦੀ ਆਰਥਿਕਤਾ ਨਿਰਭਰ ਕਰਦੀ ਹੈ। ਉਨਾਂ ਕਿਹਾ ਕਿ ਇਹ ਮੇਲਾ ਕਿਸਾਨਾਂ ਨੂੰ ਬਗੈਰ ਇਕੱਠ ਕੀਤਿਆਂ ਸੁਰੱਖਿਅਤ ਤਰੀਕੇ ਨਾਲ ਘਰ ਬੈਠਕੇ ਹੀ ਨਵੀਨਤਮ ਖੇਤੀ ਸੰਦ, ਸੁਧਰੇ ਬੀਜ, ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ, ਸਟੋਰੇਜ ਅਤੇ ਪੈਕਿੰਗ ਆਦਿ ਸਬੰਧੀ ਤਕਨੀਕੀ ਗਿਆਨ ਵਿਚ ਵਾਧਾ ਕਰੇਗਾ। ਉਨਾਂ ਦੱਸਿਆ ਕਿ ਸਬ ਡਿਵੀਜਨ ਮੈਜਿਸਟ੍ਰੇਟ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਅਤੇ ਡੀ.ਆਰ. ਸਹਿਕਾਰੀ ਸਭਾਵਾਂ ਨੂੰ ਇਸ ਪ੍ਰੋਗਰਾਮ ਨਾਲ ਕਿਸਾਨਾਂ ਨੂੰ ਜੋੜਨ ਲਈ ਲਿੰਕ ਭੇਜੇ ਗਏ ਸਨ ਅਤੇ ਉਨਾਂ ਦੁਆਰਾ ਕੋਵਿਡ-19 ਦੀਆਂ ਹਦਾਇਤਾਂ ਦਾ ਖਾਸ ਖਿਆਲ ਰੱਖਦਿਆਂ ਪ੍ਰਸਾਰਨ ਕੀਤਾ ਜਾ ਰਿਹਾ ਹੈ।
ਜਿਲਾ ਮੁੱਖ ਖੇਤੀਬਾੜੀ ਅਫਸਰ ਡਾ. ਹਰਨੇਕ ਸਿੰਘ ਨੇ ਦੱਸਿਆ ਕਿ ਇਹ ਵਰਚੂਅਲ ਕਿਸਾਨ ਮੇਲਾ ਕਿਸਾਨਾਂ ਨੂੰ ਦਿਖਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਸਬ-ਡਿਵੀਜਨ ਅਤੇ ਸਰਕਲ ਪੱਧਰ ਤੇ ਪ੍ਰਬੰਧ ਕੀਤੇ ਗਏ ਹਨ ਅਤੇ ਲਗਭਗ 50 ਪਿੰਡਾਂ ਵਿਚ ਇਸ ਦਾ ਪ੍ਰਸਾਰਨ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਵਰਚੂਅਲ ਮੇਲੇ ਵਿਚ ਕਿਸਾਨ ਆਪਣੇ ਵਿਚਾਰ ਵੀ ਰੱਖ ਸਕਦੇ ਹਨ ਅਤੇ ਮਾਹਿਰਾਂ ਤੋਂ ਸਵਾਲਾਂ ਦੇ ਜੁਆਬ ਵੀ ਪੁੱਛ ਸਕਦੇ ਹਨ। ਇਸ ਤੋਂ ਪਹਿਲਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਤੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਚੂਅਲ ਤਕਨੀਕ ਰਾਹੀਂ ਮੇਲੇ ਦਾ ਆਗਾਜ਼ ਕੀਤਾ ਗਿਆ। ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖਣ ਨੇ ਵੀ ਸੰਬੋਧਨ ਕੀਤਾ।
ਵਰਚੂਅਲ ਮੇਲੇ ‘ਚ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ, ਭੂਪੇਸ਼ ਜੋਸ਼ੀ, ਰਮਨਦੀਪ ਸਿੰਘ, ਡਾ. ਰਣਬੀਰ ਸਿੰਘ, ਡਾ. ਰੁਪਿਦਰ ਸਿੰਘ ਸਾਰੇ ਏ.ਡੀ.ਓ ਤੋਂ ਇਲਾਵਾ ਹੋਰ ਅਧਿਕਾਰੀਆਂ ਤੋਂ ਇਲਾਵਾ ਕਿਸਾਨ ਹਾਜ਼ਰ ਸਨ।