ਫਰੀਦਕੋਟ ਦੇ ਸਰਕਾਰੀ ਕੰਨਿਆ ਸਕੂਲ ਵਿਚ 300 ਦੇ ਕਰੀਬ ਵਿਦਿਆਰਥਣਾਂ ਨੂੰ ਸਮਾਰਟ ਮੋਬਾਇਲ ਫੋਨਾਂ ਦੀ ਵੰਡ ਹੋਵੇਗੀ
ਫਰੀਦਕੋਟ 21 ਸਤੰਬਰ, ( ਨਿਊ ਸੁਪਰ ਭਾਰਤ ਨਿਊਜ਼ )
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾ ਕੇ ਉਨਾਂ ਦੀ ਆਨਲਾਈਨ ਪੜਾਈ ਵਿੱਚ ਮਦਦ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਜਿਸ ਤਹਿਤ ਫ਼ਰੀਦਕੋਟ ਜਿਲ੍ਹੇ ਅੰਦਰ 3800 ਤੋਂ ਵੱਧ ਵਿਦਿਆਰਥੀਆਂ ਨੂੰ ਪੰਜਾਬ ਸਮਾਰਟ ਕੁਨੈਕਟ ਸਕੀਮ ਅਧੀਨ ਤਹਿਤ ਸਮਾਰਟ ਮੋਬਾਇਲ ਫੋਨ ਦਿੱਤੇ ਜਾਣੇ ਹਨ। ਜਿਸ ਤਹਿਤ ਅੱਜ ਫਰੀਦਕੋਟ ਦੇ ਸਰਕਾਰੀ ਕੰਨਿਆ ਸਕੂਲ ਵਿਚ 40 ਦੇ ਕਰੀਬ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਅਤੇ ਸਕੂਲ ਦੇ ਕੁੱਲ 300 ਦੇ ਕਰੀਬ ਵਿਦਿਆਰਥਣਾਂ ਨੂੰ ਫੋਨ ਵੰਡੇ ਜਾਣੇ ਹਨ।
ਇਸ ਮੌਕੇ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਲਲਿਤ ਗੁਪਤਾ ਅਤੇ ਕਾਂਗਰਸ ਪਾਰਟੀ ਦੇ ਸਕੱਤਰ ਡਾ ਜੰਗੀਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨਾਲ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕੀਤਾ ਹੈ ਅਤੇ ਉਹਨਾਂ ਕਿਹਾ ਕਿ ਇਨਾਂ ਸਮਾਰਟ ਫੋਨਾਂ ਵਿਚ ਕਈ ਤਰਾਂ ਦੇ ਫੀਚਰ ਹਨ। ਜਿਸ ਵਿੱਚ ਟੱਚ ਸਕਰੀਨ, ਕੈਮਰਾ ਤੋਂ ਇਲਾਵਾ ਪਹਿਲਾਂ ਤੋਂ `ਈ-ਸੇਵਾ ਐਪ` ਵਰਗੀਆਂ ਲੋਡ ਕੀਤੀਆਂ ਐਪਲੀਕੇਸ਼ਨਾਂ ਵੀ ਸ਼ਾਮਲ ਹਨ। ਉਨਾਂ ਕਿਹਾ ਪੰਜਾਬ ਸਮਾਰਟ ਕੁਨੈਕਟ ਸਕੀਮ ਦਾ ਮਕਸਦ ਨੌਜਵਾਨ ਪੀੜੀ ਦੀ ਡਿਜੀਟਲ ਪਹੁੰਚ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਹੀ ਸਰਕਾਰੀ ਐਪਲੀਕੇਸ਼ਨਾਂ (ਐਪ) ਰਾਹੀਂ ਮੁੱਢਲੀਆਂ ਲੋਕ ਪੱਖੀ ਸੇਵਾਵਾਂ, ਸਿੱਖਿਆ, ਕੈਰੀਅਰ ਦੇ ਮੌਕਿਆਂ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਤੱਕ ਉਨਾਂ ਦੀ ਪਹੁੰਚ ਨੂੰ ਵੀ ਯਕੀਨੀ ਬਣਾਉਣਾ ਹੈ। ਇਨਾਂ ਸਮਾਰਟ ਮੋਬਾਇਲ ਫੋਨਾਂ ਵਿੱਚ ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਵੀ ਸ਼ਾਮਲ ਕੀਤਾ ਗਿਆ ਹੈ।
ਇਸ ਮੌਕੇ ਵਿਦਿਆਰਥਣ ਕੁਲਜੀਤ ਕੌਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ ਕਿ ਉਹਨਾ ਨੂੰ ਸਮਾਰਟ ਫੋਨ ਦਿੱਤੇ ਗਏ ਹਨ ਇਹਨਾਂ ਫੋਨਾਂ ਨਾਲ ਉਹਨਾਂ ਨੂੰ ਪੜ੍ਹਾਈ ਕਰਨ ਵਿਚ ਸਹਾਇਤਾ ਮਿਲੇਗੀ।
ਇਸ ਮੌਕੇ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ, ਪੁਸ਼ਪਦੀਪ ਕੌਰ, ਸੁਖਜਿੰਦਰ ਸਿੰਘ,ਅਮਿਤ ਗਰੋਵਰ,ਸੁਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇੱਕਠ ਕਰਨ ਤੋਂ ਗੁਰੇਜ਼ ਕੀਤਾ ਗਿਆ।