Site icon NewSuperBharat

ਜਿਲਾ ਮੈਜਿਸਟ੍ਰੇਟ ਵੱਲੋਂ ਅਨਲਾਕ 4 ਤਹਿਤ ਹੁਕਮ ਜਾਰੀ

ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ

*ਕੰਨਟੇਨਮੈਟ ਜੋਨ ਤੋ ਬਾਹਰ ਸਕੂਲਾਂ ਵਿੱਚ ਆਨਲਾਈਨ ਟੀਚਿੰਗ/ਟੈਲੀ ਕਾਊਸਲਿੰਗ ਲਈ 50 ਫੀਸਦੀ ਸਟਾਫ ਨੂੰ ਬੁਲਾਉਣ ਦੀ ਆਗਿਆ-ਜਿਲਾ ਮੈਜਿਸਟ੍ਰੇਟ **ਉੱਚ ਵਿਦਿਅਕ ਸੰਸਥਾਵਾਂ ਨੂੰ ਰਿਸਰਚ ਸਕਾਲਰ, ਪੋਸਟ ਗ੍ਰੈਜੂਏਟ ਸੰਸਥਾਵਾਂ ਨੂੰ ਲੈਬਾਰੇਟਰੀ/ਪ੍ਰਯੋਗਸਾਲਾਵਾਂ ਵਾਲੀਆਂ ਕਲਾਸਾਂ ਲਈ ਖੋਲਿਆ ਜਾ ਸਕੇਗਾ **ਸਿਨੇਮਾ ਹਾਲ, ਸਵੀਮਿੰਗ ਪੂਲ, ਮੰਨੋਰੰਜਨ ਪਾਰਕ ਆਦਿ ਬੰਦ ਰਹਿਣਗੇ

ਫਰੀਦਕੋਟ / 22 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਜ਼ਿਲਾ ਮੈਜਿਸਟ੍ਰੇਟ ਕਮ ਡਿਪਟੀ ਕਮਿਸਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸਾ-ਨਿਰਦੇਸਾਂ ਤਹਿਤ ਜ਼ਿਲੇ ਵਿੱਚ ਅਨਲਾਕ-4 ਸਬੰਧੀ ਜਾਰੀ ਹੋਈਆਂ ਪਹਿਲੀਆਂ ਹਦਾਇਤਾਂ ਦੀ ਲਗਾਤਾਰਤਾ ਵਿੱਚ ਕੁਝ ਹੋਰ ਅੰਸਕਿ ਢਿੱਲਾਂ ਜਾਰੀ ਕੀਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿੱਚ ਆਨਲਾਈਨ ਡਿਸਟੈਂਸ ਲਰਨਿੰਗ ਦੀ ਆਗਿਆ ਹੋਵੇਗੀ। ਇਸ ਨਾਲ ਸਕੂਲ, ਕਾਲਜ, ਸਿੱਖਿਆ ਸੰਸਥਾਵਾਂ ਅਤੇ ਕੋਚਿੰਗ ਸੰਸਥਾਵਾਂ ਦੀ ਸਿੱਖਿਆ ਨੂੰ ਉਤਸ਼ਾਹਤ ਕਰਨ ਵਿੱਚ ਮਦਦ ਮਿਲੇਗੀ। ਸਕੂਲ ਕਾਲਜ, ਵਿਦਿਅਕ ਅਤੇ ਕੋਚਿੰਗ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੇ ਰੈਗੂਲਰ ਕਲਾਸਾਂ ਲਾਉਣ ਦੀ ਮਨਾਹੀ ਹੋਵੇਗੀ ਕੰਨਟੇਨਮੈਟ ਜੋਨ ਤੋਂ ਬਾਹਰ ਸਕੂਲਾਂ ਵਿੱਚ ਆਨਲਾਈਨ ਟੀਚਿੰਗ/ਟੈਲੀ ਕਾਊਸਲਿੰਗ ਅਤੇ ਹੋਰ ਕੰਮਾਂ ਲਈ 50 ਫੀਸਦੀ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਨੂੰ ਸਕੂਲ ਦੇ ਸਮੇ ਦੌਰਾਨ ਸਿਹਤ ਵਿਭਾਗ ਵੱਲੋ ਜਾਰੀ ਹੋਈਆਂ ਐਸ.ਓ.ਪੀ.(ਸਟੈਂਡਰਡ ਓਪਰੇਟਿੰਗ ਪ੍ਰੋਸੀਜਰ) ਅਨੁਸਾਰ ਬੁਲਾਉਣ ਦੀ ਆਗਿਆ ਹੋਵੇਗੀ।

ਨੌਵੀਂ ਤੋਂ ਬਾਰਵੀਂ ਦੇ ਵਿਦਿਆਰਥੀ ਕੰਟੇਨਮੈਂਟ ਜੋਨ ਤੋਂ ਬਾਹਰਲੇ ਖੇਤਰਾਂ ਦੇ ਆਪਣੇ ਸਕੂਲਾਂ ਵਿਚ ਸਵੈ ਇੱਛਾ ਨਾਲ ਅਤੇ ਮਾਪਿਆਂ ਦੀ ਲਿਖਤੀ ਪ੍ਰਵਾਨਗੀ ਨਾਲ ਅਧਿਆਪਕਾਂ ਦੀਆਂ ਗਾਈਡੈਂਸ ਲਈ ਜਾ ਸਕਣਗੇ। ਕੌਮੀ ਹੁਨਰ ਸਿਖਲਾਈ ਸੰਸਥਾ, ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਵਿੱਚ ਜੋ ਕੇ ਰਾਸ਼ਟਰੀ ਹੁਨਰ ਵਿਕਾਸ, ਕਾਰਪੋਰੇਸ਼ਨ ਜਾਂ ਰਾਜ ਦੇ ਹੁਨਰ ਵਿਕਾਸ ਮਿਸ਼ਨ ਜਾਂ ਭਾਰਤ ਸਰਕਾਰ ਦੇ ਹੋਰ ਮੰਤਰਾਲੇ ਜਾਂ ਰਾਜ ਸਰਕਾਰ ਤੋਂ ਪ੍ਰਮਾਮਿਤ/ ਰਜਿਸਟਰਡ ਹਨ ਵਿੱਚ ਥੋੜੇ ਸਮੇਂ ਦੇ ਹੁਨਰ ਜਾਂ ਉਦਮ ਸਿਖਲਾਈ ਦੀ ਨਿਯਮਾਂ ਸਹਿਤ ਕਰਨ ਦੀ ਆਗਿਆ ਹੋਵੇਗੀ । 

ਉੱਚ ਵਿਦਿਅਕ ਸੰਸਥਾਵਾਂ ਨੂੰ ਰਿਸਰਚ ਸਕਾਲਰ (ਪੀਐਚ.ਡੀ.) ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਕੇਵਲ ਟੈਕਨੀਕਲ ਅਤੇ ਪ੍ਰੋਫੈਸਨਲ ਪ੍ਰੋਗਰਾਮ, ਜਿਨਾਂ ਲਈ ਲੈਬਾਰਟਰੀ/ਪ੍ਰਯੋਗਸਾਲਾਵਾਂ ਦੀ ਜਰੂਰਤ ਹੈ, ਨੂੰ ਖੋਲਣ ਦੀ ਆਗਿਆ ਹੋਵੇਗੀ। ਓਪਨ ਏਅਰ ਥੀਏਟਰਾਂ ਨੂੰ ਸਮਾਜਿਕ ਦੂਰੀ ਅਤੇ ਮਾਸਕ ਦੀ ਵਰਤੋ ਕਰਦੇ ਹੋਏ ਖੁੱਲਣ ਦੀ ਆਗਿਆ ਹੋਵੇਗੀ। ਸਿਨੇਮਾ ਹਾਲ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ ਅਤੇ ਅਜਿਹੇ ਹੋਰ ਸਥਾਨ ਬੰਦ ਰਹਿਣਗੇ। ਇਨਾਂ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਹਦਾਇਤਾਂ/ਢਿੱਲਾਂ 30 ਸਤੰਬਰ, 2020 ਤੱਕ ਲਾਗੂ ਰਹਿਣਗੀਆਂ।

Exit mobile version