January 4, 2025

6 ਵੇਂ ਸੂਬਾ ਪੱਧਰੀ ਰੁਜ਼ਗਾਰ ਮੇਲੇ ਤਹਿਤ ਫਰੀਦਕੋਟ ਜ਼ਿਲੇ ਵਿੱਚ 24, 25 ਅਤੇ 28 ਸਤੰਬਰ ਨੂੰ ਲੱਗਣਗੇ ਰੁਜ਼ਗਾਰ ਮੇਲੇ- ਸਹੋਤਾ

0

ਫ਼ਰੀਦਕੋਟ / 22 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਵੱਲੋਂ ਮਿਸ਼ਨ ਘਰ ਘਰ ਰੁਜ਼ਗਾਰ ਤਹਿਤ ਲਗਾਏ ਜਾ ਰਹੇ ਛੇਵੇਂ ਸੂਬਾ ਪੱਧਰੀ ਰੁਜ਼ਗਾਰ ਮੇਲੇ ਦੀ ਲੜੀ ਤਹਿਤ ਜ਼ਿਲਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਜ਼ਿਲੇ ਵਿੱਚ ਤਿੰਨ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਰੁਜ਼ਗਾਰ ਮੇਲੇ 24 ਸਤੰਬਰ ਨੂੰ ਸਰਕਾਰੀ ਸੀਨੀ. ਸਕੈ. ਸਕੂਲ ਲੜਕੇ (ਕੋਟਕਪੂਰਾ), 25 ਸਤੰਬਰ ਨੂੰ ਯੂਨੀਵਰਸਿਟੀ ਕਾਲਜ ਜੈਤੋ ਅਤੇ 28 ਸਤੰਬਰ ਨੂੰ ਬ੍ਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਲਗਾਏ ਜਾਣਗੇ।

ਇਨਾਂ ਜ਼ਿਲਾ ਪੱਧਰੀ ਰੁਜ਼ਗਾਰ ਮੇਲਿਆਂ ਸਬੰਧੀ ਵਿਸਥਾਰ ਸਾਹਿਤ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਕਮ ਸੀਈਓ ਜ਼ਿਲਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਨੇ ਦੱਸਿਆ ਕਿ ਰੁਜ਼ਗਾਰ ਮੇਲਿਆਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19  ਨੂੰ ਮੁੱਖ ਰੱਖ ਕੇ ਸਾਵਧਾਨੀਆਂ ਤਹਿਤ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ।

ਉਨਾਂ ਕਿਹਾ ਕਿ ਇਨਾਂ ਰੁਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਜ਼ਿਲਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ ।ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਉਨਾਂ ਦੀ ਸਹੂਲਤ ਲਈ ਸਰਕਾਰ ਦੇ ਪੋਰਟਲ ਤੇ ਆਨਲਾਈਨ ਅਪਲਾਈ  ਕਰਨ ਦੀ ਮਿਤੀ ਵਿੱਚ 17 ਸਤੰਬਰ 2020 ਤੱਕ ਵਾਧਾ ਕੀਤਾ ਗਿਆ ਸੀ। ਉਨਾਂ ਕਿਹਾ ਕਿ ਜ਼ਿਲਾ ਰੁਜ਼ਗਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤੀ ਵਿੱਚ ਹਰ ਤਰਾਂ ਦੀ ਮਦਦ ਮੁਹੱਈਆ ਕਰਵਾਈ ਜਾਵੇਗੀ   ਉਨਾਂ ਕਿਹਾ ਕਿ ਨੌਕਰੀਆਂ ਪ੍ਰਾਪਤ ਕਰਨ ਦੇ ਚਾਹਵਾਨ ਪ੍ਰਾਰਥੀ ਇਨਾਂ ਮੇਲਿਆਂ ਵਿੱਚ ਭਾਗ ਲੈ ਸਕਦੇ ਹਨ ਅਤੇ ਰੁਜ਼ਗਾਰ ਦੇ ਮੌਕਿਆਂ ਦਾ ਲਾਭ ਉਠਾ ਸਕਦੇ ਹਨ ਉਨਾਂ ਇਹ ਵੀ ਦੱਸਿਆ ਕਿ ਕੋਵਿਡ ਸਬੰਧੀ ਸਿਹਤ ਪ੍ਰੋਟੋਕਾਲ ਨੂੰ ਧਿਆਨ ਵਿੱਚ ਰੱਖਦਿਆਂ ਇਨਾਂ ਰੁਜ਼ਗਾਰ ਮੇਲਿਆਂ ਵਿੱਚ ਲੋਕਾਂ ਦੀ ਨਿੱਜੀ ਤੌਰ ਤੇ ਸਮੂਲੀਅਤ ਨੂੰ ਵੇਖਦਿਆਂ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹੈਂਡ ਸੈਨੇਟਾਈਜ਼ਰ ਅਤੇ ਥਰਮਲ ਸਕਰੀਨਿੰਗ ਤੋਂ ਇਲਾਵਾ ਰੁਜ਼ਗਾਰ ਮੇਲਿਆਂ ਵਾਲੀਆਂ ਥਾਵਾਂ ਤੇ ਰੋਗਾਣੂ ਨਾਸ਼ਕ ਦਾ ਛਿੜਕਾਅ ਵੀ ਕੀਤਾ ਜਾਵੇਗਾ

ਸ੍ਰੀ ਹਰਮੇਸ਼ ਕੁਮਾਰ ਜਿਲਾ ਰੁਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਅਫਸਰ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਇਨਾਂ ਮੇਲਿਆਂ ਵਿਚ ਨੌਕਰੀਆਂ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੀ ਘੱਟੋ ਘੱਟ ਯੋਗਤਾ 10 ਵੀ, 12 ਵੀ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ। ਜ਼ਿਲਾ ਪ੍ਰਸ਼ਾਸਨ ਵੱਲੋਂ ਇਨਾਂ ਰੁਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਆਪਣਾ ਮਾਸਕ ਪਹਿਨ ਕੇ ਅਤੇ ਸੋਸ਼ਲ ਡਿਸਟੈਂਸ ਅਪਣਾ ਕੇ ਇੰਟਰਵਿਊ ਦੇਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਵਧੇਰੇ ਜਾਣਕਾਰੀ ਲਈ ਜ਼ਿਲਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ  9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਮੈਡਮ ਨੀਤੂ ਰਾਣੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Reply

Your email address will not be published. Required fields are marked *