December 26, 2024

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਸੇਤੀਆ ਫੇਸਬੁੱਕ ਰਾਹੀਂ ਹੋਏ ਲੋਕਾਂ ਦੇ ਰੂਬਰੂ

0

*ਸਾਵਧਾਨੀਆਂ ਵਰਤ ਕੇ ਤੇ ਹਦਾਇਤਾਂ ਦੀ ਪਾਲਣਾ ਕਰਕੇ ਹੀ ਕਰੋਨਾ ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ- ਸੇਤੀਆ

ਫਰੀਦਕੋਟ / 24 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਵਿੱਚ ਜਿੱਥੇ ਫਰੀਦਕੋਟ ਵਾਸੀਆਂ ਨੂੰ ਬਾਬਾ ਫਰੀਦ ਆਗਮਨ ਪੁਰਬ ਦੀ ਵਧਾਈ ਦਿੱਤੀ ,ਉੱਥੇ ਨਾਲ ਹੀ ਫਰੀਦਕੋਟ ਵਿੱਚ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਪਾਜੀਟਿਵ ਕੇਸਾਂ ਦੀ ਗਿਣਤੀ ਪਹਿਲਾਂ ਨਾਲੋਂ ਘੱਟ ਹੈ, ਪਰ ਫਿਰ ਵੀ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ।ਉਨ੍ਹਾਂ ਦੱਸਿਆ ਕਿ ਫਰੀਦਕੋਟ ਜਿਲ੍ਹੇ ਵਿੱਚ ਹੁਣ ਤੱਕ 2498 ਐਕਟਿਵ ਕੇਸ ਪੋਜੀਟਿਵ ਆਏ ਸਨ, ਜਿੰਨਾ ਵਿਚੋਂ 1938 ਦੇ ਕਰੀਬ ਕਰੋਨਾ ਪਾਜੀਟਿਵ ਮਰੀਜ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਜਿਲ੍ਹੇ ਵਿੱਚ 560 ਐਕਟਿਵ ਕੇਸ ਹਨ। ਉਨ੍ਹਾਂ ਦੱਸਿਆ ਕਿ ਪਿਛਲੇ 5-6 ਦਿਨ ਤੋਂ ਐਕਟਿਵ ਕੇਸਾਂ ਦੀ ਗਿਣਤੀ ਵਿੱਚ ਘੱਟ ਰਹੀ ਹੈ। ਉਨ੍ਹਾਂ ਲੋਕਾਂ ਨੂੰ ਇਸ ਸਬੰਧੀ ਕੀਤੀਆਂ ਸਰਕਾਰ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਇਸੇ ਤਰ੍ਹਾਂ ਅੱਗੇ ਵੀ ਸਰਕਾਰ ਦਾ ਸਹਿਯੋਗ ਕਰਦੇ ਰਹਿਣ ਤਾਂ ਜੋ ਇਸ ਮਹਾਂਮਾਰੀ ਦੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਰੋਨਾ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਗਾਈਡਲਾਈਨਜ਼ ਦਿੱਤੀ ਗਈਆਂ ਹਨ।

ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਤੇ ਕਾਬੂ ਪਾਉਣ ਲਈ ਸਾਨੂੰ ਸਮੇਂ ਸਮੇਂ ਤੇ ਹੱਥ ਧੋਣ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਬਜ਼ਾਰਾਂ ਵਿੱਚ ਲੋੜ ਪੈਂਣ ਤੇ ਹੀ ਜਾਣ ਆਦਿ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।  ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੀ ਮਾਸਕ ਲਗਾ ਕੇ ਰੱਖਣ ਅਤੇ ਆਪਣੇ ਗਾਹਕਾਂ ਨੂੰ ਮਾਸਕ ਲਗਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਦੁਕਾਨਦਾਰ ਦੁਕਾਨ ਦੇ ਬਾਹਰ ਗਾਹਕਾਂ ਦੀ ਸਮਾਜਿਕ ਦੂਰੀ ਨਿਯਮ ਨੂੰ ਧਿਆਨ ਵਿੱਚ ਰੱਖਦਿਆਂ ਕਤਾਰ ਬਣਾਈ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਕੋਵਿਡ-19 ਦੇ ਲੱਛਣ ਦਿਖਦੇ ਹਨ ਤਾਂ ਉਹ ਪੰਜਾਬ ਸਰਕਾਰ ਵੱਲੋਂ ਟੋਲ ਫ੍ਰੀ ਹੈਲਪ ਲਾਈਨ ਨੰਬਰ 104 ਤੇ ਕਾਲ ਕਰ ਸਕਦੇ ਹਨ, ਸਿਹਤ ਵਿਭਾਗ ਦੀ ਟੀਮ ਉਸ ਵਿਅਕਤੀ ਨਾਲ ਸੰਪਰਕ ਕਰੇਗੀ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਉਹ ਕਰੋਨਾ ਮਰੀਜਾਂ ਨਾਲ ਮਾਨਵਤਾ ਵਾਲਾ ਵਤੀਰਾ ਕਰਨ ਅਤੇ ਸੈਪਲਿੰਗ ਟੀਮਾਂ ਨੂੰ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਅਤੇ ਸਾਵਧਾਨੀਆਂ ਵਰਤ ਕੇ ਹੀ ਅਸੀਂ ਕਰੋਨਾ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।  

Leave a Reply

Your email address will not be published. Required fields are marked *