Site icon NewSuperBharat

ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਾਉਣ ਤੇ ਪਾਬੰਦੀ-ਜ਼ਿਲਾ ਮੈਜਿਸਟਰੇਟ

ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ

ਫਰੀਦਕੋਟ / 25 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਜ਼ਿਲਾ ਮੈਜਿਸਟਰੇਟ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਫੌਜ਼ਦਾਰੀ ਦੰਡ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ  ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਰੀਦਕੋਟ ਅੰਦਰ  ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 23 ਨਵੰਬਰ 2020 ਤੱਕ ਲਾਗੂ ਰਹਿਣਗੇ। 

ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਅਕਸਰ ਕਿਸਾਨ ਝੋਨੇ ਦੀ ਫਸਲ ਕੱਟਣ ਉਪਰੰਤ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾ ਦਿੰਦੇ ਹਨ। ਇਸ ਕਰਕੇ ਹਵਾ ਵਿੱਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਅੱਗ ਲਗਾਉਣ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਸੜਕ ਦੁਆਲੇ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ, ਇਸ ਤਰ੍ਹਾਂ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਡਰ ਵੀ ਰਹਿੰਦਾ ਹੈ। ਜਿਸ ਨਾਲ ਭਾਵੇਂ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਪਰ ਇਸ ਦਾ ਅਸਿੱਧੇ ਤੌਰ ਤੇ ਅਸਰ ਦੋਸ਼ ਦੇ ਉਤਪਾਦਨ ਤੇ ਪੈਂਦਾ ਹੈ। ਇਸ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪਾਬੰਦੀ ਲਗਾਈ ਗਈ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।

Exit mobile version