Site icon NewSuperBharat

ਪੰਜਾਬ ਸਰਕਾਰ ਵੱਲੋਂ ਹੋਰ 1 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ-ਕਾਂਗੜ

***ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਜਲਦ ਸ਼ੁਰੂ ਹੋਵੇਗੀ ਨਵੀਂ ਸਕਾਲਰਸ਼ਿਪ ਸਕੀਮ
***ਪੰਜਾਬ ਸਰਕਾਰ ਕੇਂਦਰ ਦੇ ਖੇਤੀ ਵਿਰੋਧੀ ਆਰਡੀਨੈਂਸਾਂ ਦੇ ਖਿਲਾਫ ਪੂਰੀ ਤਰ•ਾਂ ਕਿਸਾਨਾਂ ਦੇ ਨਾਲ
***ਘਰ ਘਰ ਰੋਜ਼ਗਾਰ ਮੁਹਿੰਮ ਤਹਿਤ 6ਵੇਂ ਮੈਗਾ ਰੁਜ਼ਗਾਰ ਮੇਲੇ ਦਾ ਵਰਚੁਅਲ ਸਮਾਪਨ


ਫਰੀਦਕੋਟ 6 ਅਕਤੂਬਰ (ਨਿਊ ਸੁਪਰ ਭਾਰਤ ਨਿਊਜ਼ )

ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਨੌਜ਼ਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਦਿਵਾਉਣ, ਸਰਕਾਰੀ/ ਪ੍ਰਾਈਵੇਟ ਅਦਾਰਿਆਂ ਵਿੱਚ ਨੌਕਰੀਆਂ ਦਿਵਾਉਣ ਅਤੇ ਉਨ•ਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਲਗਾਏ ਗਏ 6ਵੇਂ ਰੁਜ਼ਗਾਰ ਮੇਲੇ ਦਾ ਸਮਾਪਨ ਸਮਾਰੋਹ ਅੱਜ ਰਾਜ ਪੱਧਰ ਦੇ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ, ਐਮ.ਪੀ. ਮਹਾਂਰਾਣੀ ਪ੍ਰਨੀਤ ਕੌਰ, ਕੈਬਨਿਟ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਅਤੇ ਹੋਰ ਕੈਬਨਿਟ ਵਜ਼ੀਰਾ ਦੀ ਹਾਜ਼ਰੀ ਵਿੱਚ ਪਟਿਆਲਾ ਵਿਖੇ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਕੀਤਾ ਗਿਆ । ਜਦ ਕਿ ਇਸ ਤੋਂ ਇਲਾਵਾ ਹਰੇਕ ਜਿਲ•ੇ ਵਿੱਚ ਜਿਲ•ਾ ਪੱਧਰੀ ਸਮਾਗਮ ਕੈਬਨਿਟ ਮੰਤਰੀਆਂ ਅਤੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕੀਤਾ ਗਿਆ ।

ਫਰੀਦਕੋਟ ਦੇ ਐਨ.ਆਈ.ਸੀ. ਹਾਲ ਵਿੱਖੇ ਹੋਏ ਰੁਜ਼ਗਾਰ ਮੇਲੇ ਦੇ ਜਿਲ•ਾ ਪੱਧਰੀ ਵਰਚੁਅਲ ਸਮਾਪਤੀ ਸਮਾਰੋਹ ਵਿੱਚ ਕੈਬਨਿਟ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਮਾਲ ਤੇ ਮੁੜ ਵਸੇਬਾ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਉਨ•ਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 4 ਲੱਖ ਬੇਰੁਜ਼ਗਾਰ ਨੌਜਵਾਨਾਂ ਨੂੰ ਜਿੱਥੇ ਵੱਖ ਵੱਖ ਅਦਾਰਿਆਂ ਵਿੱਚ ਉਨ•ਾਂ ਦੀ ਯੋਗਤਾ ਦੇ ਅਨੁਸਾਰ ਨੌਕਰੀ ਦਵਾਈ ਗਈ, ਉੱਥੇ ਹੀ ਲੱਖਾਂ ਹੀ ਨੌਜਵਾਨਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਮਾਰਗ ਦਰਸ਼ਨ ਤੋਂ ਇਲਾਵਾ ਬੈਂਕਾਂ ਤੋਂ ਲੋੜ ਅਨੁਸਾਰ ਕਰਜਾ ਵੀ ਦਿਵਾਇਆ ਗਿਆ । ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਵਜੀਫੇ ਬੰਦ ਕਰਕੇ ਪੂਰੇ ਅਨੁਸੂਚਿਤ ਜਾਤੀ ਵਰਗ ਨਾਲ ਅੰਨਿ•ਆ ਕੀਤਾ ਗਿਆ ਹੈ ਪਰ ਇਸ ਮੁਸ਼ਕਿਲ ਦੀ ਘੜੀ ਵਿੱਚ ਵੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਦੀ ਬਾਂਹ ਫੜੇਗੀ ਤੇ ਮੁੱਖ ਮੰਤਰੀ ਵੱਲੋਂ ਅੱਜ ਐਲਾਨ ਕੀਤਾ ਗਿਆ ਹੈ ਕਿ ਉਹ ਜਲਦੀ ਹੀ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੀ ਪੜਾਈ ਲਈ ਨਵੀਂ ਸਕਾਲਰਸ਼ਿਪ ਸਕੀਮ ਪੰਜਾਬ ਸਰਕਾਰ ਦੁਆਰਾ ਸ਼ੁਰੂ ਕਰਨਗੇ। ਉਨ•ਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਸੰਬਰ 2020 ਅਤੇ ਜਨਵਰੀ 2021 ਵਿੱਚ ਪੂਰੇ 2 ਮਹੀਨੇ ਪੂਰੇ ਰਾਜ ਵਿੱਚ ਰੁਜ਼ਗਾਰ ਮੇਲੇ ਚੱਲਣਗੇ।ਜਿਸ ਰਾਹੀਂ ਲੱਖਾਂ ਹੀ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆਂ ਕਰਵਾਏ ਜਾਣਗੇ।


ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ: ਗੁਰਪ੍ਰੀਤ ਸਿੰਘ ਕਾਂਗੜ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਪਾਸ ਕੀਤੇ ਗਏ 3 ਆਰਡੀਨੈਂਸਾਂ ਨੂੰ ਪੂਰੀ ਤਰ•ਾਂ ਕਾਲਾ ਕਾਨੂੰਨ, ਕਿਸਾਨ, ਮਜ਼ਦੂਰ, ਵਪਾਰੀ ਸਮੇਤ ਹਰੇਕ ਵਰਗ ਲਈ ਮਾਰੂ ਦੱਸਿਆ । ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕੇਂਦਰ ਅਤੇ ਉਨ•ਾਂ ਦੇ ਕਾਲੇ ਕਾਨੂੰਨਾਂ ਦਾ ਜਬਰਦਸਤ ਵਿਰੋਧ ਕਰ ਰਹੇ ਹਨ ਅਤੇ ਇਸ ਸਬੰਧ ਵਿੱਚ ਕਾਂਗਰਸ ਦੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ  ਦੀ ਅਗਵਾਈ  ਹੇਠ ਪੰਜਾਬ ਵਿੱਚ ਟਰੈਕਟਰ ਮਾਰਚ ਤੇ ਖੇਤੀ ਤੇ ਕਿਸਾਨ ਬਚਾਓ ਮਾਰਚ ਦਾ ਆਯੋਜਨ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਦੀ ਘੜੀ ਵਿੱਚ ਪੂਰੀ ਤਰ•ਾਂ ਰਾਜ ਦੇ ਕਿਸਾਨਾਂ ਦੇ ਨਾਲ ਖੜ•ੀ ਹੈ ਤੇ ਇਸ ਸਬੰਧੀ ਜੇਕਰ ਵਿਸ਼ੇਸ਼ ਅਸੈਂਬਲੀ ਬੁਲਾ ਕੇ ਕੋਈ ਵਿਸ਼ੇਸ਼ ਕਾਨੂੰਨ ਬਣਾਉਣਾ ਪਵੇ ਤਾਂ ਸਰਕਾਰ ਉਸ ਤੋਂ ਵੀ ਪਿੱਛੇ ਨਹੀਂ ਹੱਟੇਗੀ।

ਉਨ•ਾਂ ਕਿਹਾ ਕਿ ਕਾਂਗਰਸ ਪਾਰਟੀ ਤੇ ਪੰਜਾਬ ਸਰਕਾਰ ਉੱਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਕੇਂਦਰ ਇਨ•ਾਂ ਖੇਤੀ ਤੇ ਲੋਕ ਮਾਰੂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ। ਉਨ•ਾਂ ਇਹ ਵੀ ਕਿਹਾ ਕਿ ਕਾਂਗਰਸੀ ਆਗੂ ਸ੍ਰੀ ਰਾਹੁਲ ਗਾਂਧੀ ਨੇ ਇਹ ਖੁੱਲ•ੇ ਤੌਰ ਤੇ ਐਲਾਨ ਕੀਤਾ ਹੈ ਕਿ 2024 ਵਿੱਚ ਕੇਂਦਰ ਵਿੱਚ ਕਾਂਗਰਸ ਸਰਕਾਰ ਆਉਣ ਉਪਰੰਤ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਇਨ•ਾਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ।ਉਨ•ਾਂ ਅਕਾਲੀ ਦਲ ਤੇ ਬਾਦਲ ਪਰਿਵਾਰ ਵੱਲੋਂ ਪਹਿਲਾਂ ਖੇਤੀ ਵਿਰੋਧੀ ਆਰਡੀਨੈਂਸਾਂ ਦਾ ਸਮਰਥਨ ਕਰਨ ਤੇ ਬਾਅਦ ਵਿੱਚ ਵਿਰੋਧ ਕਰਨ ਦੇ ਦੂਹਰੇ ਕਿਰਦਾਰ ਦੀ ਨਿੰਦਾ ਵੀ ਕੀਤੀ। ਉਨ•ਾਂ ਕਿਹਾ ਕਿ ਬਾਦਲ ਪਰਿਵਾਰ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਕਾਂਡ ਦਾ ਦੋਸ਼ੀ ਹੈ। ਲੋਕ ਇਨ•ਾਂ ਨੂੰ ਮੂੰਹ ਨਹੀਂ ਲਗਾਉਣਗੇ।


ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਫਰੀਦਕੋਟ ਪਹੁੰਚਣ ਤੇ ਕੈਬਨਿਟ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਦਾ  ਬੁੱਕੇ ਦੇ ਕੇ ਸਵਾਗਤ ਕੀਤਾ।
ਇਸ ਮੌਕੇ ਜਿਲ•ਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਪਵਨ ਗੋਇਲ, ਸ੍ਰੀ ਲਲਿਤ ਮੋਹਨ ਗੁਪਤਾ ਚੇਅਰਮੈਨ ਨਗਰ ਸੁਧਾਰ ਟਰੱਸਟ, ਸ੍ਰੀ ਗਿੰਦਰਜੀਤ ਸਿੰਘ ਸੇਖੋਂ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਸ੍ਰੀ ਦੀਪਕ ਕੁਮਾਰ ਸੋਨੂੰ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ, ਸ੍ਰੀ ਕਰਮਜੀਤ ਸਿੰਘ ਟਹਿਣਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਐਸ.ਡੀ.ਐਮ. ਫਰੀਦਕੋਟ ਮੈਡਮ ਪੂਨਮ ਸਿੰਘ, ਐਸ.ਪੀ.ਸ੍ਰੀ ਸੇਵਾ ਸਿੰਘ ਮੱਲੀ, ਜਿਲ•ਾ ਰੁਜ਼ਗਾਰ ਤੇ ਕਾਰੋਬਾਰ ਜ਼ਨਰੇਸ਼ਨ ਅਫਸਰ ਸ੍ਰੀ ਹਰਮੇਸ਼ ਕੁਮਾਰ, ਡੀ.ਆਈ.ਓ. ਸ੍ਰੀ ਅਨਿਲ ਕਟਿਆਰ, ਸ੍ਰੀ ਲਖਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Exit mobile version