ਹੋਰਾਂ ਕਿਸਾਨਾਂ ਨੂੰ ਕੀਤੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ
ਫਰੀਦਕੋਟ 7 ਅਕਤੂਬਰ (ਨਿਊ ਸੁਪਰ ਭਾਰਤ ਨਿਊਜ਼ )
ਜਿਲ•ੇ ਦੇ ਪਿੰਡ ਵਾੜਾ ਦਰਾਕਾ ਬਲਾਕ ਕੋਟਕਪੂਰਾ ਦੇ ਅਗਾਂਹਵਧੂ ਕਿਸਾਨ ਗੁਰਮੀਤ ਸਿੰਘ ਨੇ ਪਿਛਲੇ 8 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਅਤੇ ਗੱਠਾਂ ਬਣਾ ਕੇ ਮਿਸਾਲ ਬਣ ਜਿੱਥੇ ਦੂਸਰੇ ਕਿਸਾਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰ ਰਿਹਾ ਹੈ,ਉੱਥੇ ਹੀ ਬਿਨਾ ਅੱਗ ਲਾ ਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰ ਇਕ ਸਫਲ ਕਿਸਾਨ ਵਜੋਂ ਉੱਭਰ ਰਿਹਾ ਹੈ।ਸ: ਗੁਰਮੀਤ ਸਿੰਘ ਨੂੰ 26 ਜਨਵਰੀ,2020 ਨੂੰ ਖੇਤੀਬਾੜੀ ਵਿਭਾਗ ਫਰੀਦਕੋਟ ਅਤੇ ਜਿਲ•ਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਹੈ।
ਕਿਸਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ 8 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲੱਗਾ ਰਿਹਾ।ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਪਤਾ ਲੱਗਣ ਉਪਰੰਤ ਉਸ ਨੇ ਕਦੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਈ।ਝੋਨੇ ਦੀ ਪਰਾਲੀ ਸਾੜਨ ਨਾਲ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਘੱਟਦੀ ਹੈ, ਉਸ ਦੇ ਨਾਲ ਹੀ ਹਵਾ ਵਿੱਚ ਜਹਿਰੀਲੀ ਗੈਸ ਪੈਦਾ ਹੋਣ ਨਾਲ ਜੀਵ ਜੰਤੂਆਂ ਨੂੰ ਵੀ ਕਾਫੀ ਨੁਕਸਾਨ ਪਹੁੰਚਦਾ ਹੈ। ਇਸ ਅਗਾਂਹਵਧੁ ਕਿਸਾਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਨਾਲ ਕਾਫੀ ਲੰਬੇ ਸਮੇਂ ਤੋਂ ਤਾਲਮੇਲ ਬਣਾ ਕੇ ਰੱਖਿਆ ਹੋਇਆ ਹੈ ਅਤੇ ਉਹ ਮਾਹਿਰਾਂ ਦੀ ਸਲਾਹ ਅਨੁਸਾਰ ਸਮੇਂ ਸਮੇਂ ਤੇ ਆਪਣੀ ਫਸਲ ਉਗਾਉਂਦਾ ਹੈ।ਉਸ ਦੇ ਦੱਸਿਆ ਕਿ ਪਹਿਲਾਂ ਉਹ ਪਰਾਲੀ ਦੀਆਂ ਗੱਠਾ ਬਣਾਉਂਦਾ ਹੈ। ਉਸ ਉਪਰੰਤ ਉਹ ਬਚੀ ਹੋਈ ਪਰਾਲੀ ਨੂੰ ਤਵੀਆ ਨਾਲ ਖੇਤਾਂ ਵਿੱਚ ਹੀ ਵਾਹ ਦਿੰਦਾ ਹੈ। ਉਸ ਨੇ ਦੱਸਿਆ ਕਿ ਬਾਸਮਤੀ ਲਈ ਉਸ ਨੇ ਐਸ.ਐਮ.ਐਸ. ਮਸ਼ੀਨ ਅਤੇ ਸੁਪਰਸੀਡਰ ਦੀ ਵਰਤੋਂ ਕੀਤੀ ਹੈ।
ਉਨ•ਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਖੇਤਾਂ ਵਿੱਚ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਉਸ ਨੂੰ ਖੇਤਾਂ ਵਿੱਚ ਹੀ ਵਾਹੁਣ ਤਾਂ ਜੋ ਜਮੀਨ ਵਿਚਲੇ ਮਿੱਤਰ ਕੀੜਿਆਂ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ ਅਤੇ ਜਮੀਨ ਦੀ ਉਪਜਾਊ ਸ਼ਕਤੀ ਬਣੀ ਰਹੇ। ਇੱਥੇ ਇਹ ਜਿਕਰਯੋਗ ਹੈ ਕਿ ਗੁਰਮੀਤ ਸਿੰਘ ਨੂੰ 26 ਜਨਵਰੀ, 2020 ਨੂੰ ਖੇਤੀਬਾੜੀ ਵਿਭਾਗ ਅਤੇ ਜਿਲ•ਾ ਪ੍ਰਸ਼ਾਸਨ ਵੱਲੋਂ ਪ੍ਰਸੰਸਾ ਪੱਤਰ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ।