***ਕਰੋੋਨਾ ਦੇ ਕੇਸ ਘਟੇ, ਪਰ ਸਾਨੂੰ ਅਜੇ ਵੀ ਚੌੌਕਸ ਰਹਿਣ ਦੀ ਲੋੜ: ਡਿਪਟੀ ਕਮਿਸ਼ਨਰ
***ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ
ਡੇਂਗੂ ਤੋੋਂ ਬਚਾਅ ਲਈ ਵੀ ਸਮੇਂ ਸਿਰ ਟੈਸਟ ਕਰਵਾਉਣ ਦੀ ਵੀ ਕੀਤੀ ਅਪੀਲ
ਫਰੀਦਕੋਟ 8 ਅਕਤੂਬਰ (ਨਿਊ ਸੁਪਰ ਭਾਰਤ ਨਿਊਜ਼ )
ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਬੀਤੀ ਸ਼ਾਮ ਆਪਣੇ ਹਫਤਾ ਵਾਰੀ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਜਿਲਾ ਵਾਸੀਆਂ ਦੇ ਰੂ ਬਰੂ ਹੋ ਕੇ ਕਰੋਨਾ ਦੀ ਤਾਜਾ ਸਥਿਤੀ ਦੀ ਜਾਣਕਾਰੀ ਦਿੱਤੀ ਉੱਥੇ ਹੀ ਉਨਾਂ ਜਿਲੇ ਦੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ ਖੂੰਹਦ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਵੀ ਕੀਤੀ।ਉਨਾਂ ਡੇਂਗੂ ਤੋੋਂ ਬਚਾਅ ਲਈ ਵੀ ਟੈਸਟ ਕਰਾਉਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਰੀਦਕੋਟ ਜ਼ਿਲੇ ਵਿਚ ਪਿਛਲੇ ਕੁਝ ਸਮੇਂ ਤੋੋਂ ਕੋਵਿਡ-19 ਦੇ ਐਕਟਿਵ ਕੇਸ ਘੱਟ ਰਹੇ ਹਨ ਇਹ ਸਾਡੇ ਫਰੀਦਕੋਟ ਜ਼ਿਲੇ ਲਈ ਖੁਸ਼ੀ ਦੀ ਗੱਲ ਹੈ ਪਰ ਇਸ ਲਈ ਸਾਵਧਾਨੀਆਂ ਵਰਤਣ ਵਿਚ ਢਿੱਲ ਨਾ ਦਿੱਤੀ ਜਾਵੇ ਅਤੇ ਸਿਹਤ ਵਿਭਾਗ ਵੱਲੋੋਂ ਦਿੱਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋੋਕਾਂ ਨੂੰ ਇਸ ਮਹਾਂਮਾਰੀ ਤੇ ਕਾਬੂ ਪਾਉਣ ਲਈ ਸਹਿਯੋੋਗ ਦੇਣ ਦੀ ਵੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਜਿਲੇ ਦੇ ਲੋਕਾਂ ਅਤੇ ਖਾਸ ਕਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਬਿਲਕੁਲ ਅੱਗ ਨਾ ਲਗਾਉਣ ਸਗੋਂ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਦੱਸੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਬੇਲਰ, ਮਲਚਰ ਜੀਰੋ ਟਿੱਲ ਡਰਿੱਲ ਸਮੇਤ ਵੱਖ ਵੱਖ ਖੇਤੀ ਮਸ਼ੀਨਰੀ ਦੀ ਵਰਤੋ ਕਰਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਖਪਾਉਣ ।ਉਨਾਂ ਕਿਹਾ ਕਿ ਜਿੱਥੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ, ਉੱਥੇ ਹੀ ਵਾਤਾਵਰਨ ਦੀ ਸੰਭਾਲ ਵਿੱਚ ਵੀ ਵੱਡਾ ਯੋਗਦਾਨ ਮਿਲਦਾ ਹੈ। ਉਨਾਂ ਕਿਹਾ ਕਿ ਵਾਤਾਵਰਨ ਸੁਧਾਰ ਵਿੱਚ ਪਾਏ ਗਏ ਇਸ ਯੋਗਦਾਨ ਨਾਲ ਜਿੱਥੇ ਸਾਡੀ ਸਿਹਤ ਤੰਦਰੁਸਤ ਹੋਵੇਗੀ, ਉੱਥੇ ਹੀ ਅਸੀਂ ਇਨਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਂਗੇ।ਉਨਾਂ ਕਿਹਾ ਕਿ ਇਸ ਲਈ ਸਾਨੂੰ ਸਾਰਿਆਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਲਈ ਵੀ ਇਕਜੁੱਟ ਹੋ ਕੇ ਹੰਭਲਾ ਮਾਰਨਾ ਪਵੇਗਾ।
ਉਨਾਂ ਦੱਸਿਆ ਕਿ ਫਰੀਦਕੋਟ ਜਿਲੇ ਵਿੱਚ ਕੱਲ ਸ਼ਾਮ ਤੱਕ ਸਿਹਤ ਵਿਭਾਗ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਜ਼ਿਲੇ ਵਿਚ ਕਰੋਨਾ ਪਾਜਿਟਿਵ ਦੇ 30 ਨਵੇਂ ਕੇਸ ਸਾਹਮਣੇ ਆਏ ਹਨ। ਫਰੀਦਕੋਟ ਜਿਲੇ ਵਿੱਚ ਕੱਲ ਸ਼ਾਮ 33 ਲੋਕਾਂ ਨੂੰ ਸਿਹਤਯਾਬ ਹੋਣ ਪਿਛੋਂ ਛੁੱਟੀ ਦਿੱਤੀ ਗਈ ਅਤੇ ਸਿਹਤ ਵਿਭਾਗ ਵੱਲੋਂ ਹੁਣ ਤੱਕ 34845 ਲੋਕਾਂ ਦੀ ਸੈਪਲਿੰਗ ਕੀਤੀ ਗਈ ਹੈ ਅਤੇ ਹੁਣ ਤੱਕ ਪੂਰੇ ਜਿਲੇ ਵਿੱਚ 2892 ਕਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ ਜਿੰਨਾ ਵਿਚੋਂ 2568 ਲੋਕ ਸਾਵਧਾਨੀਆਂ, ਹਦਾਇਤਾਂ ਦੀ ਪਾਲਣਾ ਅਤੇ ਉਪਚਾਰ ਰਾਹੀਂ ਤੰਦਰੁਸਤ ਹੋ ਚੁੱਕੇ ਹਨ। ਜਦਕਿ ਜਿਲੇ ਵਿੱਚ ਹੁਣ ਕਰੋਨਾ ਦੇ 275 ਐਕਟਿਵ ਕੇਸ ਹਨ ਜਿੰਨਾ ਦਾ ਵੱਖ ਵੱਖ ਕੋਵਿਡ ਕੇਅਰ ਸੈਂਟਰ, ਆਈਸੋਲੇਸ਼ਨ ਵਾਰਡਾਂ ਵਿੱਚ ਇਲਾਜ ਚੱਲ ਰਿਹਾ ਹੈ।ਹੁਣ ਤੱਕ ਕੁੱਲ 30673 ਸੈਂਪਲਾਂ ਦੀ ਰਿਪੋਰਟ ਨੈਗਟਿਵ ਪ੍ਰਾਪਤ ਹੋ ਚੁੱਕੀ ਹੈ ਅਤੇ 409 ਸੈਂਪਲਾਂ ਦੀ ਰਿਪੋਰਟ ਪੈਂਡਿੰਗ ਹੈ।
ਉਨਾਂ ਕਿਹਾ ਕਿ ਸਿਹਤ ਵਿਭਾਗ ਤੋੋਂ ਪ੍ਰਾਪਤ ਸੂਚਨਾ ਅਨੁਸਾਰ ਜ਼ਿਲੇ ਵਿਚ ਡੇਂਗੂ ਦੇ ਕੇਸਾਂ ਵਿਚ ਵੀ ਵਾਧਾ ਹੋੋ ਰਿਹਾ ਹੈ। ਇਹ ਮੱਛਰ ਜ਼ਿਆਦਾ ਉਚਾ ਨਹੀਂ ਉੱਡ ਸਕਦਾ ਅਤੇ ਡੇਂਗੂ ਤੋੋਂ ਬਚਾਅ ਲਈ ਅਜਿਹੇ ਕੱਪੜੇ ਪਹਿਨੋੋ ਜਿਸ ਨਾਲ ਸਰੀਰ ਪੂਰੀ ਤਰਾਂ ਢੱਕਿਆ ਰਹੇ ਅਤੇ ਇਹ ਮੱਛਰ ਜ਼ਿਆਦਾ ਦਿਨ ਵੇਲੇ ਕੱਟਦਾ ਹੈ।ਉਨਾਂ ਜ਼ਿਲਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਡੇਂਗੂ ਦੇ ਲੱਛਣ ਦਿਖਦੇ ਹਨ ਤਾਂ ਉਹ ਨੇੜੇ ਦੇ ਸਿਹਤ ਕੇਂਦਰ ਤੇ ਜਾ ਕੇ ਜਾਂਚ ਕਰਵਾਉਣ ਤਾਂ ਜੋੋ ਸੁਰੂਆਤੀ ਦੌੋਰ ਵਿਚ ਹੀ ਡੇਂਗੂ ਨੂੰ ਰੋਕਿਆ ਜਾ ਸਕੇ।
ਉਨਾਂ ਸਭ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੇ ਪਰਿਵਾਰਕ ਮੈਂਬਰ ਜਾਂ ਜਾਣ ਪਛਾਣ ਵਿੱਚ ਕਿਸੇ ਵਿਅਕਤੀ ਵਿਚ ਖੰਘ, ਜ਼ੁਕਾਮ ਬੁਖਾਰ ਆਦਿ ਦੇ ਲੱਛਣ ਦਿਸਣ ਤਾਂ ਤੁਰੰਤ ਨੇੜੇ ਦੇ ਫਲੂ ਕਾਰਨਾਂ ਤੋਂ ਸੈਂਪਲ ਦੇ ਕੇ ਟੈਸਟ ਕਰਵਾਓ ਤਾਂ ਜੋ ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲਗਾ ਕੇ ਇਸ ਦਾ ਖਾਤਮਾ ਹੋ ਸਕੇ ।ਉਨਾਂ ਦੱਸਿਆ ਕਿ ਕਰੋਨਾ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ, ਸਹਿਯੋਗ ਲਈ ਟੋਲ ਫਰੀ ਨੰ: 104 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।