ਫਰੀਦਕੋਟ 19 ਅਕਤੂਬਰ (ਨਿਊ ਸੁਪਰ ਭਾਰਤ ਨਿਊਜ਼)
ਜਿਲ•ੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰੰਤਰ ਚੱਲ ਰਹੀ ਹੈ ਤੇ ਕੱਲ ਸ਼ਾਮ ਤੱਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ 372.32 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਹੁਣ ਤੱਕ ਜਿਲ•ੇ ਵਿੱਚ 248187 ਮੀਟਰਕ ਝੋਨੇ ਦੀ ਆਮਦ ਹੋਈ ਤੇ ਕੱਲ ਸ਼ਾਮ 246416 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਜਿਸ ਵਿਚੋਂ 189275 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ ਅਤੇ 372.32 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਜਿਲ•ਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾ ਵਿੱਚ ਪਨਗਰੇਨ ਨੇ 80176 ਮੀਟਰਕ ਟਨ, ਮਾਰਕਫੈਂਡ ਨੇ 80343 ਮੀਟਰਕ ਟਨ, ਪਨਸਪ ਨੇ 59189 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 22454 ਮੀਟਰਕ ਟਨ, ਐਫ.ਸੀ.ਆਈ ਨੇ 1960 ਮੀਟਰਕ ਟਨ ਤੋਂ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 2295 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ।
ਉਨਾਂ ਦੱਸਿਆ ਕਿ ਹੁਣ ਤੱਕ ਜਿਲੇ ਵਿੱਚ ਕੁੱਲ 246416 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ ਲਿਫਟਿੰਗ ਦਾ ਕੰਮ ਵੀ ਲਗਾਤਾਰ ਜਾਰੀ ਹੈ।
ਇਸ ਮੌਕੇ ਜਿਲ•ਾ ਮੰਡੀ ਅਫਸਰ ਸ੍ਰੀ ਗੌਰਵ ਗਰਗ ਨੇ ਦੱਸਿਆ ਕਿ ਕੱਲ ਸ਼ਾਮ ਤੱਕ 72769 ਕਿਸਾਨਾਂ ਨੂੰ ਪਾਸ ਜਾਰੀ ਹੋ ਕੀਤੇ ਗਏ ਅਤੇ ਕਿਸਾਨ ਆਪਣੇ ਪਾਸ/ਟੋਕਨ ਨਾਲ ਹੀ ਆਪਣੀ ਫਸਲ ਮੰਡੀਆਂ ਵਿੱਚ ਲਿਆ ਰਹੇ ਹਨ।