ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਲੋਕਾਂ ਨੂੰ ਸੇਵਾਵਾਂ ਦਾ ਲਾਭ ਸਮੇਂ ਸਿਰ ਦਿੱਤਾ ਜਾਵੇ : ਡਿਪਟੀ ਕਮਿਸ਼ਨਰ ***ਸਮੁੱਚੇ ਜ਼ਿਲ੍ਹੇ ਨੂੰ ਤੰਬਾਕੂ ਮੁਕਤ ਕੀਤਾ ਜਾਵੇਗਾ: ਸੇਤੀਆ *** ਇਕ ਨਵੰਬਰ ਪੰਜਾਬ ਦਿਵਸ ਦੇ ਸਬੰਧ ਵਿਚ ਅਧਿਕਾਰੀਆਂ ਨਾਲ ਮੀਟਿੰਗ
ਫਰੀਦਕੋਟ 2 ਨਵੰਬਰ ( ਨਿਊ ਸੁਪਰ ਭਾਰਤ ਨਿਊਜ਼ )
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਇਕ ਨਵੰਬਰ ਨੂੰ ਪੰਜਾਬ ਦਿਵਸ ਦੇ ਸਬੰਧ ਵਿੱਚ ਜਿਲੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਆਦੇਸ਼ਾਂ ਅਨੁਸਾਰ ਰਾਜ ਵਿੱਚ ਸੇਵਾ ਦਾ ਅਧਿਕਾਰ ਲਾਗੂ ਹੈ ।ਜਿਸ ਤਹਿਤ ਹਰੇਕ ਨਾਗਰਿਕ ਨੂੰ ਸੇਵਾ ਕੇਂਦਰਾ, ਸਾਂਝ ਕੇਂਦਰਾਂ ਅਤੇ ਸਰਕਾਰੀ ਵਿਭਾਗਾਂ ਦੁਆਰਾ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਸਮਾਂ ਬੱਧ ਪ੍ਰਦਾਨ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਵੀ ਕੰਮ ਸਬੰਧੀ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਵਿਭਾਗਾਂ ਤੇ ਜ਼ਿਲਾ ਵਾਸੀਆਂ ਦੇ ਸਹਿਯੋਗ ਨਾਲ ਜ਼ਿਲ੍ਹੇ ਨੂੰ ਤੰਬਾਕੂ ਮੁਕਤ ਕਰਨ ਲਈ ਪੂਰੀ ਤਰ੍ਹਾਂ ਹੰਭਲਾ ਮਾਰਨ। ਇਸ ਤੋਂ ਇਲਾਵਾ ਡੇਂਗੂ/ ਮਲੇਰੀਆ ਸਬੰਧੀ ਵੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਜਦੋਂ ਤਕ ਕਰੋਨਾ ਦੀ ਦਵਾਈ ਨਹੀਂ ਆਉਂਦੀ ਉਦੋਂ ਤਕ ਸਿਹਤ ਵਿਭਾਗ ਵੱਲੋਂ ਦੱਸੀਆਂ ਜਾਂਦੀਆਂ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ ਜਿਵੇਂ ਕਿ ਛੇ ਫੁੱਟ ਦੀ ਸਮਾਜਕ ਦੂਰੀ,ਮਾਸਕ ਪਾਉਣਾ, ਸਮੇਂ ਸਮੇਂ ਤੇ ਸੈਨੇਟਾਈਜ਼ਰ ਦੀ ਵਰਤੋਂ ਕਰਨੀ, ਜ਼ਿਆਦਾ ਇਕੱਠ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰਨਾ ਆਦਿ ਸ਼ਾਮਲ ਹਨ ।