December 22, 2024

ਸੈਨਿਕ ਸਕੂਲਾਂ ਵਿਚ ਦਾਖਲੇ ਲਈ ਇਮਤਿਹਾਨ 10 ਜਨਵਰੀ ਨੂੰ***ਛੇਵੀਂ ਲਈ ਲੜਕੇ-ਲੜਕੀਆਂ ਅਤੇ ਨੌਵੀਂ ਲਈ ਸਿਰਫ ਲੜਕੇ ਕਰ ਸਕਦੇ ਹਨ ਅਪਲਾਈ

0

ਫਰੀਦਕੋਟ 13 ਨਵੰਬਰ ( ਨਿਊ ਸੁਪਰ ਭਾਰਤ ਨਿਊਜ਼ ) 

ਆਲ ਇੰਡੀਆ ਸੈਨਿਕ ਸਕੂਲਾਂ ਵਿਚ ਦਾਖਲੇ ਲਈ ਇਮਤਿਹਾਨ 10 ਜਨਵਰੀ 2021 (ਐਤਵਾਰ) ਨੂੰ ਲਿਆ ਜਾ ਰਿਹਾ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਆਲ ਇੰਡੀਆ ਸੈਨਿਕ ਸਕੂਲਾਂ ਵਿਚ ਦਾਖਲਾ ਲੈਣ ਲਈ ਪ੍ਰੀਖਿਆ ਮਿਤੀ 10 ਜਨਵਰੀ 2021 ਨੂੰ ਹੋਵੇਗੀ। ਇਸ ਪ੍ਰੀਖਿਆ ਰਾਹੀਂ ਸਫਲ ਹੋਣ ਵਾਲੇ ਲੜਕੇ ਅਤੇ ਲੜਕੀਆਂ ਕਲਾਸ ਛੇਵੀਂ ਵਿਚ ਦਾਖਲਾ ਲੈ ਸਕਦੇ ਹਨ। ਇਸ ਤੋਂ ਇਲਾਵਾ ਕਲਾਸ ਨੌਵੀਂ ਲਈ ਸਿਰਫ ਲੜਕੇ ਦਾਖਲਾ ਲੈ ਸਕਦੇ ਹਨ।

ਇਸ ਸਬੰਧੀ ਚਾਹਵਾਨ ਵਿਦਿਆਰਥੀ ਆਪਣੀ ਅਰਜ਼ੀ www.aissee.nta.nic.in ’ਤੇ ਮਿਤੀ 19/11/2020 ਤੱਕ ਆਨਲਾਈਨ ਭੇਜ ਸਕਦੇ ਹਨ।ਇਸ ਪ੍ਰੀਖਿਆ ਲਈ ਪੰਜਾਬ ’ਚ ਤਜਵੀਜ਼ਤ ਸੈਂਟਰ ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ, ਪਟਿਆਲਾ, ਕਪੂਰਥਲਾ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਲ ਇੰਡੀਆ ਸੈਨਿਕ ਸਕੂਲ ਵਿਚ ਦਾਖਲਾ ਲੈ ਕੇ ਵਿਦਿਆਰਥੀ ਆਪਣਾ ਭਵਿੱਖ ਉਜਵਲ ਕਰ ਸਕਦੇ ਹਨ।

Leave a Reply

Your email address will not be published. Required fields are marked *