Site icon NewSuperBharat

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਸਿਹਤ ਕੇਂਦਰ ਸੰਧਵਾਂ ਦੀ ਅਚਨਚੇਤ ਚੈਕਿੰਗ ***ਸਾਰਾ ਸਟਾਫ ਗੈਰ ਹਾਜ਼ਰ ਮਿਲਿਆ

ਫਰੀਦਕੋਟ 19 ਨਵੰਬਰ (ਨਿਊ ਸੁਪਰ ਭਾਰਤ ਨਿਊਜ਼)

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਜਿਲ•ੇ ਦੇ ਉੱਚ ਅਧਿਕਾਰੀਆਂ ਨੂੰ ਵੱਖ ਵੱਖ ਸਰਕਾਰੀ ਵਿਭਾਗਾਂ ਅਧੀਨ ਆਉਂਦੇ ਦਫਤਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਅਧਿਕਾਰੀਆਂ, ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਨਿਰਦੇਸ਼ਾਂ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਵੱਲੋਂ ਸਰਕਾਰੀ ਮੁੱਢਲਾ ਸਿਹਤ ਕੇਂਦਰ ਸੰਧਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਇਸ ਮੌਕੇ ਸਿਹਤ ਕੇਂਦਰ ਦਾ ਸਾਰਾ ਸਟਾਫ ਹੀ ਗੈਰ ਹਾਜ਼ਰ ਪਾਇਆ ਗਿਆ।


ਸ: ਪ੍ਰੀਤ ਮਹਿੰਦਰ ਸਿੰਘ ਸਹੋਤਾ ਨੇ ਦੱਸਿਆ ਕਿ ਪਿੰਡ ਸੰਧਵਾਂ ਦੇ ਮੁੱਢਲੇ ਸਿਹਤ ਕੇਂਦਰ ਵਿੱਚ ਇਕ ਰੂਰਲ ਮੈਡੀਕਲ ਅਫਸਰ, ਇਕ ਫਾਰਮਿਸਟ ਅਤੇ ਇਕ ਸੇਵਾਦਾਰ ਤਾਇਨਾਤ ਹੈ। ਪਰ ਅੱਜ ਜਦੋਂ ਉਨ•ਾਂ ਵੱਲੋਂ ਇਸ ਸਿਹਤ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਤਾਂ ਇਸ ਸਿਹਤ ਕੇਂਦਰ ਦੇ ਮੁੱਖ ਦੁਆਰ ਦੇ ਬਾਹਰ ਤਾਲਾ ਲੱਗਾ ਹੋਇਆ ਸੀ। ਉਨ•ਾਂ ਕਿਹਾ ਕਿ ਇਸ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਲੋਕਾਂ ਖਾਸ ਕਰਕ ਪੇਂਡੂ ਖੇਤਰਾਂ ਵਿੱਚ ਸਰਕਾਰੀ ਸਿਹਤ ਸੇਵਾਵਾਂ ਦਾ ਹੋਣਾ ਬਹੁਤ ਜ਼ਰੂਰੀ ਹੈ।ਉਨ•ਾਂ ਕਿਹਾ ਕਿ ਇਸ ਸਬੰਧੀ ਸਬੰਧਤ ਸਟਾਫ ਤੋਂ ਜਾਣਕਾਰੀ ਹਾਸਲ ਕੀਤੀ ਜਾਵੇਗੀ ਅਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਹੋਂਦ ਵਿੱਚ ਲਿਆਂਦੀ ਜਾਵੇਗੀ। 

Exit mobile version