November 25, 2024

ਜਿਲ੍ਹੇ ਵਿੱਚ ਹੁਣ ਤੱਕ ਹਜ਼ਾਰ ਤੋਂ ਵੱਧ ਲੋਕਾਂ ਦਾ ਹੋਇਆਂ ਟੀਕਾਕਰਨ- ਡੀ. ਸੀ•ਲੋਕਾਂ ਨੂੰ ਵੱਧ ਤੋਂ ਵੱਧ ਕਰੋਨਾ ਟੈਸਟਿੰਗ, ਵੈਕਸੀਨੇਸ਼ਨ ਕਰਵਾਉਣ ਦੀ ਅਪੀਲ

0

ਫ਼ਰੀਦਕੋਟ 11 ਅਪ੍ਰੈਲ (NSB News)

ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਫ਼ਰੀਦਕੋਟ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ , ਕਰੋਨਾ ਟੈਸਟਿੰਗ ,ਟ੍ਰੈਕਿੰਗ  ਅਤੇ ਟ੍ਰੀਟਮੈਂਟ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕੇ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ  । ਉਨਾਂ ਕਿਹਾ ਕਿ ਟੀਕਾਕਰਨ ਮੁਹਿੰਮ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਜਿਸ ਤਹਿਤ  ਤਿੰਨੇ ਸਬ ਡਵੀਜ਼ਨਾਂ, ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਅਧੀਨ ਆਉਂਦੇ 86 ਥਾਵਾਂ ਤੇ ਟੀਕਾਕਰਨ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ।

 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਅੰਦਰ ਕੱਲ ਤੱਕ ਤਕਰੀਬਨ 38682 ਡੋਜਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਲੋਕਾਂ ਦੇ ਦਰ ’ਤੇ ਟੀਕਾਕਰਨ ਸੇਵਾਵਾਂ ਪ੍ਰਦਾਨ ਕਰਨ ਲਈ 86 ਸਥਾਨਾਂ ਸਾਰੇ ਸਰਕਾਰੀ ਸਿਹਤ ਕੇਂਦਰਾਂ, ਡਿਸਪੈਂਸਰੀਆਂ, ਹਸਪਤਾਲਾਂ ਤੇ ਨਿੱਜੀ ਸਿਹਤ ਸੰਸਥਾਵਾਂ ਵਿਚ ਅਜਿਹੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਜ਼ਿਲੇ ਦੇ ਲੋਕਾਂ ਅਪੀਲ  ਕਰਦਿਆਂ ਉਨਾਂ ਕਿਹਾ ਕਿ ਮੁਹਿੰਮ ਦੇ ਤਹਿਤ ਸਾਰੀਆਂ ਗਤੀਵਿਧੀਆਂ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਜਿਵੇਂ ਇੱਕ ਦੂਜੇ ਤੋਂ ਸਮਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰ੍ਹਾਂ ਪਾਲਣਾ ਬਹੁਤ ਜ਼ਰੂਰੀ ਹੈ।ਮਾਹਿਰਾਂ ਅਨੁਸਾਰ ਕੋਵਿਡ-19 ਵਾਇਰਸ ਦਾ ਨਵਾਂ ਸਰੂਪ ਤੇਜ਼ੀ ਨਾਲ ਫੈਲਣ ਵਾਲਾ  ਹੈ, ਇਸ ਲਈ ਟੀਕਾਕਰਨ ਕਰਵਾਉਣਾ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।

ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ  ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਕਿਹਾ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਅੰਦਰ ਵੱਖ-ਵੱਖ ਸੰਸਥਾਵਾਂ ਨਾਲ ਰਾਬਤਾ ਕਰਕੇ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਅਤੇ ਉਨ੍ਹਾਂ ਨੂੰ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕਰਨ ਉਨਾਂ ਕਿਹਾ ਕਿ ਹੁਣ ਕੋਈ ਵੀ ਆਸਾਨੀ ਨਾਲ ਆਪਣੀ ਰਿਹਾਇਸ਼ ਨੇੜੇ ਟੀਕਾਕਰਨ ਦੀ ਸਹੂਲਤ ਪ੍ਰਾਪਤ ਕਰ ਸਕਦਾ ਹੈ ਕਿਉਂਕਿ ਸਾਰੇ ਸਰਕਾਰੀ ਸਿਹਤ ਕੇਂਦਰਾਂ ਨੂੰ ਟੀਕਾ ਲਗਉਣ ਦੀ ਹਦਾਇਤ ਕੀਤੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਸਰਕਾਰੀ ਸਿਹਤ ਸਹੂਲਤਾਂ ਵਿਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਇੱਥੇ ਇਹ ਪੂਰੀ ਤਰਾਂ ਮੁਫਤ ਹੈ।  ਪ੍ਰਾਈਵੇਟ ਹਸਪਤਾਲਾਂ ਲਈ ਸਰਕਾਰ ਨੇ ਟੀਕੇ ਦੀ ਹਰੇਕ ਖੁਰਾਕ ਲਈ ਵੱਧ ਤੋਂ ਵੱਧ 250 ਰੁਪਏ ਫੀਸ ਤੈਅ ਕੀਤੀ ਹੈ।

ਕੋਈ ਵੀ ਯੋਗ ਨਾਗਰਿਕ ਟੀਕਾਕਰਨ ਲਈ ‘selfregistration.cowin.gov.in‘ ਜਾਂ ਆਰੋਗਿਆ ਸੇਤੂ ਐਪ ’ਤੇ ਰਜਿਸਟਰ ਕਰ ਸਕਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਸੁਰੱਖਿਆ ਲਈ ਟੀਕਾਕਰਨ ਕਰਵਾਉਣ ਕਿਉਂਕਿ ਇਸ ਮਾਰੂ ਵਾਇਰਸ ਨਾਲ ਲੜਨ ਲਈ ਟੀਕਾਕਰਨ ਸਭ ਤੋਂ ਕਾਰਗਰ ਹਥਿਆਰ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ ’ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਅਤੇ ਸ਼ਡਿਊਲ ਅਨੁਸਾਰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਕਪੂਰ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *