ਮਿਸ਼ਨ ਫਤਿਹ: ਆਂਗਣਵਾੜੀ ਵਰਕਰਾਂ ਨੇ ਘਰ ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ
*ਕਰੋਨਾ ਮਹਾਂਮਾਰੀ ਤੇ ਕਾਬੂ ਪਾਉਣ ਲਈ ਮਾਸਕ ਪਾਉਣ, ਸਮੇਂ ਸਮੇਂ ਤੇ ਹੱਥ ਧੋਣ, ਸਮਾਜਿਕ ਦੂਰੀ ਬਣਾਉਣ ਅਤੇ ਘਰਾਂ ਵਿਚ ਰਹਿਣ ਲਈ ਕੀਤਾ ਜਾਗਰੂਕ **ਕੋਵਾ ਐਪ ਡਾਊਨਲੋਡ ਕਰਕੇ ਮਿਸ਼ਨ ਯੋਧਾ ਬਣਨ ਲਈ ਕੀਤਾ ਪ੍ਰੇਰਿਤ
ਫਰੀਦਕੋਟ / 2 ਜੁਲਾਈ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚਲਾਈ ਮਿਸ਼ਨ ਫਤਿਹ ਮੁਹਿੰਮ ਤਹਿਤ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਲੋਕਾਂ ਵੱਲੋਂ ਇਸ ਮਿਸ਼ਨ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਜਿਲੇ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਵੱਲੋਂ ਜ਼ਿਲੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ।ਉਨਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਜ਼ਿਲੇ ਦੀਆਂ ਸਾਰੀਆਂ ਪੰਚਾਇਤਾਂ ਅਤੇ ਸ਼ਹਿਰਾਂ ਦੇ ਵਾਰਡਾਂ ਨੂੰ ਕਵਰ ਕੀਤਾ ਜਾਵੇਗਾ। ਆਂਗਣਵਾੜੀ ਵਰਕਰਾਂ ਵੱਲੋਂ ਡੋਰ ਟੂ ਡੋਰ ਜਾਗਰੂਕਤਾ ਮੁਹਿੰਮ ਰਾਹੀਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਓ ਸਬੰਧੀ ਪ੍ਰੇਰਿਤ ਕੀਤਾ ਗਿਆ ।
ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਲੋਕਾਂ ਨੂੰ 20 ਸੈਕਿੰਡ ਲਈ ਹੱਥ ਥੋਣ, ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਪਾਉਣ ਅਤੇ ਬਿਨਾ ਕੰਮ ਘਰਾਂ ਤੋਂ ਬਾਹਰ ਨਾ ਜਾਣ ਲਈ ਪ੍ਰੇਰਿਤ ਕੀਤਾ। ਆਂਗਣਵਾੜੀ ਵਰਕਰਾਂ ਨੇ ਲੋਕਾਂ ਨੂੰ ਘਰ ਘਰ ਜਾ ਕੇ ਇਹ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਸਾਵਧਾਨੀਆਂ ਵਰਤਣ ਅਤੇ ਕਰੋਨਾ ਦੀ ਰੋਕਥਾਮ ਲਈ ਜਾਗਰੂਕ ਹੋਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ।
ਇਸ ਮੌਕੇ ਜਿਲਾ ਪ੍ਰੋਗਰਾਮ ਅਫਸਰ ਮੈਡਮ ਕਿਰਤਪ੍ਰੀਤ ਕੌਰ ਅਤੇ ਸੀ.ਡੀ.ਪੀ.ਓ. ਫਰੀਦਕੋਟ ਮੈਡਮ ਛਿੰਦਰਪਾਲ ਕੌਰ ਨੇ ਦੱਸਿਆ ਕਿ ਅੱਜ ਜ਼ਿਲੇ ਦੀਆਂ ਆਂਗਣਵਾੜੀ ਵਰਕਰਾਂ ਵੱਲੋਂ ਮਿਸ਼ਨ ਫਤਿਹ ਤਹਿਤ ਪੂਰੇ ਜ਼ਿਲੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਨੂੰ ਵੱਧ ਤੋਂ ਵੱਧ ਕਾਮਯਾਬ ਬਣਾ ਕੇ ਕਰੋਨਾ ਮਹਾਂਮਾਰੀ ਤੇ ਫਤਿਹ ਪਾਉਣ ਲਈ ਸਹਿਯੋਗ ਦੀ ਵੀ ਅਪੀਲ ਕੀਤੀ ਗਈ।ਇਸ ਮੌਕੇ ਉਨਾਂ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਕੇ ਮਿਸ਼ਨ ਯੋਧਾ ਦਾ ਹਿੱਸਾ ਬਣਨ ਲਈ ਵੀ ਪ੍ਰੇਰਿਤ ਕੀਤਾ ।