December 24, 2024

ਮਿਸ਼ਨ ਫਤਿਹ: ਸਾਵਧਾਨੀਆਂ ਵਰਤ ਕੇ ਹੀ ਕਰੋਨਾ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ- ਵਧੀਕ ਡਿਪਟੀ ਕਮਿਸ਼ਨਰ

0

*ਕ੍ਰਿਸ਼ਨਾਵੰਤੀ ਸੁਸਾਇਟੀ ਵੱਲੋਂ 200 ਕੱਪੜੇ ਦੇ ਮਾਸਕ ਵੰਡੇ ਗਏ

ਫਰੀਦਕੋਟ / 2 ਜੁਲਾਈ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚਲਾਈ ਮਿਸ਼ਨ ਫਤਿਹ ਮੁਹਿੰਮ ਤਹਿਤ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਇਸ ਵਿਚ ਸਮਾਜ ਸੇਵੀ ਸੰਸਥਾਵਾਂ ਵੀ ਵੱਧ ਚੜ ਕੇ ਯੋਗਦਾਨ ਪਾ ਰਹੀਆਂ ਹਨ ਅਤੇ ਲੋਕਾਂ ਵੱਲੋਂ ਵੀ ਮਿਸ਼ਨ ਫਤਿਹ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ(ਜ) ਸ ਗੁਰਜੀਤ ਸਿੰਘ  ਦੀ ਯੋਗ ਅਗਵਾਈ ਹੇਠ ਅੱਜ ਜਿਲਾ ਫਰੀਦਕੋਟ ਵਿਖੇ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਰਜਿਸਟਰ ਫਰੀਦਕੋਟ ਵੱਲੋਂ 200 ਕੱਪੜੇ ਦੇ ਮਾਸਕ ਸੇਵਾ ਕੇਂਦਰ ਫਰੀਦਕੋਟ ਵਿਖੇ ਆਮ ਲੋਕਾਂ ਨੂੰ ਵੰਡੇ ਗਏ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ ਗੁਰਜੀਤ ਸਿੰਘ ਨੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਦੱਸਿਆ ਕਿ ਕਰੋਨਾ ਮਹਾਂਮਾਰੀ ਦਾ ਕੋਈ ਇਲਾਜ ਨਹੀਂ ਹੈ ਅਤੇ ਇਸ ਤੇ ਸਾਵਧਾਨੀਆਂ ਵਰਤ ਕੇ ਹੀ ਇਸ ਬਿਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਮਿਸ਼ਨ ਫਤਿਹ ਮੁਹਿੰਮ ਤਹਿਤ ਘਰ ਘਰ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ  20 ਸੈਕਿੰਡ ਤੱਕ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਬਜੁਰਗਾਂ ਅਤੇ ਬੱਚਿਆਂ ਨੂੰ ਲੋੜ ਤੋਂ ਬਿਨਾ ਘਰਾਂ ਤੋਂ ਬਾਹਰ ਨਾ ਜਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਨੇ ਲੋਕਾਂ ਨੂੰ ਕੋਵਾ ਐਪ ਡਾਊਨ ਕਰਕੇ ਮਿਸ਼ਨ ਫਤਿਹ ਯੋਧਾ ਬਣਨ ਲਈ ਵੀ ਪ੍ਰੇਰਿਤ ਕੀਤਾ ।

ਉਨਾਂ ਦੱਸਿਆ ਕਿ ਮਿਸ਼ਨ ਫਤਿਹ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਅਸੀਂ ਇਸ ਨਾਮੁਰਾਦ ਬਿਮਾਰੀ ਤੇ ਕਾਬੂ ਪਾ ਕੇ ਜਿੱਤ ਪ੍ਰਾਪਤ ਨਹੀਂ ਕਰ ਲੈਂਦੇ ਅਤੇ ਪੰਜਾਬ ਮੁੜ ਤੋਂ ਤਰੱਕੀ ਦੀਆਂ ਲੀਹਾਂ ਤੇ ਵਾਪਸ ਨਹੀਂ ਆ ਜਾਂਦਾ ।

ਇਸ ਮੌਕੇ ਪ੍ਰਧਾਨ ਪ੍ਰਿੰਸੀਪਲ ਸੁਰੇਸ਼ ਅਰੋੜਾ, ਸਰਪ੍ਰਸਤ ਲੇਖਮ ਸਿੰਘ, ਹਰਿੰਦਰ ਸ਼ਰਮਾ, ਜ਼ਸਬੀਰ ਸਿੰਘ ਜੱਸੀ, ਰਵਿੰਦਰ ਮਾਨ, ਵਿਨੋਦ ਕੁਮਾਰ ਅਤੇ ਨਵਦੀਪ ਸ਼ਰਮਾ ਆਦਿ ਹਾਜ਼ਰ ਸਨ।  

Leave a Reply

Your email address will not be published. Required fields are marked *