Site icon NewSuperBharat

ਬਾਜੀਗਰ ਬਸਤੀ ਦੇ ਪਾਰਕ ਤੇ ਖਰਚੇ ਹੋਣਗੇ 26.50 ਲੱਖ ਰੁਪਏ- ਕੁਸ਼ਲਦੀਪ ਸਿੰਘ ਢਿੱਲੋਂ

*ਬਾਜੀਗਰ ਬਸਤੀ ਦੇ ਲੋਕਾਂ ਨੂੰ ਸੈਰ ਅਤੇ ਬੱਚਿਆਂ ਨੂੰ ਮਿਲੇਗੀ ਝੂਲਿਆਂ ਦੀ ਸਹੂਲਤ

ਫਰੀਦਕੋਟ / 1 ਅਗਸਤ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਦੀ ਸਹੂਲਤ, ਉਨ•ਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ•ਾਂ ਨੂੰ ਮੰਨੋਰੰਜਨ ਅਤੇ ਸਿਹਤ ਸੰਭਾਲ ਸਬੰਧੀ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੀ ਪੱਧਰ ਤੇ ਕਾਰਜ ਕਰਵਾਏ ਜਾ ਰਹੇ ਹਨ ਜਿਸ ਤਹਿਤ ਫਰੀਦਕੋਟ ਦੀ ਬਾਜੀਗਰ ਬਸਤੀ ਵਿੱਚ 26.50 ਲੱਖ ਰੁਪਏ ਦੀ ਲਾਗਤ ਨਾਲ ਬਹੁਤ ਵਧੀਆ ਅਤਿ ਆਧੁਨਿਕ ਪਾਰਕ ਬਣਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਫਰੀਦਕੋਟ ਦੇ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋ ਨੇ ਦਿੱਤੀ।

ਸ: ਕੁਸ਼ਲਦੀਪ ਸਿੰਘ ਢਿੱਲੋ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਹਲਕੇ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਨਗਰ ਕੌਂਸਲ ਫਰੀਦਕੋਟ ਅਧੀਨ ਆਉਂਦੇ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਸ਼ਹਿਰ ਵਿੱਚ ਨਵੇਂ ਪਾਰਕ ਬਣਾਉਣ, ਪੁਰਾਣਿਆਂ ਦੀ ਦਿੱਖ ਸਵਾਰਨ, ਉਨਾਂ ਵਿੱਚ ਝੂਲੇ ਲਗਾਉਣ, ਜਿੰਮ ਸਥਾਪਤ ਕਰਨ ਆਦਿ ਵਰਗੇ ਕਾਰਜ ਜੰਗੀ ਪੱਧਰ ਤੇ ਜਾਰੀ ਹਨ।

ਉਨਾਂ ਦੱਸਿਆ ਕਿ ਇਸੇ ਲੜੀ ਤਹਿਤ ਬਾਜੀਗਰ ਬਸਤੀ ਵਿੱਚ ਬਣੇ ਪਾਰਕ ਤੇ 15 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ ਜਿਸ ਵਿੱਚ ਵਿਸਥਾਰ ਅਤੇ ਸਜਾਵਟ ਲਈ 4 ਲੱਖ ਰੁਪਏ ਦੇ ਵਧੀਆ ਬੂਟੇ ਲਗਾਏ ਜਾਣਗੇ ਅਤੇ ਇਸ ਤੋਂ ਇਲਾਵਾ 7 ਲੱਖ 50 ਹਜ਼ਾਰ ਦੀ ਲਾਗਤ ਨਾਲ ਫੁੱਟਪਾਥ ਅਤੇ ਇੰਟਰਲਾਕਿੰਗ ਦਾ ਕੰਮ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਪਾਰਕ ਦੇ ਮੁਕੰਮਲ ਹੋਣ ਨਾਲ ਬਸਤੀ ਦੇ ਲੋਕਾਂ ਨੂੰ ਸੈਰ ਕਰਨ ਦੀ ਵਧੀਆ ਸਹੂਲਤ ਮਿਲੇਗੀ ਅਤੇ ਇਸ ਤੋਂ ਇਲਾਵਾ ਬੱਚਿਆਂ ਲਈ ਪਾਰਕ ਵਿੱਚ ਝੂਲੇ ਵੀ ਲਗਾਏ ਜਾਣਗੇ। ਉਨਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਹਮੇਸ਼ਾ ਕਾਰਜਸ਼ੀਲ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਫਰੀਦਕੋਟ ਸ਼ਹਿਰ ਵਿੱਚ ਪੂਰੇ ਫਰੀਦਕੋਟ ਹਲਕੇ ਦੀ ਦਿੱਖ ਬਦਲ ਦਿੱਤੀ ਜਾਵੇਗੀ।

Exit mobile version