December 25, 2024

ਮਿਸ਼ਨ ਫਹਿਤ ਤਹਿਤ ਜਾਗਰੂਕਤਾ ਮੁਹਿੰਮ ਬਣੀ ਲੋਕ ਲਹਿਰ- ਵਿਮਲ ਕੁਮਾਰ ਸੇਤੀਆ

0

*ਕਰੋਨਾ ਦੀ ਰੋਕਥਾਮ ਅਤੇ ਸਾਵਧਾਨੀਆਂ ਵਰਤਣ ਲਈ ਵੱਖ ਵੱਖ ਵਿਭਾਗਾਂ, ਪੰਚਾਇਤਾਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਯੂਥ ਕਲੱਬਾਂ, ਸਵੈ ਸੇਵੀ ਸੰਸਥਾਵਾਂ ਪਾ ਰਹੀਆਂ ਹਨ ਵੱਡਮੁੱਲਾ ਯੋਗਦਾਨ **ਕਰੋਨਾ ਤੇ ਜਿੱਤ ਪ੍ਰਾਪਤ ਕਰਨ ਤੱਕ ਜਾਗਰੂਕਤਾ ਮੁਹਿੰਮ ਜਾਰੀ ਰਹੇਗੀ

ਫਰੀਦਕੋਟ / 22 ਜੂਨ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਲਈ ਜਮੀਨੀ ਪੱਧਰ ਤੇ ਜਾਗਰੂਕ ਕਰਨ ਲਈ 14 ਜੂਨ ਤੋਂ 21 ਜੂਨ ਤੱਕ ਚਲਾਈ ਗਈ ਜਾਗਰੂਕਤਾ ਮੁਹਿੰਮ ਵੱਖ ਵੱਖ ਵਿਭਾਗਾਂ ਦੀ ਸਮੂਲੀਅਤ ਅਤੇ ਗਤੀਵਿਧੀਆਂ ਤੋਂ ਇਲਾਵਾ ਵੱਖ ਵੱਖ ਸਵੈ ਸੇਵੀ ਸੰਸਥਾਵਾਂ, ਪੰਚਾਇਤਾਂ, ਯੂਥ ਕਲੱਬਾਂ, ਭਲਾਈ ਕਮੇਟੀਆਂ ਆਦਿ ਵੱਲੋਂ ਇਸ ਮੁਹਿੰਮ ਦਾ ਹਿੱਸਾ ਬਣ ਕੇ ਲੋਕਾਂ ਨੂੰ ਜਾਗਰੂਕ ਕਰਨ ਨਾਲ ਇਹ ਮੁਹਿੰਮ ਪੂਰੀ ਤਰ੍ਹਾਂ ਲੋਕ ਲਹਿਰ ਬਣ ਕੇ ਸਾਹਮਣੇ ਆਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆਂ ਨੇ ਦੱਸਿਆ ਕਿ ਇਸ ਮੁਹਿੰ ਤਹਿਤ 14 ਜੂਨ ਤੋਂ 21 ਜੂਨ ਤੱਕ ਪ੍ਰਚਾਰ ਵੈਨਾਂ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਗਲੀਆਂ ਮੁੱਹਲਿਆਂ ਵਿੱਚ ਜਾ ਕੇ ਲੋਕਾਂ ਨੂੰ ਸਮੇਂ ਸਮੇਂ ਤੇ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾਉਣ ਅਤੇ ਲੋੜ ਤੋਂ ਬਿਨਾਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਮਹਾਂਮਾਰੀ ਦੇ ਇਸ ਦੌਰ ਵਿੱਚ ਬਜੁਰਗਾਂ ਅਤੇ ਬੱਚਿਆਂ ਦੀ ਸਿਹਤ ਦਾ ਵੱਧ ਖਿਆਲ ਰੱਖਣ ਲਈ ਜਾਗਰੂਕ ਕੀਤਾ ਗਿਆ । ਇਸੇ ਤਰ੍ਹਾਂ ਇਸ ਜਾਗਰੂਕਤਾ ਹਫਤੇ ਦੌਰਾਨ ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਸਿੱਖਿਆ ਵਿਭਾਗ, ਨਗਰ ਕੌਸਲਾਂ ਦੇ ਅਧਿਕਾਰੀਆਂ, ਕਰਮਚਾਰੀਆਂ ਪਿੰਡਾਂ ਦੀਆਂ ਪੰਚਾਇਤਾਂ, ਭਲਾਈ ਕਮੇਟੀਆਂ, ਯੂਥ ਕਲੱਬਾਂ, ਸਵੈ ਸੇਵੀ ਸੰਸਥਾਵਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਵੱਲੋਂ ਇਸ ਮੁਹਿੰਮ ਦਾ ਹਿੱਸਾ ਬਣ ਕੇ ਇਸ ਨੂੰ ਜਾਗਰੂਕਤਾ ਲਹਿਰ ਵਿੱਚ ਤਬਦੀਲ ਕੀਤਾ ਗਿਆ ।  ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਪੂਰੇ ਜਿਲ੍ਹੇ ਵਿੱਚ ਇਸ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਪੁਲਿਸ ਦੇ ਜਵਾਨਾਂ ਨੇ ਘਰ ਘਰ, ਗਲੀਆਂ ਬਾਜ਼ਾਰਾਂ ਵਿੱਚ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ।

ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਅੱਜ ਤੱਕ ਕਰੋਨਾ ਬਿਮਾਰੀ ਤੇ ਕਾਬੂ ਪਾਉਣ ਲਈ ਕੋਈ ਦਵਾਈ ਨਹੀਂ ਬਣੀ ਬਲਕਿ ਇਸ ਸਬੰਧੀ ਜਾਗਰੂਕਤਾ ਅਤੇ ਸਾਵਧਾਨੀਆਂ ਵਰਤ ਕੇ ਹੀ ਇਸ ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਮੁਹਿੰਮ ਇਕ ਜਾਗਰੂਕਤਾ ਲਹਿਰ ਹੈ ਤੇ ਇਸ ਨੂੰ ਉਦੋਂ ਤੱਕ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ ਅਸੀਂ ਇਸ ਨਾ-ਮੁਰਾਦ ਬਿਮਾਰੀ ਤੇ ਕਾਬੂ ਨਹੀਂ ਪਾ ਲੈਂਦੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਸਵੈ ਸੇਵੀ ਸੰਸਥਾਵਾਂ, ਪੰਚਾਇਤਾਂ, ਯੂਥ ਕਲੱਬਾਂ, ਆਂਗਨਵਾੜੀ ਵਰਕਰਾਂ, ਆਸ਼ਾ ਵਰਕਰਾਂ ਆਦਿ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਜਾਗਰੂਕ ਕਰਨ ਲਈ ਇਸ ਮੁਹਿੰਮ ਨੂੰ ਮਿਸ਼ਨ ਸਮਝ ਕੇ ਲਗਾਤਾਰ ਜਾਰੀ ਰੱਖਣ।

Leave a Reply

Your email address will not be published. Required fields are marked *