December 25, 2024

ਡਾਇਰੀਆ ਪੰਦਰਵਾੜੇ ਤਹਿਤ 70 ਹਜ਼ਾਰ ਓ.ਆਰ.ਐਸ ਪੈਕੇਟ ਅਤੇ 60 ਹਜ਼ਾਰ ਜ਼ਿੰਕ ਦੀਆਂ ਗੋਲੀਆਂ ਜਾਰੀ

0

ਫੀਲਡ ਸਟਾਫ ਨੂੰ ਸਪਲਾਈ ਜਾਰੀ ਕਰਦੇ ਹੋਏ ਐਸ.ਐਮ.ਓ ਡਾ.ਰਜੀਵ ਭੰਡਾਰੀ ਅਤੇ ਬੀ.ਈ.ਈ ਡਾ. ਪ੍ਰਭਦੀਪ ਸਿੰਘ ਚਾਵਲਾ।

*ਕੋਰੋਨਾ ਦੀਆਂ ਸਾਵਧਾਨੀਆਂ ਵਰਤਦਿਆਂ ਘਰ-ਘਰ ਸਪਲਾਈ ਕਰਨ ਲਈ ਦਿੱਤੇ ਦਿਸ਼ਾ ਨਿਰਦੇਸ਼

ਫਰੀਦਕੋਟ / 5 ਅਗਸਤ / ਨਿਊ ਸੁਪਰ ਭਾਰਤ ਨਿਊਜ

ਸਿਵਲ ਸਰਜਨ,ਫਰੀਦਕੋਟ ਡਾ.ਰਜਿੰਦਰ ਕੁਮਾਰ ਅਤੇ ਜ਼ਿਲਾ ਟੀਕਾਕਰਨ ਅਫਸਰ ਡਾ.ਸੰਜੀਵ ਸੇਠੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲੇ ਭਰ ‘ਚ ਡਾਇਰੀਆ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿਸ ਅਧੀਨ 0 ਤੋ 5 ਸਾਲ ਦੇ ਬੱਚਿਆਂ ਨੂੰ ਦਸਤ ਤੋਂ ਬਚਾਉਣ ਲਈ ਓ.ਆਰ.ਐਸ. ਅਤੇ ਜ਼ਿੰਕ ਦੀ ਖੁਰਾਕ ਦਿੱਤੀ ਜਾਣੀ ਹੈ। ਇਹ ਜਾਣਕਾਰੀ ਜ਼ਿਲਾ ਫਾਰਮੇਸੀ ਅਫਸਰ ਕੇਵਲ ਕ੍ਰਿਸ਼ਨ ਕਟਾਰੀਆ ਅਤੇ ਫਾਰਮੇਸੀ ਅਫਸਰ ਰਜਿੰਦਰ ਸਿੰਘ ਨੇ ਜਾਣਕਾਰੀ ਦਿੱਤੀ।

ਇਸ ਸਬੰਧੀ ਵਿਸਥਾਰ ਸਾਹਿਤ ਜਾਣਕਾਰੀ ਦਿੰਦਿਆਂ ਜ਼ਿਲਾ ਫਾਰਮੇਸੀ ਅਫਸਰ ਕੇਵਲ ਕ੍ਰਿਸ਼ਨ ਕਟਾਰੀਆ ਅਤੇ ਫਾਰਮੇਸੀ ਅਫਸਰ ਰਜਿੰਦਰ ਸਿੰਘ ਨੇ ਨੇ ਦੱਸਿਆ ਕਿ ਜ਼ਿਲੇ ਅਧੀਨ ਸਾਰੀਆਂ ਸਿਹਤ ਸੰਸਥਾਵਾਂ ਨੂੰ ਇਸ ਪੰਦਰਵਾੜੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਹਿਲੇ ਪੜਾਅ ਵਿੱਚ 70 ਹਜ਼ਾਰ ਓ.ਆਰ.ਐਸ ਪੈਕਟ ਅਤੇ 60 ਹਜ਼ਾਰ ਜ਼ਿੰਕ ਦੀਆਂ ਗੋਲੀਆਂ ਦੀ ਸਪਲਾਈ ਜਾਰੀ ਕੀਤੀ ਗਈ ਹੈ ਅਤੇ ਲੋੜ ਅਨੁਸਾਰ ਹੋਰ ਸਪਲਾਈ ਦੀ ਮੰਗ ਭੇਜੀ ਜਾ ਸਕਦੀ ਹੈ।ਇਸ ਮੌਕੇ ਬਲਾਕ ਜੰਡ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ.ਰਜੀਵ ਭੰਡਾਰੀ ਅਤੇ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਸਪਲਾਈ ਪ੍ਰਾਪਤ ਕਰਕੇ ਫੀਲਡ ਸਟਾਫ ਨੂੰ ਤਕਸੀਮ ਕੀਤੀ ਅਤੇ  ਹਦਾਇਤ ਕੀਤੀ ਕਿ ਕੋਰੋਨਾ ਮਹਾਮਾਰੀ ਦੇ ਚਲਦਿਆਂ 0-5 ਸਾਲ ਦਾ ਕੋਈ ਵੀ ਬੱਚਾ ਓ.ਆਰ.ਐਸ ਤੋਂ ਵਾਝਾਂ ਨਾ ਰਹੇ ਅਤੇ ਘਰ-ਘਰ ਮਾਂ ਦੇ ਦੁੱਧ ਦੀ ਮਹੱਤਤਾ, ਹੱਥ ਧੋਣ, ਪਖਾਨੇ ਦੀ ਵਰਤੋ ਕਰਨ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਘਰੋਂ ਬਾਹਰ ਜਾਂਦੇ ਸਮੇਂ ਮਾਸਕ ਦੀ ਵਰਤੋ ਕਰਨ ਸਬੰਧੀ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਐਲ.ਐਚ.ਵੀ ਰਣਜੀਤ ਕੌਰ, ਸੁਖਦੇਵ ਕੌਰ, ਸੁਰਿੰਦਰ ਕੌਰ, ਸੁਰਿੰਦਰ ਕੁਮਾਰੀ, ਏ.ਐਨ.ਐਮ ਅਮਰਜੀਤ ਕੌਰ ਅਤੇ ਆਸ਼ਾ ਫੈਸਿਲੀਟੇਟਰ ਸਰਬਜੀਤ ਕੌਰ ਹਾਜ਼ਰ ਸਨ।

Leave a Reply

Your email address will not be published. Required fields are marked *