ਹੁਸ਼ਿਆਰਪੁਰ / 20 ਜੂਨ / ਨਿਊ ਸੁਪਰ ਭਾਰਤ ਨਿਊਜ
ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 348 ਸੈਪਲ ਲੈਣ ਲੈਬ ਤੋ ਅੱਜ 870 ਸੈਪਲਾ ਦੀ ਰਿਪੋਟ ਪ੍ਰਾਪਤ ਹੋਈ ਹੈ ਜੋ ਕਿ ਨੈਗਟਿਵ ਆਈ ਹੈ । ਪਾਜੇਟਿਵ ਕੇਸਾਂ ਦੀ ਗਿਣਤੀ 156 ਹੋ ਗਈ ਹੈ। ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 9785 ਹੋ ਗਈ ਹੈ, ਤੇ 8684 ਨੈਗਟਿਵ ਅਤੇ 923 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, ਪਾਜੇਟਿਵ ਮਰੀਜਾਂ ਦੀ ਗਿਣਤੀ 156 ਹੋ ਗਈ ਹੈ। 26 ਸੈਪਲ ਇੰਵੈਲਡ ਹਨ, 5 ਦੀ ਮੌਤ ਤੇ, ਐਕਟਿਵ 17 ਕੇਸ ਹਨ ਤੇ 134 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁੱਕੇ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ ਜਸਬੀਰ ਸਿੰਘ ਵੱਲੋ ਅੱਜ ਮੀਡੀਆ ਨਾਲ ਸਾਝੀ ਕੀਤੀ।
ਸਿਹਤ ਐਡਵਾਈਜਰੀ ਜਾਰੀ ਕਰਦੇ ਹੋਏ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਘਰ ਤੋ ਬਾਹਰ ਨਿਕਲ ਸਮੇ ਮੂੰਹ ਤੇ ਮਾਸਿਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਜੇਕਰ ਕੋਈ ਇਸ ਦੀ ਪਾਲਣਾ ਨਹੀ ਕਰਦਾ ਉਸ ਨੂੰ ਸਰਕਾਰ ਵੱਲੋ ਜੁਰਮਾਨਾ ਕੀਤਾ ਜਾਵੇਗਾ।