Site icon NewSuperBharat

ਜਿਲੇ ਵਿੱਚ 11 ਕਰੋਨਾ ਪਾਜੇਟਿਵ ਮਰੀਜ ਮਿਲਣ ਨਾਲ ਮਰੀਜਾਂ ਦੀ ਗਿਣਤੀ 575

ਹੁਸ਼ਿਆਰਪੁਰ / 2 ਅਗਸਤ / ਨਿਊ ਸੁਪਰ ਭਾਰਤ ਨਿਊਜ     

ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 55 ਵਿਆਕਤੀਆਂ ਦੇ ਨਵੇ ਸੈਪਲ ਲੈਣ ਤੇ 333 ਸੈਪਲਾਂ ਦੀ ਲੈਬ ਤੋ ਰਿਪੋਟ ਪ੍ਰਾਪਤ ਹੋਣ ਨਾਲ 11 ਵਿਆਕਤੀਆਂ ਦੀ ਰਿਪੋਟ ਪਾਜੇਟਿਵ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ 571 ਹੋ ਗਈ ਹੈ ।  ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 28847 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 27912 ਸੈਪਲ ਨੈਗਟਿਵ, ਜਦ ਕਿ 377 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 55 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 70 ਹੈ, ਠੀਕ ਹੋ ਚੁਕੇ ਮਰੀਜਾ ਦੀ ਗਿਣਤੀ 489 ਹੋ ਗਈ ਹੈ, ਮੌਤਾਂ ਦੀ ਗਿਣਤੀ 17 ਹੋ ਗਈ ਹੈ । 

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ, ਕਿ ਹੁਸ਼ਿਆਰਪੁਰ ਦੇ ਲੋਕਲ ਗੁਰੂ ਗੋਬਿੰਦ ਸਿੰਘ ਨਗਰ 2 ਤੇ ਟਗੋਰ ਨਗਰ ਦਾ 1 ਮਰੀਜ ਹੈ ਜੋ ਬੈਂਕ ਵਿੱਚ ਕੰਮ ਕਰਦਾ ਹੈ, 1 ਹਾਜੀਪੁਰ ਦਾ, ਪੁਲਿਸ ਮੈਨ 1 ਪਿੰਡ ਫੁਗਲਾਣਾ ਅਧੀਨ ਸਿਹਤ ਕੇਦਰ ਹਾਰਟਾ ਬਡਲਾ,  1 ਪੁਲਿਸ ਮੈਨ ਪਿੰਡ ਬਜਵਾੜਾ, 1 ਪੁਲਿਸ ਮੈਨ ਗੜਸੰਕਰ।  

ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ, ਘਰ ਤੋ ਬਹਾਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ ਅਤੇ ਸਮੇ ਸਮੇ ਸਿਰ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ।

Exit mobile version