December 25, 2024

ਮਿਸ਼ਨ ਫਤਿਹ; ਜ਼ਿਲੇਂ ‘ਚ ਹੁਣ ਤੱਕ 512 ਮਰੀਜ ਠੀਕ ਹੋ ਕੇ ਜਾ ਚੁੱਕੇ ਹਨ ਘਰਾਂ ਨੂੰ **ਸਾਵਧਾਨੀਆਂ ਅਪਨਾ ਕੇ ਹੀ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿ ਸਕਦੇ ਹਨ ਲੋਕ : ਡਿਪਟੀ ਕਮਿਸ਼ਨਰ

0

मिशन फतेह: जिले में अब तक 512 मरीज ठीक होकर जा चुके हैं घर

ਹੁਸ਼ਿਆਰਪੁਰ / 04 ਅਗਸਤ / ਨਿਊ ਸੁਪਰ ਭਾਰਤ ਨਿਊਜ

ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇਂ ਵਿੱਚ ਹੁਣ ਤੱਕ 28418 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 512 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨਾਂ ਜ਼ਿਲਾਂ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨਾਂ ਦੱਸਿਆ ਕਿ ਜ਼ਿਲ•ਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰ•ਾਂ ਤਿਆਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲ•ਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਸ੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।

ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 29695 ਸੈਂਪਲ ਲਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਅੱਜ 480 ਸੈਂਪਲ ਲਏ ਗਏ, ਜਦਕਿ 93 ਸੈਂਪਲਾਂ ਦੀ ਰਿਪੋਰਟ ਆਈ ਹੈ। ਉਨਾਂ ਕਿਹਾ ਕਿ ਅੱਜ 6 ਪੋਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਸ ਵਿੱਚ 2 ਕੇਸ ਮੁਕੇਰੀਆਂ, 2 ਕੇਸ ਹੁਸ਼ਿਆਰਪੁਰ ਸ਼ਹਿਰ, 1 ਕੇਸ ਤਲਵਾੜਾ, 1 ਕੇਸ ਫੁਗਲਾਣਾ ਨਾਲ ਸਬੰਧਤ ਹਨ। ਉਨਾਂ ਕਿਹਾ ਕਿ 678 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 55 ਕੇਸ ਇਨਵੈਲਿਡ ਪਾਏ ਗਏ ਹਨ।       

ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇਂ ਵਿੱਚ ਹੁਣ ਤੱਕ ਕੁੱਲ ਪੋਜ਼ੀਟਿਵ ਕੇਸਾਂ ਦੀ ਗਿਣਤੀ 593 ਹੋ ਗਈ ਹੈ, ਜਿਸ ਵਿੱਚ ਐਕਟਵਿ ਕੇਸ 64 ਹਨ। ਉਨਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।

Leave a Reply

Your email address will not be published. Required fields are marked *