Site icon NewSuperBharat

ਕੋਵਿਡ ਦੇ ਨਿਰਦੇਸ਼ਾਂ ਤਹਿਤ ਹੋਵੇਗਾ ਆਜ਼ਾਦੀ ਦਿਹਾੜੇ ਦਾ ਸਮਾਗਮ ਹੋਵੇਗਾ ਸਾਦਾ, ਕੋਰੋਨਾ ਯੋਧਿਆ ਦਾ ਹੋਵੇਗਾ ਸਨਮਾਨ : ਅਪਨੀਤ ਰਿਆਤ

*ਕੋਰੋਨਾ ਮਹਾਂਮਾਰੀ ਦੌਰਾਨ ਵੱਡਮੁੱਲੀਆਂ ਸੇਵਾਵਾਂ ਬਦਲੇ ਡਾਕਟਰ, ਮੈਡੀਕਲ ਸਟਾਫ, ਸੈਨੀਟੇਸ਼ਨ ਕਾਮੇ ਵਿਸ਼ੇਸ਼ ਤੌਰ ‘ਤੇ ਸਨਮਾਨੇ ਜਾਣਗੇ **ਸਬ-ਡਵੀਜ਼ਨਾਂ ਅਤੇ ਬਲਾਕ ਪੱਧਰ ‘ਤੇ ਵੀ ਕੋਵਿਡ ਸੰਬੰਧੀ ਹਦਾਇਤਾਂ ਤਹਿਤ ਮਨਾਏ ਜਾਣਗੇ ਸੁਤੰਤਰਤਾ ਦਿਵਸ ਸਮਾਗਮ ***ਸਮਾਗਮ ਦੌਰਾਨ ਝੰਡਾ ਚੜਾਉਣ, ਪੰਜਾਬ ਪੁਲਿਸ ਦੀ ਇਕ ਟੁਕੜੀ ਤੋਂ ਸਲਾਮੀ, ਕੋਰੋਨਾ ਯੋਧਿਆ ਦਾ ਸਨਮਾਨ ਹੋਣਗੀਆਂ ਅਹਿਮ ਸਰਗਰਮੀਆਂ ***ਜ਼ਿਲਾ ਪ੍ਰਸ਼ਾਸਨ ਸੁਤੰਤਰਤਾ ਸੰਗਰਾਮੀਆਂ ਦਾ ਘਰੋ-ਘਰੀ ਜਾ ਕੇ ਕਰੇਗਾ ਸਨਮਾਨ

ਹੁਸ਼ਿਆਰਪੁਰ / 4 ਅਗਸਤ / ਨਿਊ ਸੁਪਰ ਭਾਰਤ ਨਿਊਜ

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ 74ਵੇਂ ਆਜਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ•ਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਇਸ ਵਾਰ ਸਾਦੇ ਅਤੇ ਘੱਟ ਇਕੱਠ ਵਾਲੇ ਹੋਣਗੇ ਜਿਥੇ ਵਿਸ਼ੇਸ਼ ਤੌਰ ‘ਤੇ ਕੋਰੋਨਾ ਯੋਧੇ ਜਿਨ•ਾਂ ਵਿੱਚ ਡਾਕਟਰ, ਮੈਡੀਕਲ ਸਟਾਫ਼, ਸੈਨੀਟੇਸ਼ਨ ਵਰਕਰ ਅਤੇ ਹੋਰ ਸ਼ਖਸ਼ੀਅਤਾਂ ਜਿਨ•ਾਂ ਨੇ ਕੋਵਿਡ ਦੀ ਰੋਕਥਾਮ ਲਈ ਅਹਿਮ ਉਪਰਾਲੇ ਕੀਤੇ, ਨੂੰ ਸਨਮਾਨਿਤ ਕੀਤਾ ਜਾਵੇਗਾ।

ਅੱਜ ਇਥੇ ਆਜਾਦੀ ਦਿਵਸ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੱਖੀ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ ਸਬੰਧੀ ਪੰਜਾਬ ਸਰਕਾਰ ਅਤੇ ਗ੍ਰਹਿ ਮੰਤਰਾਲੇ ਵਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਵਾਰ ਇਨ•ਾਂ ਸਮਾਗਮਾਂ ਵੇਲੇ ਗਿਣਤੀ ਸੀਮਿਤ ਰੱਖੀ ਗਈ ਹੈ ਅਤੇ ਇਹ ਸਮਾਗਮ ਸਾਦੇ ਰਹਿਣਗੇ। ਉਨ•ਾਂ ਦੱਸਿਆ ਕਿ ਜ਼ਿਲ•ਾ ਪੱਧਰੀ ਸਮਾਗਮ ਸਥਾਨਕ ਪੁਲਿਸ ਲਾਇਨਜ਼ ਦੇ ਮੈਦਾਨ ਵਿੱਚ ਹੋਵੇਗਾ। ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਜ਼ਿਲੇ ਦੀਆਂ ਸਬ-ਡਵੀਜ਼ਨਾਂ ਅਤੇ ਬਲਾਕ ਪੱਧਰ ‘ਤੇ ਹੋਣ ਵਾਲੇ ਸਮਾਗਮਾਂ ਬਾਰੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬ-ਡਵੀਜ਼ਨ ‘ਤੇ ਉਪ ਮੰਡਲ ਮੈਜਿਸਟਰੇਟ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਜਦਕਿ ਬਲਾਕ ਪੱਧਰ ‘ਤੇ ਪੰਚਾਇਤਾਂ ਅਤੇ ਸਰਪੰਚਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਹਦਾਇਤ ਕੀਤੀ ਕਿ ਸਾਰੇ ਸਮਾਗਮਾਂ ਦੌਰਾਨ ਕੋਵਿਡ ਸਬੰਧੀ ਜਾਰੀ ਅਹਿਤਿਹਾਤੀ ਨਿਰਦੇਸ਼ਾਂ ਜਿਵੇਂ ਕਿ ਇਕ-ਦੂਜੇ ਤੋਂ ਬਣਦੀ ਦੂਰੀ ਆਦਿ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਅਤੇ ਇਹ ਸਾਰੇ ਸਮਾਗਮ ਘੱਟ ਗਿਣਤੀ ਨਾਲ ਸਾਦੇ ਢੰਗ ਨਾਲ ਮਨਾਏ ਜਾਣ। ਅਪਨੀਤ ਰਿਆਤ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਇਨਾਂ ਸਮਾਗਮਾਂ ਨੂੰ ਲੈ ਕੇ ਪਹਿਲਾਂ ਹੀ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਜਿਹੜੀਆਂ ਕਿ ਇਨ-ਬਿਨ ਲਾਗੂ ਕੀਤੀਆਂ ਜਾਣਗੀਆਂ, ਤਾਂ ਜੋ ਕੋਵਿਡ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ।

ਕੋਰੋਨਾ ਮਾਹਾਂਮਾਰੀ ਦੀ ਔਖੀ ਘੜੀ ਵਿੱਚ ਲਾਮਿਸਾਲ ਸੇਵਾਵਾਂ ਨੂੰ ਯਕੀਨੀ ਬਣਾਉਣ ਬਦਲੇ ਡਾਕਟਰਾਂ, ਮੈਡੀਕਲ ਸਟਾਫ਼, ਸੈਨੀਟੇਸ਼ਨ ਵਰਕਰਾਂ ਆਦਿ ਦੇ ਸਨਮਾਨ ਬਾਰੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਕੋਰੋਨਾ ਯੋਧਿਆਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਉਨਾਂ ਅਧਿਕਾਰੀਆਂ/ਕਰਮਚਾਰੀਆਂ ਜਿਨਾਂ ਨੇ ਕੋਵਿਡ ਖਿਲਾਫ਼ ਜੰਗ ਵਿੱਚ ਅਹਿਮ ਭੂਮਿਕਾ ਨਿਭਾਈ ਨੂੰ ਵੀ ਸਨਮਾਨਿਆ ਜਾਵੇਗਾ। ਉਨਾਂ ਕਿਹਾ ਕਿ ਇਨਾਂ ਅਧਿਕਾਰੀਆਂ ਦੇ ਨਾਲ-ਨਾਲ ਉਨਾਂ ਗੈਰ-ਸਰਕਾਰੀ ਸੰਸਥਾਵਾਂ ਜਿਨਾਂ ਨੇ ਇਸ ਸੰਕਟ ਵਿੱਚ ਪ੍ਰਸ਼ਾਸ਼ਨ ਦੇ ਮੋਢੇ ਨਾਲ ਮੋਢਾ ਲਾ ਕੇ ਕੰਮ ਕੀਤਾ ਦਾ ਵੀ ਸਨਮਾਨ ਹੋਵੇਗਾ। ਉਨਾਂ ਦੱਸਿਆ ਕਿ ਇਨਾਂ ਸਾਰੇ ਨਾਵਾਂ ਨੂੰ ਜ਼ਿਲਾ ਪੱਧਰੀ ਕਮੇਟੀ ਵਲੋਂ ਕੰਮਾਂ ਦੀ ਸਮੀਖਿਆ ਉਪਰੰਤ ਅੰਤਿਮ ਰੂਪ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਕਾਰਨ ਇਸ ਵਾਰ ਸੁਤੰਤਰਤਾ ਸੰਗਰਾਮੀਆਂ ਦਾ ਸਨਮਾਨ 15 ਅਗਸਤ ਵਾਲੇ ਦਿਨ ਜ਼ਿਲਾ ਪ੍ਰਸ਼ਾਸ਼ਨ ਵਲੋਂ ਉਨਾਂ ਦੇ ਘਰਾਂ ਵਿੱਚ ਜਾ ਕੇ ਕੀਤਾ ਜਾਵੇਗਾ, ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਰਪੇਸ਼ ਨਾ ਹੋਵੇ।

ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਦੇ ਹਵਾਲੇ ਰਾਹੀਂ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਵਾਰ ਆਜ਼ਾਦੀ ਦਿਹਾੜੀ ਦੇ ਸਮਾਗਮਾਂ ਵਿੱਚ ਪਿਛਲੇ ਵਰਿਆਂ ਵਾਂਗ ਵੱਡੇ ਇਕੱਠ ਨਹੀਂ ਹੋਣਗੇ ਅਤੇ ਨਾ ਹੀ ਹੋਰ ਸਰਗਰਮੀਆਂ ਜਿਵੇਂ ਪੀ.ਟੀ.ਸ਼ੋਅ, ਸਭਿਆਚਾਰਕ ਵਣਗੀਆਂ,ਐਨ.ਸੀ.ਸੀ. ਪਰੇਡ ਆਦਿ ਦੀ ਪੇਸ਼ਕਾਰੀ ਵੀ ਨਹੀਂ ਹੋਵੇਗੀ। ਉਨਾਂ ਕਿਹਾ ਕਿ ਇਸ ਵਾਰ ਪੰਜਾਬ ਪੁਲਿਸ ਦੀ ਇਕ ਟੁਕੜੀ ਹੀ ਮੁੱਖ ਮਹਿਮਾਨ ਨੂੰ ਸਲਾਮੀ ਦੇਵੇਗੀ। ਉਨਾਂ ਕਿਹਾ ਕਿ ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਤੇ ਸੰਖੇਪ ਭਾਸ਼ਨ ਸਮਾਗਮ ‘ਚ ਮੁੱਖ ਤੌਰ ‘ਤੇ ਸ਼ਾਮਲ ਹੋਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਪ੍ਰਸ਼ਾਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨਾਂ ਸਮਾਗਮਾਂ ਦੌਰਾਨ ਕੋਵਿਡ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਪੰਚਾਲ, ਐਸ.ਪੀ. (ਐਚ) ਪਰਮਿੰਦਰ ਸਿੰਘ ਹੀਰ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। 

Exit mobile version