December 25, 2024

ਹੁਸ਼ਿਆਰਪੁਰ ਦੀਆਂ ਦੋ ਵਿਦਿਆਰਥਣਾਂ ਨੇ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ’ਚ ਖੱਟਿਆ ਨਾਮਣਾ **ਅਮਨਪ੍ਰੀਤ ਕੌਰ ਨੇ ਸੈਕੰਡਰੀ ਵਰਗ ’ਚ ਪੰਜਾਬ ਭਰ ’ਚ ਪਹਿਲਾ ਅਤੇ ਤਰਨਪ੍ਰੀਤ ਕੌਰ ਨੇ ਮਿਡਲ ਵਰਗ ’ਚ ਦੂਜਾ ਸਥਾਨ ਕੀਤਾ ਹਾਸਲ

0

ਡੀ.ਈ.ਓ. ਬਲਦੇਵ ਰਾਜ ਅਤੇ ਹੋਰ ਅਧਿਕਾਰੀ ਅਮਨਪ੍ਰੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ।

ਹੁਸ਼ਿਆਰਪੁਰ / 5 ਅਗਸਤ / ਨਿਊ ਸੁਪਰ ਭਾਰਤ ਨਿਊਜ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਦੌਰਾਨ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਸੈਕੰਡਰੀ ਵਰਗ ਵਿੱਚ ਸੂਬੇ ਵਿੱਚੋਂ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਨੇ ਮਿਡਲ ਵਰਗ ਵਿੱਚ ਦੂਸਰਾ ਸਥਾਨ ਹਾਸਲ ਕੀਤਾ। ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਇਨ੍ਹਾਂ ਵਿਦਿਅਕ ਮੁਕਾਬਲਿਆਂ ਵਿਚ ਨਾਮਣਾ ਖੱਟਣ ਵਾਲੀਆਂ ਦੋਹਾਂ ਵਿਦਿਆਰਥਣਾਂ ਨੂੰ ਅੱਜ ਇਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਦੇਵ ਰਾਜ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਹੋਏ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਸੈਕੰਡਰੀ, ਮਿਡਲ ਅਤੇ ਪ੍ਰਾਇਮਰੀ ਵਰਗ ਵਿੱਚ ਹਿੱਸਾ ਲਿਆ। ਇਨ੍ਹਾਂ ਤਿੰਨਾਂ ਵਰਗਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਭਾਗ ਲਿਆ, ਜਿਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ ਗੁਰੂ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਹੁਸ਼ਿਆਰਪੁਰ ਇੰਜੀਨੀਅਰ ਬਲਦੇਵ ਰਾਜ ਨੇ ਦੱਸਿਆ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਪੰਜਾਬ ਪੱਧਰ ਤੋਂ ਸੈਕੰਡਰੀ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੈਕੰਡਰੀ ਵਰਗ ਵਿੱਚ ਜ਼ਿਲ੍ਹੇ ਦੇ 400 ਤੋਂ ਵਧੇਰੇ ਬੱਚਿਆਂ ਨੇ ਹਿੱਸਾ ਲਿਆ ਸੀ। ਡੀ.ਈ.ਓ. ਨੇ ਸੈਕੰਡਰੀ ਵਰਗ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੀ ਅਮਨਪ੍ਰੀਤ ਕੌਰ ਅਤੇ ਮਿਡਲ ਵਰਗ ਵਿੱਚ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਅਤੇ ਇਨ੍ਹਾਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕ ਜਸਪਾਲ ਸਿੰਘ ਤਬਲਾ ਪਲੇਅਰ ਅਤੇ ਬੀਰਮਪੁਰ ਤੋਂ ਡਾ. ਅਰਮਨਪ੍ਰੀਤ ਲੈਕ: ਪੰਜਾਬੀ ਅਤੇ ਇਨ੍ਹਾਂ ਵਿਦਿਆਰਥਣਾਂ ਦੇ ਮਾਪਿਆਂ ਨੂੰ ਮੋਮੈਟੋ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਵਿਦਿਆਰਥਣ ਤਰਨਪ੍ਰੀਤ ਕੌਰ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ, ਰਕੇਸ਼ ਕੁਮਾਰ ਧੀਰਜ ਵਸ਼ਿਸ਼ਟ, ਨੋਡਲ ਅਫ਼ਸਰ ਮਿਡਲ ਤੇ ਸੈਕੰਡਰੀ ਬੇਅੰਤ ਸਿੰਘ, ਨੋਡਲ ਅਫ਼ਸਰ ਪ੍ਰਾਇਮਰੀ ਮਨਜੀਤ ਸਿੰਘ, ਪ੍ਰਿੰਸੀਪਲ ਸਸਸਸ ਰੇਲਵੇ ਮੰਡੀ ਲਲਿਤਾ ਅਰੋੜਾ, ਪ੍ਰਿੰਸੀਪਲ ਸਸਸਸ ਬੀਰਮਪੁਰ ਸੰਜੀਵ ਅਬਰੋਲ, ਪ੍ਰਿੰਟ ਮੀਡੀਆ ਕੁਆਰਡੀਨੇਟਰ ਸਮਰਜੀਤ ਸਿੰਘ ਸ਼ਮੀ ਅਤੇ ਯੋਗੇਸ਼ਵਰ ਸਲਾਰੀਆ, ਕੰਪਿਊਟਰ ਟੀਚਰ ਨਰੇਸ਼ ਕੁਮਾਰ, ਕੰਪਿਊਟਰ ਟੀਚਰ ਰਵਿੰਦਰ ਸਿੰਘ ਅਤੇ ਰਵਿੰਦਰ ਕੁਮਾਰ ਰੇਲਵੇ ਮੰਡੀ ਹਾਜ਼ਰ ਸਨ।

Leave a Reply

Your email address will not be published. Required fields are marked *