ਹੁਸ਼ਿਆਰਪੁਰ / 10 ਅਗਸਤ / ਨਿਊ ਸੁਪਰ ਭਾਰਤ ਨਿਊਜ
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਧਾਰਾ 144 ਸੀ.ਆਰ.ਪੀ.ਸੀ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਹਾਇਕ ਸਿਖਲਾਈ ਕੇਂਦਰ ਬੀ.ਐਸ.ਐਫ ਖੜਕਾਂ ਕੈਂਪ ਨੂੰ ਕੰਟੇਨਮੈਂਟ ਜ਼ੋਨ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 21 ਜੁਲਾਈ ਨੂੰ ਸਹਾਇਕ ਸਿਖਲਾਈ ਕੇਂਦਰ ਬੀ.ਐਸ.ਐਫ ਖੜਕਾਂ ਕੈਂਪ ਨੂੰ ਕੰਟੇਨਮੈਂਟ ਐਲਾਨਿਆ ਗਿਆ ਸੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਪਿਛਲੇ ਇਕ ਹਫ਼ਤੇ ਤੋਂ ਬੀ.ਐਸ.ਐਫ. ਖੜਕਾਂ ਕੈਂਪ ਵਿੱਚ ਕੋਵਿਡ-19 ਦਾ ਕੋਈ ਵੀ ਪੋਜ਼ੀਟਿਵ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਸਿਹਤ ਵਿਭਾਗ ਦੀ ਹਦਾਇਤਾਂ ਮੁਤਾਬਕ 14 ਦਿਨ ਦਾ ਕੰਟੇਨਮੈਂਟ ਸਮਾਂ ਵੀ 10 ਅਗਸਤ ਨੂੰ ਪੂਰਾ ਹੋ ਗਿਆ ਹੈ।
ਅਪਨੀਤ ਰਿਆਤ ਨੇ ਕਿਹਾ ਕਿ ਇਨ੍ਹਾਂ ਨਿਰਦੇਸ਼ਾਂ ਦੇ ਮੱਦੇਨਜ਼ਰ ਹੁਣ ਸਹਾਇਕ ਟਰੇਨਿੰਗ ਸੈਂਟਰ ਖੜਕਾਂ ਕੈਂਪ ਹੁਸ਼ਿਆਰਪੁਰ ਨੂੰ ਕੰਟੇਨਮੈਂਟ ਜ਼ੋਨ ਨਹੀਂ ਰਿਹਾ।